20 ਨਵੰਬਰ (ਬੁੱਧਵਾਰ) ਨੂੰ ਛੁੱਟੀ ਦਾ ਹੋਇਆ ਐਲਾਨ- ਨੋਟੀਫਿਕੇਸ਼ਨ ਜਾਰੀ

ਖ਼ਬਰ ਸ਼ੇਅਰ ਕਰੋ
035609
Total views : 131856

ਚੰਡੀਗੜ੍ਹ, 17 ਨਵੰਬਰ- ਪੰਜਾਬ ਸਰਕਾਰ ਵੱਲੋਂ ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।

ਨੋਟੀਫਿਕੇਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।