Flash News
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-

ਆਈ. ਏ. ਐੱਸ. ਅਧਿਕਾਰੀ ਸ੍ਰੀ ਰਾਹੁਲ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਸੰਭਾਲਿਆ ਆਪਣਾ ਅਹੁਦਾ

ਖ਼ਬਰ ਸ਼ੇਅਰ ਕਰੋ
053213
Total views : 170633

ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਤਰੀਕੇ ਨਾਲ ਕੀਤਾ ਜਾਵੇਗਾ ਮੁਕੰਮਲ-ਡਿਪਟੀ ਕਮਿਸ਼ਨਰ
ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਸਖਤੀ ਨਾਲ ਰੋਕਿਆ ਜਾਵੇਗਾ, ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਅਮਲ ਵਿੱਚ ਲਿਆਂਦੀ ਜਾਵੇਗੀ ਸਖਤ ਕਾਰਵਾਈ-ਸ੍ਰੀ ਰਾਹੁਲ
ਤਰਨ ਤਾਰਨ 27 ਅਕਤੂਬਰ – ਸ੍ਰੀ ਰਾਹੁਲ, ਆਈ. ਏ. ਐੱਸ. ਨੇ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਸ੍ਰੀ ਰਾਹੁਲ 2017 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ।ਇਸ ਤੋਂ ਪਹਿਲਾ ਉਹ ਅਡੀਸ਼ਨਲ ਸੈਕਟਰੀ ਕੋਆਰੀਡੀਨੇਸ਼ਨ ਐਂਡ ਇਨ ਅਡੀਸ਼ਨ ਸਟਾਫ਼ ਅਫ਼ਸਰ ਟੂ ਚੀਫ਼ ਸੈਕਟਰੀ ਪੰਜਾਬ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅੱਜ ਦਫ਼ਤਰ ਪਹੁੰਚਣ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਹਨਾਂ ਨੂੰ ਸਲਾਮੀ ਦਿੱਤੀ ਗਈ।
ਇਸ ਮੌਕੇ ਸ੍ਰੀ ਰਾਹੁਲ ਨੇ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨਾਂ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਵਰੋਸਾਈ ਗੁਰੂ ਨਗਰੀ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਆਪਣਾ ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਤਰੀਕੇ ਨਾਲ ਮੁਕੰਮਲ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੰੁ ਸਖਤੀ ਨਾਲ ਰੋਕਿਆ ਜਾਵੇਗਾ ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਬਿਨਾਂ ਅੱਗ ਲਾਏ ਪਰਾਲੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਸ੍ਰੀ ਰਾਹੁਲ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੇ ਵਾਸੀਆਂ ਨੂੰ ਨਿਰਪੱਖ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਹਨਾਂ ਦੀ ਪ੍ਰਾਥਮਿਕਤਾ ਹੋਵੇਗੀ।ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨ੍ਹਾਂ ਕਿਸੇ ਖੱਜਲ-ਖੁਆਰੀ ‘ਤੇ ਸਰਕਾਰੀ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ।
————-