Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਨ- ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ

ਖ਼ਬਰ ਸ਼ੇਅਰ ਕਰੋ
046262
Total views : 154281

ਅੰਮ੍ਰਿਤਸਰ, 31 ਅਕਤੂਬਰ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ ਹੁੰਦਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਸਪਲਾਈ ਕਣਕ ਦੀ ਬਿਜਾਈ ਵਾਸਤੇ ਕਰਵਾਈ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦਿੱਸਿਆ ਕਿ ਪੀਏਯੂ ਦੇ ਵਿਗਿਆਨੀਆਂ ਵਲੋਂ ਆਉਂਦੀ ਕਣਕ ਦੀ ਫਸਲ ਲਈ ਡੀਏਪੀ ਦੀ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਡੀ.ਏ.ਪੀ ਤੋਂ 18% ਨਾਈਟ੍ਰੋਜਨ ਅਤੇ 46% ਫਾਸਫੋਰਸ ਤੱਤ ਦੀ ਪ੍ਰਾਪਤੀ ਹੁੰਦੀ ਹੈ ਇਸਦੇ ਬਦਲ ਵਜੋਂ ਬਾਜਾਰ ਵਿੱਚ ਸਟਰੇਟ ਫਾਸਫੇਟਿਕ ਖਾਦਾਂ ਅਤੇ ਐਨ.ਪੀ.ਕੇ ਕੰਪਲੈਕਸ ਖਾਦਾਂ ਉਪਲੱਬਧ ਹਨ। ਜਿੰਨਾਂ ਵਿੱਚ ਮੁੱਖ ਤੌਰ ਤੇ ਟ੍ਰਿਪਲ ਸੁਪਰ ਫਾਸਫੇਟ ਖਾਦ ਹੈ ਜਿਸ ਵਿਚ 46% ਫਾਸਫੋਰਸ ਤੱਤ ਹੈ। ਜੇਕਰ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਨਾਲ 20 ਕਿਲੋਗ੍ਰਾਮ ਯੂਰੀਆ ਖਾਦ ਪ੍ਰਤੀ ਏਕੜ ਬਿਜਾਈ ਸਮੇਂ ਵਰਤੀ ਜਾ ਸਕਦੀ ਹੈ, ਜਿਸ ਨਾਲ ਡੀ.ਏ.ਪੀ ਖਾਦ ਦੇ ਬਰਾਬਰ ਮਾਤਰਾ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ। ਜਾਂ ਬਿਜਾਈ ਸਮੇਂ ਪ੍ਰਤੀ ਏਕੜ 20 ਕਿਲੋਗ੍ਰਾਮ ਯੂਰੀਆ ਖਾਦ ਅਤੇ 155 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ 16% (ਫਾਸਫੋਰਸ) ਖਾਦ ਦੀ ਵਰਤੋਂ ਕਣਕ ਦੀ ਫਸਲ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ।
ਇਸ ਤੋਂ ਇਲਾਵਾ ਐਨ.ਪੀ.ਕੇ ਖਾਦਾਂ ਜਿੰਨਾਂ ਵਿੱਚ ਨਾਈਟ੍ਰੋਜਨ, ਫਾਸਫੋਰਸ, ਅਤੇ ਪੋਟਾਸ਼ ਤੱਤ ਹੁੰਦੇ ਹਨ ਜਿਵੇ ਕਿ ਐਨ.ਪੀ.ਕੇ 16-16-16, ਐਨ.ਪੀ.ਕੇ 15-15-15, ਐਨ.ਪੀ.ਕੇ 12-32-16 ਅਤੇ ਯੂਰੀਆ ਅਮੋਨੀਅਮ ਫਾਸਫੇਟ 24-24-0, ਅਮੋਨੀਅਮ ਫਾਸਫੇਟ ਸਲਫੇਟ 20-20-0-13 ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।