Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

100 ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਿਲਾ ਪ੍ਰਸ਼ਾਸਨ ਨੇ ਦਿੱਤੀ ਵਿੱਤੀ ਸਹਾਇਤਾ

ਖ਼ਬਰ ਸ਼ੇਅਰ ਕਰੋ
051816
Total views : 168712

ਡਿਪਟੀ ਕਮਿਸ਼ਨਰ ਨੇ ਖੇਤਾਂ ਵਿੱਚ ਪੁੱਜ ਕੇ ਕੀਤੀ ਹੌਸਲਾ ਅਫਜਾਈ
ਅੰਮ੍ਰਿਤਸਰ 11 ਨਵੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਉੱਤੇ ਜਿਲੇ ਦੇ ਸੌ ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਦਦ ਦੇਣ ਦਾ ਜੋ ਉਪਰਾਲਾ ਕੀਤਾ ਗਿਆ ਸੀ ਉਸ ਤਹਿਤ ਅੱਜ ਡਿਪਟੀ ਕਮਿਸ਼ਨਰ ਨੇ ਖੁਦ ਪਿੰਡ ਧਾਰੜ ਵਿਖੇ ਪਹੁੰਚ ਕਿ ਕਿਸਾਨਾਂ ਨੂੰ ਆਰਥਿਕ ਸਹਾਇਤਾ ਦਾ ਚੈੱਕ ਦਿੱਤਾ ਤੇ ਹੌਸਲਾ ਅਫਜਾਈ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਅਤੇ ਜਮੀਨ ਵਿਚਲੇ ਮਿੱਤਰ ਕੀੜਿਆਂ ਨੂੰ ਅਸੀਂ ਤਾਂ ਹੀ ਬਚਾ ਸਕਦੇ ਹਾਂ ਜੇਕਰ ਅਸੀਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈਏ। ਉਹਨਾਂ ਦੱਸਿਆ ਕਿ ਜਿਹ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਤੋਰਨ ਦਾ ਮੁੱਖ ਮਕਸਦ ਕਿਸਾਨਾਂ ਨੂੰ ਪ੍ਰੈਕਟੀਕਲ ਤੌਰ ਤੇ ਪਰਾਲੀ ਦੀ ਸਾਂਭ ਸੰਭਾਲ ਕਰਨ ਵੱਲ ਤੋਰਨਾ ਹੈ ਤਾਂ ਜੋ ਉਹਨਾਂ ਵੱਲ ਵੇਖ ਕੇ ਹੋਰ ਕਿਸਾਨ ਵੀ ਖੇਤਾਂ ਵਿੱਚ ਪਰਾਲੀ ਵਾਹ ਕੇ ਕਣਕ ਬੀਜਣ ਦਾ ਉਪਰਾਲਾ ਕਰਨ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾਕਟਰ ਤਜਿੰਦਰ ਸਿੰਘ ਨੇ ਸਾਰੇ ਹਾਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਲਈ ਕਿਹਾ ਤਾਂ ਜੋ ਅਸੀਂ ਜਮੀਨ ਦੇ ਉਪਯੋਗ ਸ਼ਕਤੀ ਨੂੰ ਵਧਾ ਸਕੀਏ। ਇਸ ਦੌਰਾਨ ਸਾਰੇ ਮੌਜੂਦ ਕਿਸਾਨਾਂ ਨੇ ਇਹ ਦੱਸਿਆ ਕਿ ਅਸੀਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਮਸ਼ੀਨਰੀ ਦੀ ਮਦਦ ਨਾਲ ਬਜਾਈ ਕਰਦੇ ਹਾਂ ਜਿਸ ਨਾਲ ਅਸੀਂ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ।
ਖੇਤੀਬਾੜੀ ਅਧਿਕਾਰੀ ਨੇ ਦੱਸਿਆ ਕਿ ਅਜਿਹੇ ਪ੍ਰਦਰਸ਼ਨੀ ਪਲਾਂਟ ਪੰਜਾਬ ਸਿੰਘ ਪਿੰਡ ਧਾਰੜ, ਸਲਵਿੰਦਰ ਸਿੰਘ ਪਿੰਡ ਬੰਡਾਲਾ ਅਤੇ ਅਮਰੀਕ ਸਿੰਘ ਰੱਖ ਦੇਵੀਦਾਸਪੁਰਾ ਦੇ ਖੇਤਾਂ ਵਿੱਚ ਵੀ ਬਣਾਏ ਹਨ। ਡਿਪਟੀ ਕਮਿਸ਼ਨਰ ਨੇ ਮੌਕੇ ਤੇ ਕਿਸਾਨਾਂ ਨੂੰ ਚੈੱਕ ਅਤੇ ਪ੍ਰਸ਼ੰਸਾ ਪੱਤਰ ਦਿੱਤੇ। ਇਸ ਮੌਕੇ ਪਿੰਡ ਦੇ ਸਰਪੰਚ ਅਨੋਖ ਸਿੰਘ ਅਤੇ ਨੰਬਰਦਾਰ ਜਗੀਰ ਸਿੰਘ ਨੇ ਦੱਸਿਆ ਕਿ ਸਾਡਾ ਏਰੀਆ ਸਬਜ਼ੀ ਦਾ ਹੋਣ ਕਰਕੇ ਅਸੀਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਭੁਪਿੰਦਰ ਸਿੰਘ, ਸੁਖਚੈਨ ਸਿੰਘ ਏੳ, ਐਕਸੀਅਨ ਪ੍ਰਦੂਸ਼ਣ ਬੋਰਡ ਸੁਖਦੇਵ ਸਿੰਘ, ਬਲਜਿੰਦਰ ਸਿੰਘ ਚਹਿਲ ਏਈਓ ਰਣਜੀਤ ਸਿੰਘ ਏਈਓ, ਸੁਖਰਾਜ ਸਿੰਘ ਸਿੱਧੂ, ਏਡੀਓ ਲਵਪ੍ਰੀਤ ਏਡੀਓ, ਬਲਕਾਰ ਸਿੰਘ ਏਐਸਆਈ, ਅਰਵਿੰਦਰਪਾਲ ਸਿੰਘ ਬੀਟੀਐਮ, ਅਰੂਪ ਸਿੰਘ ਏਟੀਐਮ ਅਤੇ ਪਿੰਡ ਦੇ ਕਿਸਾਨ ਹਾਜ਼ਰ ਸਨ।

ਕੈਪਸਨ

ਪਿੰਡ ਧਾਰੜ ਵਿਖੇ ਪਰਾਲੀ ਸੰਭਾਲਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਤੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਖੇਤੀ ਅਧਿਕਾਰੀ ਤੇ ਤਜਿੰਦਰ ਸਿੰਘ।