Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਡਿਪਟੀ ਕਮਿਸ਼ਨਰ ਨੇ ਇੰਤਕਾਲ ਨਿਪਟਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦਾ ਕੀਤਾ ਨਿਰੀਖਣ

ਖ਼ਬਰ ਸ਼ੇਅਰ ਕਰੋ
043980
Total views : 148963

ਲੋਕਾਂ ਨੂੰ ਸੁਖਾਵੇਂ ਮਾਹੌਲ ਵਿਚ ਸਹੁਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਯਤਨਸ਼ੀਲ-ਡਿਪਟੀ ਕਮਿਸ਼ਨਰ

ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਪਹੁੰਚੇ ਸੈਂਕੜੇ ਲੋਕਾਂ ਨੇ ਸੇਵਾ ਦਾ ਲਿਆ ਲਾਭ —-

ਲੋਕਾਂ ਨੇ ਕੈਂਪ ‘ਤੇ ਪ੍ਰਗਟਾਈ ਸੰਤੁਸ਼ਟੀ —- 

ਫਾਜ਼ਿਲਕਾ, 6 ਜਨਵਰੀ — ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮਾਲ ਵਿਭਾਗ ਵਲੋਂ ਲੰਬਿਤ ਪਏ ਇੰਤਕਾਲਾਂ ਨੂੰ ਨਿਪਟਾਉਣ ਲਈ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪ ਲਗਾਏ ਗਏ। ਇਸੇ ਉਪਰਾਲੇ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਕੈਂਪ ਲਗਾਏ ਗਏ ਜਿਸ ਵਿਚ ਸੈਂਕੜਿਆਂ ਲੋਕਾਂ ਨੇ ਆਪਣੇ ਇੰਤਕਾਲ ਬਣਵਾਏ ਗਏ।

ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਲਗਾਏ ਗਏ ਕੈਂਪ ਦਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵਲੋਂ ਫਾਜ਼ਿਲਕਾ ਤਹਿਸੀਲ ਵਿਖੇ ਪਹੁੰਚ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਆਪਣੇ ਕੰਮ ਕਰਵਾਉਣ ਲਈ ਪਹੁੰਚੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕੈਂਪ ਦੌਰਾਨ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਪੁੱਛਿਆ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਕਿ ਜਿੰਨੇ ਵੀ ਵਿਅਕਤੀ ਆਪਣੇ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਕਰਵਾਉਣ ਲਈ ਆਉਂਦੇ ਹਨ ਉਨ੍ਹਾਂ ਦਾ ਪਹਿਲ ਦੇ ਆਧਾਰ *ਤੇ ਕੰਮ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਸੁਖਾਵੇ ਢੰਗ ਨਾਲ ਵਿਸ਼ੇਸ਼ ਦਿਨ ਉਲੀਕ ਕੇ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਸਮੂਹ ਅਧਿਕਾਰੀਆਂ ਵੱਲੋਂ ਆਪੋ-ਆਪਣੇ ਤਹਿਸੀਲਾਂ/ਦਫਤਰਾਂ ਵਿਖੇ ਬੈਠ ਕੇ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆਂ ਸਕੀਮਾ/ਯੋਜਨਾਵਾਂ ਦਾ ਲਾਹਾ ਹਰ ਹੀਲੇ ਬਿਨਾਂ ਕਿਸੇ ਖਜਲ-ਖੁਆਰੀ ਦੇ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ।

ਆਪਣੇ ਇੰਤਕਾਲਾਂ ਦਾ ਨਿਪਟਾਰਾ ਕਰਵਾਉਣ ਆਏ ਲਾਭਪਾਤਰੀ ਸ਼ਕੀਲਾ, ਬਲਜਿੰਦਰ ਕੌਰ, ਅਨੁਦੀਪ ਅਤੇ ਇਕਬਾਲ ਸਿੰਘ ਸੰਧੂ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਸੇਸ਼ ਕੈਂਪ ਉਲੀਕਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਕੈਂਪ ਵਾਰ-ਵਾਰ ਲਗਣੇ ਚਾਹੀਦੇ ਹਨ ਤਾਂ ਜੋ ਇਕੋ ਥਾਈ ਸਾਰਾ ਸਟਾਫ ਮੌਜੂਦ ਹੋਣ ਕਰਕੇ ਸਬੰਧਤ ਸੇਵਾ ਦਾ ਲਾਭ ਸੁਖਾਵੇ ਮਾਹੌਲ ਵਿਚ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਅਧਿਕਾਰੀਆਂ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸੇਵਾਵਾਂ *ਤੇ ਵੀ ਸੰਤੁਸ਼ਟੀ ਪ੍ਰਗਟ ਕੀਤੀ ਹੈ।

ਇਸ ਮੌਕੇ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਪਟਵਾਰੀ ਆਦਿ ਸਟਾਫ ਮੌਜੂਦ ਸੀ।