ਖਾਦ ਦਾ ਕੰਮ ਨਾ ਕਰਦੀਆਂ ਸਹਿਕਾਰੀ ਸਭਾਵਾਂ ਦੇ ਕਲੀਅਰ ਮੈਂਬਰਾਂ ਨੂੰ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਵਿੱਚੋਂ ਖਾਦ ਮੁੱਹਈਆ ਕਰਵਾਈ ਜਾਵੇਗੀ – ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
039565
Total views : 138127

ਖਾਦ ਸਬੰਧੀ ਕਿਸੇ ਵੀ ਮੁਸ਼ਕਿਲ ਦੇ ਹੱਲ ਲਈ 8360105337 ਨੰਬਰ ਤੇ ਨੋਡਲ ਅਫ਼ਸਰ ਨੂੰ ਕੀਤਾ ਜਾ ਸਕਦਾ ਹੈ ਸੰਪਰਕ
ਡੀ ਏ ਪੀ ਖਾਦ ਦੀ ਵੰਡ ਸਬੰਧੀ ਮੁੱਖ ਖੇਤੀਬਾੜੀ ਅਫਸਰ ਨੇ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ
ਅੰਮ੍ਰਿਤਸਰ, 7 ਨਵੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ ਡਾ. ਤਜਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ। ਉਨ੍ਹਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾਂ ਖਾਦ ਦਾ ਸਟਾਕ ਲਿਖਿਆ ਜਾਵੇ । ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ । ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਸਬੰਧਤ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਟ੍ਰਿਪਲ ਸੁਪਰ ਫਾਸਫੇਟ ਖਾਦ 46% , ਸਿੰਗਲ ਸੁਪਰ ਫਾਸਫੇਟ ਅਤੇ ਹੋਰ ਐਨ.ਪੀ.ਕੇ 20:20:0:13, 16:16:16, 10:26:26, 12:32:16 ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜੇਕਰ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਵਿੱਚ ਖਾਦ ਪ੍ਰਾਪਤ ਕਰਨ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਜਿਲਾ ਖਾਦ ਨੋਡਲ ਅਫ਼ਸਰ ਸਹਿਕਾਰੀ ਸਭਾਵਾਂ ਨਾਲ ਫ਼ੋਨ ਨੰਬਰ 83601 05337 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਜਿਲ੍ਹੇ ਵਿੱਚ ਖਾਦ ਦੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਜਿਹੜੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਖਾਦ ਮਿਲਣ ਵਿੱਚ ਦਿੱਕਤ ਪੇਸ਼ ਆ ਰਹੀ ਹੈ, ਉਹਨਾਂ ਸਭਾਵਾਂ ਦੇ ਕਲੀਅਰ ਮੈਂਬਰਾਂ ਨੂੰ ਖਾਦ ਮੁੱਹਈਆ ਕਰਵਾਉਣ ਲਈ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਨਾਲ ਜੋੜਿਆ ਜਾਵੇਗਾ ਅਤੇ ਨਵੇਂ ਮੈਂਬਰ ਵੀ ਬਣਾਏ ਜਾਣਗੇ। ਉਹਨਾਂ ਦੱਸਿਆ ਕਿ ਇਸ ਸਬੰਧੀ ਵਿਸ਼ੇਸ਼ ਮੁੱਖ ਸਕੱਤਰ-ਕਮ- ਵਿੱਤੀ ਕਮਿਸ਼ਨਰ, ਸਹਿਕਾਰਤਾ, ਪੰਜਾਬ ਵੱਲੋਂ ਹਿਦਾਇਤਾਂ ਜਾਰੀ ਕਰ ਦਿੱਤੀਆ ਗਈਆਂ ਹਨ। ਉਹਨਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਦੇ ਡੀ.ਏ.ਪੀ ਖਾਦ ਦੇ ਇੰਡੈਂਟ ਨੂੰ ਮੁੜ ਚੈੱਕ ਕੀਤਾ ਗਿਆ ਹੈ ਅਤੇ ਲੋੜੀਂਦੀ ਸੋਧ ਕਰਦੇ ਹੋਏ ਸਹਿਕਾਰੀ ਸਭਾਵਾਂ ਦਾ ਇੰਡੈਂਟ ਵਧਾ ਦਿੱਤਾ ਗਿਆ ਹੈ। ਉਹਨਾਂ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਅੰਮ੍ਰਿਤਸਰ ਨੂੰ ਹਦਾਇਤ ਕੀਤੀ ਕਿ ਸਹਿਕਾਰੀ ਸਭਾਵਾਂ ਦੇ ਸੋਧੇ ਹੋਏ ਇੰਡੈਂਟ ਤੁਰੰਤ ਖਾਦ ਸਪਲਾਇਰ ਕੰਪਨੀਆਂ ਨੂੰ ਭੇਜੇ ਜਾਣ ਤਾਂ ਜੋ ਸੋਧੇ ਹੋਏ ਇੰਡੈਂਟ ਅਨੁਸਾਰ ਸਹਿਕਾਰੀ ਸਭਾਵਾਂ ਨੂੰ ਖਾਦ ਮੁਹੱਈਆ ਕਰਵਾਈ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਤਜਿੰਦਰ ਸਿੰਘ ਅਤੇ ਕਿਸਾਨ ਜਥੇਬੰਦੀ ਦੇ ਨੁਮਾਇੰਦੇ ਵੀ ਹਾਜਰ ਸਨ।
ਕੈਪਸ਼ਨ : ਮੁੱਖ ਖੇਤੀਬਾੜੀ ਅਫ਼ਸਰ ਤਜਿੰਦਰ ਸਿੰਘ ਖਾਦ ਦੀਆਂ ਦੁਕਾਨਾਂ ਦੀ ਚੈਕਿੰਗ ਕਰਦੇ ਹੋਏ।
===–