Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਮਨਾਇਆ ਗਿਆ –

ਖ਼ਬਰ ਸ਼ੇਅਰ ਕਰੋ
051768
Total views : 168654

ਜੰਡਿਆਲਾ ਗੁਰੂ, 15 ਨਵੰਬਰ-(ਸਿਕੰਦਰ ਮਾਨ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੀ ਜੰਡਿਆਲਾ ਗੁਰੂ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੰਚਾਲਕ ਬਾਬਾ ਪਰਮਾਨੰਦ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਸਤਨਾਮ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੰਚਾਲਕ ਬਾਬਾ ਪਰਮਾਨੰਦ ਜੀ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਗਈ ਅਤੇ ਵਧਾਈ ਦਿੱਤੀ ਗਈ। ਇਸ ਮੌਕੇ ਸਾਬਕਾ ਪ੍ਰਧਾਨ ਰਾਜ ਕੁਮਾਰ ਮਲਹੋਤਰਾ ਨੇ ਆਈਆਂ ਸੰਗਤਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਅਤੇ ਗੁਰਪੁਰਬ ਦੀ ਵਧਾਈ ਦਿੱਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਕੰਵਰ ਕੁਲਦੀਪ ਸਿੰਘ ਮੱਲੀਆਂ, ਜਸਜੀਤ ਸਿੰਘ ਢਿਲੋਂ ਮੈਨੇਜਰ, ਐਡਵੋਕੇਟ ਸਰਬਜੀਤ ਸਿੰਘ ਜੋਸਨ, ਮਨਮੋਹਨ ਸਿੰਘ ਮੱਲੀ, ਨਿਰਮਲ ਸਿੰਘ ਲਾਹੌਰੀਆ, ਰੁਪਿੰਦਰ ਸਿੰਘ ਰੂਬੀ ਨਿੱਝਰ, ਡਾ.ਬੀ.ਐਸ. ਮੱਲੀ, ਹਰਭਜਨ ਸਿੰਘ ਆੜਤੀ, ਕੁਲਦੀਪ ਸਿੰਘ ਮਾਲੋਵਾਲ, ਅਵਤਾਰ ਸਿੰਘ ਟੱਕਰ, ਮਨਮੋਹਨ ਸਿੰਘ ਲਾਹੌਰੀਆ, ਬੱਲ ਸਿੰਘ ਜਾਣੀਆਂ, ਡਾ: ਮਨਜੀਤ ਸਿੰਘ ਰਟੌਲ, ਕੰਵਲਜੀਤ ਸਿੰਘ ਧਾਰੜ, ਅਮਰੀਕ ਸਿੰਘ, ਭਾਈ ਪ੍ਕਾਸ਼ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਿਆ।