Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਤਕਨੀਕੀ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਨਜਦੀਕੀ ਖੇਤੀਬਾੜੀ ਦਫਤਰ ਵਿਖੇ ਤਇਨਾਤ ਖੇਤੀ ਮਾਹਿਰਾਂ ਨਾਲ ਕਰਨ ਰਾਬਤਾ – ਮੁੱਖ ਖੇਤੀਬਾੜੀ ਅਫਸਰ

ਖ਼ਬਰ ਸ਼ੇਅਰ ਕਰੋ
051749
Total views : 168631

ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾ ਅਨੁਸਾਰ ਹੀ ਕੀਤੀ ਜਾਵੇ:
ਅੰਮ੍ਰਿਤਸਰ 4 ਨਵੰਬਰ -(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ ਨੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਤੱਤਾਂ ਦੀ ਪੂਰਤੀ ਲਈ ਜੈਵਿਕ ਖਾਦਾਂ, ਜੀਵਾਣੂ ਅਤੇ ਰਸਾਇਣਕ ਖਾਦਾਂ ਦੇ ਸੁਮੇਲ ਦੀ ਵਰਤੋਂ ਕਰਕੇ ਕਰਨੀ ਚਾਹੀਦੀ ਹੈ। ਕਣਕ ਦੀ ਬਿਜਾਈ ਤੋਂ ਪਹਿਲਾਂ ਬੀਜ ਦੀ ਸੋਧ ਜੀਵਾਣੂ ਖਾਦ ਦੇ ਟੀਕੇ ਨਾਲ ਕਰਨ ਲਈ 500 ਗ੍ਰਾਮ ਕਨਸ਼ੋਰਸ਼ੀਅਮ ਜਾਂ 250 ਗ੍ਰਾਮ ਅਜੋਟੋਬੈਕਟਰ ਅਤੇ 250 ਗ੍ਰਾਮ ਸਟਰੈਪਟੋਮਾਈਸੀਜ ਨੂੰ ਇੱਕ ਲੀਟਰ ਪਾਣੀ ਵਿੱਚ ਮਿਲਾ ਕੇ ਕਣਕ ਦੇ ਪ੍ਰਤੀ ਏਕੜ ਬੀਜ ਨਾਲ ਚੰਗੀ ਤਰਾਂ ਮਿਲਾ ਲਉ ਅਤੇ ਸੋਧੇ ਹੋਏ ਬੀਜ ਨੂੰ ਪੱਕੇ ਫਰਸ਼ ਤੇ ਛਾਵੇਂ ਸੁਕਾ ਲਉ ਅਤੇ ਛੇਤੀ ਬੀਜ ਦਿਉ। ਬੀਜ ਨੂੰ ਜੀਵਾਣੂ ਖਦ ਦਾ ਟੀਕਾ ਲਗਾਉਣ ਨਾਲ ਝਾੜ ਵਿੱਚ ਵਾਧਾ ਹੁੰਦਾ ਹੈ ਅਤੇ ਜਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਕਿਉਂਕਿ ਇਹ ਜੀਵਾਣੂ ਕਣਕ ਦੇ ਫਸਲ ਨੂੰ ਜਮੀਨ ਵਿੱਚਲੇ ਮੌਜੂਦ ਖੁਰਾਕੀ ਤੱਤਾਂ ਦੀ ਪੂਰਤੀ ਕਰਵਾਉਣੁ ਵਿਚ ਸਹਾਈ ਹੁੰਦੇ ਹਨ। ਜੀਵਾਣੂ ਖਾਦ ਦੇ ਇਹ ਟੀਕੇ ਕ੍ਰਿਸ਼ੀ ਵਿਗਿਆਨ ਕੇਂਦਰ/ ਫਾਰਮ ਸਲਾਹਕਾਰ ਕੇਂਦਰ, ਜਹਾਂਗੀਰ, ਅਮ੍ਰਿਤਸਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਜਿੰਨਾਂ ਖੇਤਾਂ ਵਿੱਚ ਆਲੂ ਅਤੇ ਮਟਰ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ ਖਾਦ ਦੀ ਬਰਤੋਂ ਕੀਤੀ ਗਈ ਹੈ ਉਹਨਾਂ ਖੇਤਾਂ ਵਿੱਚ ਕਣਕ ਦੀ ਬਿਜਾਈ ਸਮੇਂ ਫਾਸਫੋਰਸ ਖਾਦ ਪਾਉਣ ਦੀ ਜਰੂਰਤ ਨਹੀ ਪੈਂਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮੌਜੂਦਾ ਸਮੇਂ ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46% ਖਾਦ ਵੀ ਕਣਕ ਦੀ ਬਿਜਾਈ ਵਾਸਤੇ ਉਪਲੱਬਧ ਕਰਵਾਈ ਹੈ, ਜਿਸ ਵਿੱਚ ਡੀ.ਏ.ਪੀ ਖਾਦ ਦੀ ਬਰਾਬਰ ਮਾਤਰਾ ਵਿੱਚ 46% ਫਾਸਫੋਰਸ ਤੱਤ ਮੌਜੂਦ ਹੈ। ਕਿਸਾਨ ਵੀਰਾਂ ਨੂੰ ਸਲਾਹ ਦਿੱਤੀ ਜਾਦੀ ਹੈ ਕਿ ਪ੍ਰਤੀ ਏਕੜ ਇਕ ਬੈਗ ਡੀ.ਏ.ਪੀ ਜਾਂ ਟੀ.ਐਸ.ਪੀ ਖਾਦ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਵੇ। ਜੇਕਰ ਟੀ.ਐਸ.ਪੀ 46% ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਨਾਲ 20 ਕਿਲੋਗ੍ਰਾਮ ਯੂਰੀਆ ਖਾਦ ਪ੍ਰਤੀ ਏਕੜ ਬਿਜਾਈ ਸਮੇਂ ਛੱਟੇ ਨਾਲ ਵਰਤੀ ਜਾ ਸਕਦੀ ਹੈ, ਜਿਸ ਨਾਲ ਡੀ.ਏ.ਪੀ ਖਾਦ ਦੇ ਬਰਾਬਰ ਮਾਤਰਾ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ। ਜੇਕਰ ਕਣਕ ਦੀ ਬਿਜਾਈ ਸਿੰਗਲ ਸੁਪਰ ਫਾਸਫੇਟ 16% (ਫਾਸਫੋਰਸ) ਖਾਦ ਦੀ ਵਰਤੋਂ ਕਰਕੇ ਕਰਨੀ ਹੋਵੇ ਤਾਂ 155 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ 16% ਪ੍ਰਤੀ ਏਕੜ ਵਰਤ ਕੇ ਕਣਕ ਦੀ ਫਸਲ ਵਿੱਚ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ। ਕਣਕ ਦੀ ਫਸਲ ਵਿੱਚ ਖਾਦ ਦੀ ਵਰਤੋਂ ਸਬੰਧੀ ਹੋਰ ਵਧੇਰੇ ਤਕਨੀਕੀ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਨਜਦੀਕੀ ਖੇਤੀਬਾੜੀ ਦਫਤਰ ਵਿਚ ਤਇਨਾਤ ਖੇਤੀ ਮਾਹਿਰਾਂ ਨਾਲ ਰਾਬਤਾ ਕਰ ਸਕਦੇ ਹਨ।
ਫਾਈਲ ਫੋਟੋ : ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ
==—