Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਵਿਜੇ ਦਿਵਸ ਨੂੰ ਸਮਰਪਿਤ ਫੌਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਵਾਈ ਮੈਰਾਥਨ ਦੌੜ

ਖ਼ਬਰ ਸ਼ੇਅਰ ਕਰੋ
046259
Total views : 154271

ਅੰਮ੍ਰਿਤਸਰ ਹਾਫ ਮੈਰਾਥਨ ਨੇ ਦੇਸ਼ ਭਗਤੀ ਦਾ ਜਜ਼ਬਾ ਜਗਾਇਆ-ਈ ਟੀ ਓ

ਅੰਮ੍ਰਿਤਸਰ, 24 ਨਵੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਵਿਜੇ ਦਿਵਸ ਨੂੰ ਸਮਰਪਿਤ ਪੱਛਮੀ ਕਮਾਂਡ ਦੀ ਵਜਰਾ ਕੋਰ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੇ ਅੰਮ੍ਰਿਤਸਰ ਹਾਫ ਮੈਰਾਥਨ ਦੌੜ ਕਰਵਾਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਅਥਲੀਟਾਂ ਨੇ ਭਾਗ ਲਿਆ। ਵਿਜੇ ਦਿਵਸ ਇਤਿਹਾਸਕ 1971 ਦੀ ਭਾਰਤ-ਪਾਕਿ ਜੰਗ ਦੌਰਾਨ ਭਾਰਤੀ ਹਥਿਆਰਬੰਦ ਬਲਾਂ ਦੇ ਅਦੁੱਤੀ ਸਾਹਸ, ਬਹਾਦਰੀ ਅਤੇ ਸਰਵਉੱਚ ਕੁਰਬਾਨੀਆਂ ਦਾ ਜਸ਼ਨ ਦੇ ਸਬੰਧ ਵਿੱਚ ਹਰ ਸਾਲ ਮਨਾਇਆ ਜਾਂਦਾ ਹੈ।
ਇਸ ਮੌਕੇ ਦੌੜ ਦੀ ਸ਼ੁਰੂਆਤ ਕਰਨ ਲਈ ਵਿਸ਼ੇਸ਼ ਤੌਰ ਉੱਤੇ ਪਹੁੰਚੇ ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅੰਮ੍ਰਿਤਸਰ ਹਾਫ ਮੈਰਥਨ ਦੌੜ ਨੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਜਗਾਇਆ ਹੈ । ਉਹਨਾਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਦਾ ਇਹ ਇਕੱਠ ਦੱਸਦਾ ਹੈ ਕਿ ਇਹ ਭਵਿੱਖ ਦੇਸ਼ ਨੂੰ ਕਿਸ ਤਰ੍ਹਾਂ ਸਮਰਪਤ ਹੈ। ਉਹਨਾਂ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬੀਆਂ ਨੇ ਦੇਸ਼ ਵਾਸਤੇ ਹਰ ਵੇਲੇ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਬੱਚਿਆਂ ਦਾ ਹੌਸਲਾ ਵਧਾਉਂਦੇ ਕਿਹਾ ਕਿ ਤੁਹਾਡੀ ਬੇਮਿਸਾਲ ਭਾਗੀਦਾਰੀ ਨੇ ਆਸ ਦੀਆਂ ਨਵੀਆਂ ਕਿਰਨਾਂ ਜਗਾਈਆਂ ਹਨ। ਉਹਨਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਦੇਸ਼ ਦਾ ਇਹ ਸਰਹੱਦੀ ਜਿਲਾ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਨ ਲਈ ਅੱਗੇ ਆਵੇਗਾ। ਉਹਨਾਂ ਕਿਹਾ ਕਿ ਵਿਕਟਰੀ ਰਨ ਸਿਰਫ਼ ਇੱਕ ਮੈਰਾਥਨ ਨਹੀਂ ਬਲਕਿ 1971 ਦੇ ਨਾਇਕਾਂ ਨੂੰ ਇੱਕ ਜੀਵੰਤ ਸ਼ਰਧਾਂਜਲੀ, ਏਕਤਾ ਦਾ ਜਸ਼ਨ ਅਤੇ ਦੇਸ਼ ਭਗਤੀ, ਤੰਦਰੁਸਤੀ ਅਤੇ ਸਮਾਜਿਕ ਜ਼ਿੰਮੇਵਾਰੀ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਸੱਦਾ ਹੈ।

ਮੈਰਾਥਨ ਦੌੜ ਵਿਚ ਜੋਸ਼ੀਲੇ ਕਾਲਜ ਦੇ ਵਿਦਿਆਰਥੀਆਂ, ਊਰਜਾਵਾਨ ਨੌਜਵਾਨਾਂ, ਅਨੁਸ਼ਾਸਿਤ ਐਨਸੀਸੀ ਕੈਡਿਟਾਂ, ਸਮਰਪਿਤ ਖਿਡਾਰੀਆਂ, ਅਤੇ ਹਰ ਉਮਰ ਦੇ ਨਾਗਰਿਕਾਂ ਨੇ ਹਿੱਸਾ ਪਾਇਆ। 21 ਕਿਲੋਮੀਟਰ ਦੀ ਹਾਫ ਮੈਰਾਥਨ, ਮੇਜਰ ਜਨਰਲ ਕਾਰਤਿਕ ਸੀ ਸ਼ੇਸ਼ਾਦਰੀ, ਵੀਐਸਐਮ, ਜਨਰਲ ਅਫਸਰ ਕਮਾਂਡਿੰਗ (ਜੀਓਸੀ), ਪੈਂਥਰ ਡਿਵੀਜ਼ਨ ਦੁਆਰਾ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ। ਇਹ ਸੀਪੀ-7, ਖਾਸਾ ਤੋਂ ਸ਼ੁਰੂ ਹੋਈ ਅਤੇ ਅਟਾਰੀ-ਵਾਹਗਾ ਬਾਰਡਰ ‘ਤੇ ਸਮਾਪਤ ਹੋਈ

ਸਮਾਗਮ ਦੀ ਸ਼ਾਨ ਨੂੰ ਵਧਾਉਂਦੇ ਹੋਏ, 10 ਕਿਲੋਮੀਟਰ ਅਤੇ 5 ਕਿਲੋਮੀਟਰ ਦੀ ਦੌੜ ਦੀ ਸ਼ੁਰੂਆਤ ਕੈਬਨਿਟ ਮੰਤਰੀ ਸ ਹਰਭਜਨ ਸਿੰਘ, ਬ੍ਰਿਗੇਡੀਅਰ ਹਰਚਰਨ ਸਿੰਘ (ਸੇਵਾਮੁਕਤ), ਓਲੰਪਿਕ ਦੇ ਮਹਾਨ ਖਿਡਾਰੀ ਤੇ ਅਰਜੁਨ ਐਵਾਰਡੀ ਅਤੇ ਸ਼੍ਰੀਮਤੀ ਸਾਕਸ਼ੀ ਸਾਹਨੀ, ਆਈਏਐਸ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਕੀਤੀ। ਇਸ ਵਿੱਚ 22 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਵੀ ਬੜੇ ਚਾਅ ਨਾਲ ਹਿੱਸਾ ਲਿਆ।

ਉਤਸ਼ਾਹੀ ਭੀੜ ਨੂੰ ਸੰਬੋਧਿਤ ਕਰਦੇ ਹੋਏ ਮੇਜਰ ਜਨਰਲ ਕਾਰਤਿਕ ਸੀ ਸ਼ੇਸ਼ਾਦਰੀ ਅਤੇ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਤੌਰ ਤੇ ਬੱਚਿਆਂ ਵੱਲੋਂ ਵਿਖਾਏ ਗਏ ਦੇਸ਼ ਭਗਤੀ ਦੇ ਜੋਸ਼ ਲਈ ਸ਼ਲਾਘਾ ਕੀਤੀ। ਉਨ੍ਹਾਂ ਸਾਰਿਆਂ ਨੂੰ ਭਾਰਤ ਦੀਆਂ ਹਥਿਆਰਬੰਦ ਸੈਨਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਬੇਮਿਸਾਲ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਉਨ੍ਹਾਂ ਦਾ ਸਨਮਾਨ ਕਰਨ ਦਾ ਸੱਦਾ ਦਿੱਤਾ। ਪਤਵੰਤਿਆਂ ਨੇ ਹਾਜ਼ਰੀਨ ਨੂੰ ਸਿਹਤਮੰਦ, ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ।