Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਖ਼ਬਰ ਸ਼ੇਅਰ ਕਰੋ

ਦਿਵਾਲੀ ਦੇ ਤਿਉਹਾਰ ਤੇ Intellectual Disable ਬੱਚੀਆਂ ਲਗਾਈ ਗਈ ਪ੍ਰਦਰਸ਼ਨੀ
ਅੰਮ੍ਰਿਤਸਰ, 28 ਅਕਤੂਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਸਹਿਯੋਗ ਹਾਫ ਵੇਅ ਹੋਮ, ਅੰਮ੍ਰਿਤਸਰ ਵਿਖੇ ਰਹਿ ਰਹੀਆਂ ਸਹਿਵਾਸਣਾਂ (Intellectual Disable) ਵਲੋਂ ਦਿਵਾਲੀ ਦੇ ਤਿਉਹਾਰ ਦੇ ਮੋਕੇ ਤੇ ਹੱਥੀਂ ਤਿਆਰ ਕੀਤੇ ਦੀਵੇ, ਬੱਤੀਆਂ, ਹਾਰ, ਡੈਕੋਰੇਸ਼ਨ ਦਾ ਸਮਾਨ ਆਦਿ ਦੀ ਪ੍ਰਦਰਸ਼ਨੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਮੀਨਾ ਦੇਵੀ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਗਈ ਹੈ । ਇਸ ਮੋਕੇ ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨਜੀਤ ਕੋਰ ਵਲੋਂ ਸਹਿਵਾਸਣਾਂ ਦੀ ਹੋਂਸਲਾ ਅਫਜਾਈ ਕੀਤੀ ਗਈ ਅਤੇ ਭਵਿੱਖ ਵਿੱਚ ਇਹਨਾਂ ਦੇ ਹੁਨਰ ਨੂੰ ਹੋਰ ਨਿਖਾਰਣ ਲਈ ਯੋਗ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ ਗਿਆ । ਉਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਿਵਾਲੀ ਮੌਕੇ ਸਹਿਵਾਸਣਾਂ ਵਲੋਂ ਬਣਾਏ ਗਏ ਸਾਮਾਨ ਨੂੰ ਜ਼ਰੂਰ ਖਰੀਦਣ ਤਾਂ ਜੋ ਉਨਾਂ ਦੀ ਹੌਂਸਲਾ ਅਫਜ਼ਾਈ ਹੋ ਸਕੇ। ਇਸ ਮੋਕੇ ਮਿਸ ਸਵਿਤਾ ਰਾਣੀ (ਸੁਪਰਡੈਂਟ ਹੋਮ) ਵੀ ਮੋਜੂਦ ਸਨ ।