Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜਿਲਾ ਅੰਮ੍ਰਿਤਸਰ ਦੇ ਬਲਾਕ ਜੰਡਿਆਲਾ ਗੁਰੂ ਵਿਖੇ ਕੀਤੀ ਗਈ ਮੀਟਿੰਗ

ਖ਼ਬਰ ਸ਼ੇਅਰ ਕਰੋ
046259
Total views : 154271

ਜੰਡਿਆਲਾ ਗੁਰੂ, 21 ਨਵੰਬਰ-(ਸਿਕੰਦਰ ਮਾਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਅੰਮ੍ਰਿਤਸਰ ਦੇ ਬਲਾਕ ਜੰਡਿਆਲਾ ਗੁਰੂ ਦੀ ਮੀਟਿੰਗ ਜਿਲ੍ਹਾ ਆਗੂ ਪਲਵਿੰਦਰ ਸਿੰਘ ਮਾਹਲ, ਬਲਾਕ ਆਗੂ ਸਤਨਾਮ ਸਿੰਘ ਧਾਰੜ ਦੀ ਅਗਵਾਈ ਹੇਠ ਬਲਾਕ ਪ੍ਰਧਾਨ ਦਲਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਪਿੰਡ ਧੀਰੇਕੋਟ ਵਿੱਚ ਹੋਈ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਹਰਮੀਤ ਸਿੰਘ ਧੀਰੇਕੋਟ, ਰਵਿੰਦਰ ਸਿੰਘ ਵੱਲ੍ਹਾ ਅਤੇ ਰਣਬੀਰ ਸਿੰਘ ਭੈਣੀ ਨੇ ਦਸਿਆ ਕਿ 26 ਨਵੰਬਰ ਨੂੰ BKU ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸਰਦਾਰ ਜਗਜੀਤ ਸਿੰਘ ਡੱਲੇਵਾਲ ਵੱਲੋਂ, ਚੱਲ ਰਹੇ ਅੰਦੋਲਨ (ਕਿਸਾਨ ਅੰਦੋਲਨ 2)ਦੀਆਂ ਮੰਗਾਂ MSP ਦਾ ਗਰੰਟੀ ਕਾਨੂੰਨ, ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਵਾਉਣ ਆਦਿ ਮੰਗਾਂ ਨੂੰ ਲੈਕੇ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠਿਆ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ।
ਕਿਸਾਨ ਆਗੂ ਅਮੋਲਕਜੀਤ ਸਿੰਘ ਨਰੈਣਗੜ੍ਹ, ਸੁਖਪਾਲ ਸਿੰਘ ਖੇਲਾ ਅਤੇ ਬਰਿੰਦਰਜੀਤ ਸਿੰਘ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਕਿਸਾਨਾਂ – ਮਜ਼ਦੂਰਾਂ ਵੱਲੋਂ ਬਾਰਡਰਾਂ ਤੇ ਬੈਠਿਆਂ ਨੂੰ 283 ਦਿਨ ਹੋ ਗਏ ਹਨ, ਤੇ ਕਰੀਬ ਪਿਛਲੇ 8 ਮਹੀਨੇ ਤੋਂ ਸਰਕਾਰ ਦੀ ਤਰਫੋਂ ਡੈੱਡਲਾਕ ਦੀ ਸਥਿੱਤੀ ਬਣੀ ਹੋਈ ਹੈ। ਓਹਨਾ ਦਸਿਆ ਕਿ 26 ਨਵੰਬਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠਣਗੇ। ਜੇਕਰ ਜਗਜੀਤ ਸਿੰਘ ਡੱਲੇਵਾਲ ਸ਼ਹਾਦਤ ਪ੍ਰਾਪਤ ਕਰ ਜਾਂਦੇ ਹਨ ਤਾਂ ਉਹਨਾਂ ਦੀ ਜਗ੍ਹਾ ਸੁਖਜੀਤ ਤਿੰਘ ਹਰਦੋਝੰਡੇ ਮਰਨ ਵਰਤ ਤੇ ਬੈਠਣਗੇ।
ਕਿਸਾਨ ਆਗੂ ਲਵਪ੍ਰੀਤ ਸਿੰਘ ਤਾਰਾਗੜ੍ਹ, ਸੁਖਬੀਰ ਸਿੰਘ ਧੀਰੇਕੋਟ ਨੇ ਕਿਹਾ ਕਿ ਮੀਟਿੰਗ ਵਿੱਚ ਵੱਡੇ ਪੱਧਰ ਤੇ ਸੰਗਤ ਨੂੰ ਖਨੌਰੀ ਬਾਰਡਰ ਪਹੁੰਚਣ ਦੀ ਅਪੀਲ ਕੀਤੀ ਗਈ। ਸਾਰੇ ਪਿੰਡਾਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਪਿੰਡ ਪਿੰਡ ਵਿਚੋਂ ਰਾਸ਼ਨ, ਬਾਲ੍ਹਣ ਆਦਿ ਇਕੱਠਾ ਕਰਕੇ ਮੋਰਚੇ ਵਿੱਚ ਪੱਕੇ ਤੌਰ ਤੇ ਪਹੁੰਚ ਕੇ ਮੋਰਚੇ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ।
ਇਸ ਮੌਕੇ ਆਗੂ ਮਲਕੀਤ ਸਿੰਘ, ਮਨੀ ਮਾਲੋਵਾਲ, ਸੁੱਖਰੂਪ ਸਿੰਘ, ਰਾਜੂ ਭਲਵਾਨ, ਜਸਪਿੰਦਰ ਸਿੰਘ, ਮੰਗਲ ਸਿੰਘ ਸਮਰਾ, ਬਾਪੂ ਅਜੀਤ ਸਿੰਘ, ਜੋਬਨਜੀਤ ਸਿੰਘ, ਅਰਸ਼ਪ੍ਰੀਤ ਸਿੰਘ, ਪ੍ਰਭ ਡਡਵਾਲ, ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।