Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਕੂੜੇ ਦਾ ਡੰਪ ਬਦਲਣ ਦੀਆਂ ਕੀਤੀਆਂ ਹਿਦਾਇਤਾਂ

ਖ਼ਬਰ ਸ਼ੇਅਰ ਕਰੋ
043980
Total views : 148963

ਈਟੀਓ ਵੱਲੋਂ ਜੰਡਿਆਲਾ ਵਿੱਚ ਆਮ ਆਦਮੀ ਕਲੀਨਿਕ ਅਤੇ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ
ਜੰਡਿਆਲਾ ਗੁਰੂ 20 ਨਵੰਬਰ-(ਸਿਕੰਦਰ ਮਾਨ)-ਅੱਜ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਅਤੇ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ। ਉਹਨਾਂ ਨੇ ਇਸ ਮੌਕੇ ਦੋਵਾਂ ਕੇਂਦਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਵੇਰਵੇ ਅਤੇ ਉੱਥੇ ਕੰਮ ਕਰਵਾਉਣ ਆਏ ਲੋਕਾਂ ਦੀ ਫੀਡਬੈਕ ਲਈ। ਸ: ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਸਹੂਲਤਾਂ ਲਈ ਵਚਨਬੱਧ ਹੈ। ਇਸ ਲਈ ਆਮ ਆਦਮੀ ਕਲੀਨਿਕ ਅਤੇ ਸੁਵਿਧਾ ਕੇਂਦਰ ਵਿੱਚ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਹੋਣੀ ਚਾਹੀਦੀ। ਉਹਨਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਰਕਾਰ ਦੀ ਪਹਿਲੀ ਤਰਜੀਹੀ ਹਨ ਅਤੇ ਆਮ ਆਦਮੀ ਕਲੀਨਿਕ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦਾ ਸੁਪਨਮਈ ਪ੍ਰੋਜੈਕਟ ਹੈ। ਉਹਨਾਂ ਨੇ ਕਰਮਚਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਤੁਹਾਡੇ ਸਾਥ ਨਾਲ ਸਰਕਾਰ ਬੇਹਤਰ ਸਿਹਤ ਸਹੂਲਤਾਂ ਲੋਕਾਂ ਨੂੰ ਦੇਣ ਵਿੱਚ ਕਾਮਯਾਬ ਹੋਈ ਹੈ ਅਤੇ ਸਾਡੀ ਕੋਸ਼ਿਸ਼ ਇਸ ਵਿੱਚ ਹੋਰ ਸੁਧਾਰ ਕਰਨ ਦੀ ਹੈ। ਉਹਨਾਂ ਨੇ ਇਸ ਮੌਕੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੂੜੇ ਦਾ ਡੰਪ ਵੀ ਕਿਧਰੇ ਹੋਰ ਤਬਦੀਲ ਕਰਨ ਲਈ ਥਾਂ ਲੱਭੀ ਜਾਵੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਕੈਪਸ਼ਨ : ਸੁਵਿਧਾ ਕੇਂਦਰ ਦੀ ਚੈਕਿੰਗ ਮੌਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈਟੀਓ
===—-