ਜੰਡਿਆਲਾ ਗੁਰੂ ਪੁਲਿਸ ਵੱਲੋਂ ਫਿਰੌਤੀ ਗਰੋਹ ਦੇ 4 ਮੈਂਬਰ ਗ੍ਰਿਫਤਾਰ-

ਖ਼ਬਰ ਸ਼ੇਅਰ ਕਰੋ
035609
Total views : 131856

ਜੰਡਿਆਲਾ ਗੁਰੂ, 24 ਨਵੰਬਰ (ਸਿਕੰਦਰ ਮਾਨ) –ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸ.ਐਸ.ਪੀ ਅੰਮ੍ਰਿਤਸਰ  ਦਿਹਾਤੀ ਸ. ਚਰਨਜੀਤ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਅਤੇ ਫਿਰੌਤੀ ਮੰਗਣ ਵਾਲਿਆ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡੀ.ਐਸ.ਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ ਦੀ ਅਗਵਾਈ ਹੇਠ ਐਸ. ਐਚ.ਓ ਜੰਡਿਆਲਾ ਗੁਰੂ ਇੰਸਪੈਕਟਰ ਮੁਖਤਿਆਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆ ਫਿਰੌਤੀ ਮੰਗਣ ਵਾਲੇ ਗ੍ਰੋਹ ਦੇ 4 ਮੈੰਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਥਾਣਾ ਜੰਡਿਆਲਾ ਗੁਰੂ ਵਿਖੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜੰਡਿਆਲਾ ਗੁਰੂ ਪੁਲਿਸ ਨੇ ਤਕਨੀਕੀ ਮਦਦ ਨਾਲ਼ ਕਾਰਵਾਈ ਕਰਦੇ ਹੋਏ ਇਹਨਾਂ ਦੋਸ਼ੀਆਂ ਨੂੰ ਕਾਬੂ ਕੀਤਾ।