Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਹੁਣ ਤੱਕ ਕੀਤੀ ਗਈ 1523 ਕਰੋੜ 05 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
050920
Total views : 167416

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ ਕੀਤੀ 8,32,830 ਮੀਟ੍ਰਿਕ ਟਨ ਝੋਨੇ ਦੀ ਖਰੀਦ
ਖਰੀਦ ਕੀਤੇ ਗਏ 6,59,846 ਮੀਟਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਮੰਡੀਆਂ ਵਿੱਚੋਂ ਚੁਕਾਈ
ਤਰਨ ਤਾਰਨ, 12 ਨਵੰਬਰ – ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 8,39,641 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 8,32,830 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 11 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 3,80,883 ਮੀਟਰਿਕ ਟਨ, ਮਾਰਕਫੈੱਡ ਵੱਲੋਂ 1,89,287 ਮੀਟਰਿਕ ਟਨ, ਪਨਸਪ ਵੱਲੋਂ 1,65,861 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 95,298 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 1501 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 1523 ਕਰੋੜ 05 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੰੁ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰਦੀ ਕੀਤੇ ਗਏ 6,59,846 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕੀਤੀ ਜਾਵੇ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਆਪਣੀ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇੇ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।