ਇੰਟਰਨੈਸ਼ਨਲ ਫ਼ਤਹਿ ਅਕੈਡਮੀ ਨੇ 17ਵਾਂ ਸਲਾਨਾ ਸਮਾਰੋਹ ਬੜੇ ਧੂਮਧਾਮ ਨਾਲ ਮਨਾਇਆ-

ਖ਼ਬਰ ਸ਼ੇਅਰ ਕਰੋ
035609
Total views : 131856

ਜੰਡਿਆਲਾ ਗੁਰੂ, 18 ਨਵੰਬਰ-(ਸਿਕੰਦਰ ਮਾਨ)-ਇੰਟਰਨੈਸ਼ਨਲ ਫ਼ਤਹਿ ਅਕੈਡਮੀ ਨੇ ਆਪਣਾ 17ਵਾਂ ਸਲਾਨਾ ਸਮਾਰੋਹ ਬੜੇ ਧੂਮਧਾਮ ਨਾਲ ਮਨਾਇਆ। ਇਸ ਮੌਕੇ ਡਾ. ਜਸਪਾਲ ਸਿੰਘ ਸੰਧੂ(ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ) ਮੁੱਖ ਮਹਿਮਾਨ ਅਤੇ ਡਾ. ਦੀਪਤੀ ਮਲਹੋਤਰਾ(ਏ ਸੀਈਟੀ ਡੀਨ), ਡਾ. ਇੰਦਰਜੀਤ ਕੌਰ (ਪਿੰਗਲਵਾੜਾ ਭਗਤ ਪੂਰਨ ਸਿੰਘ), ਪਰਮਪ੍ਰੀਤ ਸਿੰਘ ਗੁਰਾਇਆਂ, ਚਰਨਜੀਤ ਸਿੰਘ ਸਬ ਇੰਸਪੈਕਟਰ ਟ੍ਰੈਫਿਕ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇੰਟਰਨੈਸ਼ਨਲ ਫ਼ਤਹਿ ਅਕੈਡਮੀ ਦੇ ਚੇਅਰਮੈਨ ਜਗਬੀਰ ਸਿੰਘ, ਵਾਈਸ ਚੇਅਰਪਰਸਨ ਰਵਿੰਦਰ ਕੌਰ, ਪ੍ਰਿੰਸੀਪਲ ਡਾ. ਪਰਮਜੀਤ ਕੌਰ ਸੰਧੂ ਅਤੇ ਰਿਤੂ ਧਵਨ(ਫ਼ਤਹਿ ਵਰਲਡ ਸਕੂਲ ਰਈਆ) ਵੱਲੋਂ ਪਹੁੰਚੇ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ ਗਿਆ। ਸਮਾਰੋਹ ਦਾ ਆਗਾਜ਼ ਅਨੁਪਮ ਸ਼ਰਮਾ ਵਾਈਸ ਪ੍ਰਿੰਸੀਪਲ ਫ਼ਤਿਹ ਅਕੈਡਮੀ ਦੁਆਰਾ ਕੀਤਾ ਗਿਆ। ਪ੍ਰਿੰਸੀਪਲ ਡਾ. ਪਰਮਜੀਤ ਕੌਰ ਸੰਧੂ ਨੇ ਇਸ ਪ੍ਰੋਗਰਾਮ ਨੂੰ ਅੱਗੇ ਤੋਰਦਿਆਂ ਪਿਛਲੇ ਸੈਸ਼ਨ ਦੀ ਸਲਾਨਾ ਰਿਪੋਰਟ ਰਾਹੀਂ ਸਕੂਲ ਦੀਆਂ ਪ੍ਰਾਪਤੀਆਂ ਆਏ ਹੋਏ ਮਹਿਮਾਨਾਂ ਨਾਲ਼ ਸਾਂਝੀਆਂ ਕੀਤੀਆਂ। ਪੰਜਾਬੀ ਮਾਂ ਬੋਲੀ, ਦੇਸ਼ ਭਗਤੀ, ਸਮਾਜਿਕ ਮੁੱਦਿਆਂ, ਪਰਿਵਾਰਿਕ ਏਕਤਾ, ਸਿੱਖ ਧਰਮ ਦੇ ਇਤਿਹਾਸ ਅਤੇ ਜੀਵਨ ਦੀ ਸਾਦਗੀ ਨਾਲ਼ ਜੁੜੀਆਂ ਪੇਸ਼ਕਾਰੀਆਂ ਇਸ ਸਮਾਗਮ ਵਿੱਚ ਖਿੱਚ ਦਾ ਕੇਂਦਰ ਬਣੀਆਂ। ਇਸ ਸਮਾਗਮ ਵਿੱਚ ਖੇਡਾਂ ਦੇ ਖ਼ੇਤਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ। ਇਸ ਤੋਂ ਇਲਾਵਾ ਪਲੇਅ ਪੇਨ ਵਿਦਿਆਰਥੀਆਂ ਵਜੋਂ ਛੋਟੇ ਛੋਟੇ ਬੱਚਿਆਂ ਦੀ ਪੇਸ਼ਕਾਰੀ ਨੇ ਸਭ ਨੂੰ ਕੀਲ ਕੇ ਰੱਖ ਦਿੱਤਾ। ਅੰਤ ਵਿੱਚ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ਚੇਅਰਮੈਨ ਜਗਬੀਰ ਸਿੰਘ ਵੱਲੋਂ ਪਹੁੰਚੇ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਕੂਲ ਦੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਸਕੂਲ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।