Flash News
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ

ਖ਼ਬਰ ਸ਼ੇਅਰ ਕਰੋ
052023
Total views : 169005

ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ
ਅੰਮ੍ਰਿਤਸਰ, 6 ਨਵੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਹਾਲ ਹੀ ਵਿਚ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ।
ਇਸ ਮਾਮਲੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਇਹ ਵਿਤਕਰਾ ਦੇਸ਼ ਦੇ ਨਾਗਰਿਕ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਵੱਡਾ ਹਮਲਾ ਹੈ। ਭਾਰਤ ਸਰਕਾਰ ਨੂੰ ਇਹ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਇਸ ਦੇਸ਼ ਦੀ ਅਜ਼ਾਦੀ ਲਈ ਸਿੱਖਾਂ ਦੀਆਂ ਵੱਡੀਆਂ ਕੁਰਬਾਨੀਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲੇ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿਚ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀਆਂ ਗੱਲਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ, ਜਿਸ ਨਾਲ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੋਵੇ।