Total views : 131855
ਜ਼ਿਲ੍ਹੇ ਵਿੱਚ 1324 ਲੰਬਿਤ ਪਏ ਇੰਤਕਾਲ ਤਹਿਸੀਲ ਪੱਧਰ ਤੇ ਵਿਸ਼ੇਸ਼ ਕੈਪ ਲਗਾ ਕੇ ਕੀਤੇ ਦਰਜ– ਡਿਪਟੀ ਕਮਿਸ਼ਨਰ।
ਅੰਮ੍ਰਿਤਸਰ , 06 ਜਨਵਰੀ -(ਡਾ. ਮਨਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੀ ਅਗਵਾਈ ਵਿੱਚ ਛੁੱਟੀ ਵਾਲੇ ਦਿਨ ਅੱਜ ਸ਼ਨੀਵਾਰ ਨੂੰ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਤੇ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਗਈ।
ਲੋਕਾਂ ਨੇ ਇਹਨਾਂ ਕੈਂਪਾਂ ਨੂੰ ਬਹੁਤ ਵਧੀਆ ਹੁੰਗਾਰਾ ਦਿੱਤਾ ਅਤੇ ਲੰਬਿਤ ਪਏ ਇੰਤਕਾਲ ਕਰਵਾਉਣ ਲਈ ਆਪਣੀਆਂ ਤਹਿਸੀਲਾਂ ਵਿੱਚ ਪਹੁੰਚੇ। ਇਸ ਮੌਕੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ, ਲੋਪੋਕੇ, ਮਜੀਠਾ ਅਤੇ ਅੰਮ੍ਰਿਤਸਰ ਤਹਿਸੀਲਾਂ ਦਾ ਦੌਰਾ ਕਰਕੇ ਚੱਲ ਰਿਹਾ ਕੰਮ ਦੀ ਪ੍ਰਗਤੀ ਦਾ ਜਾਇਜ਼ਆ ਲਿਆ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ ਅਤੇ ਹਰ ਸੰਭਵ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਤਾਂ ਜੋ ਅਵਾਮ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਰ ਨੂੰ ਚੁਸਤ ਦਰੁਸਤ ਅਤੇ ਸੁਚਾਰੂ ਕਰਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸੁਹਿਰਦਤਾ ਨਾਲ ਲੱਗੇ ਹੋਏ ਹਨ । ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਦੀ ਸ਼ਲਾਘਾ ਕਰਦਿਆ ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਇਹ ਵੱਡੀ ਪੁਲਾਂਘ ਭਰੀ ਹੈ ਜੋ ਕਿ ਭਵਿੱਖ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਣ ਸ਼ਾਮਥੁਰੀ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੈਂਪ ਦੀ ਪ੍ਰਗਤੀ ਦਾ ਜੈ ਜੈ ਲੈਂਦੇ ਦੱਸਿਆ ਕਿ ਅੱਜ ਪੂਰੇ ਜਿਲੇ ਵਿੱਚ 1324 ਇੰਤਕਾਲ ਦਰਜ ਕੀਤੇ ਗਏ ਹਨ ਜਿੰਨਾ ਵਿੱਚ ਸਭ ਤੋਂ ਵੱਧ ਅੰਮ੍ਰਿਤਸਰ ਦੋ ਤਹਿਸੀਲ ਦੇ 503, ਅੰਮ੍ਰਿਤਸਰ ਇਕ ਤਹਿਸੀਲ ਵਿਚ 259, ਅਜਨਾਲਾ ਵਿੱਚ 72 ਨਾਇਬ ਤਹਿਸੀਲਦਾਰ ਅਜਨਾਲਾ 56, ਰਮਦਾਸ 47, ਲੋਪੋਕੇ 52, ਰਾਜਾ ਸਾਂਸੀ 45, ਮਜੀਠਾ 72, ਨਾਇਬ ਤਹਿਸੀਲਦਾਰ ਮਜੀਠਾ 60, ਬਾਬਾ ਬਕਾਲਾ 60, ਨਾਇਬ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ 33, ਤਰਸਿਕਾ 32 ਅਤੇ ਬਿਆਸ ਵਿੱਚ 23 ਇੰਤਕਾਲ ਦਰਜ ਹੋਏ। ਉਹਨਾਂ ਦੱਸਿਆ ਕਿ ਅਕਤੂਬਰ ਮਹੀਨੇ ਤੱਕ 12 ਹਜਾਰ ਇੰਤਕਾਲ ਸਾਰੇ ਜਿਲੇ ਵਿੱਚ ਬਕਾਇਆ ਸਨ ਜੋ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਵਧੀਆ ਕਾਰਗੁਜ਼ਾਰੀ ਸਦਕਾ ਅੱਜ ਘਟ ਕੇ 3500 ਰਹਿ ਗਏ ਹਨ ਜਿਨਾਂ ਨੂੰ ਛੇਤੀ ਹੀ ਪੂਰਾ ਕਰ ਲਿਆ ਜਾਵੇਗਾ।
ਕੈਪਸ਼ਨ
ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ ਵਿਖੇ ਮਾਲ ਵਿਭਾਗ ਵੱਲੋਂ ਲਗਾਏ ਕੈਂਪ ਦਾ ਜਾਇਜ਼ਾ ਲੈਂਦੇ ਹੋਏ।