Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ-

ਖ਼ਬਰ ਸ਼ੇਅਰ ਕਰੋ
046252
Total views : 154255

ਅੰਮ੍ਰਿਤਸਰ, 1 ਨਵੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸ਼ਾਹਬਾਜ਼ ਸਿੰਘ ਨੂੰ ਆਪਣਾ ਨਿੱਜੀ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਅੰਦਰ ਮੀਤ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸ. ਸ਼ਾਹਬਾਜ ਸਿੰਘ ਬੀਟੈਕ, ਐਮਬੀਏ, ਐਮਏ ਪੋਲੀਟੀਕਲ ਸਾਇੰਸ ਅਤੇ ਯੂਜੀਸੀ ਨੈੱਟ ਪਾਸ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਆਪਣੇ ਨਵੇਂ ਅਹੁਦੇ ’ਤੇ ਕਾਰਜਸ਼ੀਲ ਕੀਤਾ ਅਤੇ ਆਸ ਪ੍ਰਗਟਾਈ ਕਿ ਉਹ ਸਭ ਨਾਲ ਤਾਲਮੇਲ ਰੱਖ ਕੇ ਇਹ ਸੇਵਾ ਨਿਭਾਉਣਗੇ। ਇਸ ਮੌਕੇ ਸ. ਸ਼ਾਹਬਾਜ਼ ਸਿੰਘ ਨੇ ਕਿਹਾ ਕਿ ਇਹ ਸੇਵਾ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਡੰਟ ਸ. ਨਿਸ਼ਾਨ ਸਿੰਘ, ਸਿੱਖ ਵਿਦਵਾਨ ਡਾ. ਅਮਰਜੀਤ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰਸੀਪਲ ਸੂਬਾ ਸਿੰਘ ਤੇ ਹੋਰ ਮੌਜੂਦ ਸਨ।