Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖੋ ਅਤੇ ਬੰਦ ਕਮਰੇ ਵਿਚ ਅੰਗੀਠੀ ਨਾਂ ਬਾਲੋ–ਸਿਵਲ ਸਰਜਨ ਡਾ ਕਮਲਪਾਲ

ਖ਼ਬਰ ਸ਼ੇਅਰ ਕਰੋ
046251
Total views : 154254

ਸਿਹਤ ਵਿਭਾਗ ਵਲੋਂ ਸ਼ੀਤ ਰੁੱਤ ਸੰਬਧੀ ਐਡਵਾਈਜਰੀ ਜਾਰੀ–
ਤਰਨ ਤਾਰਨ 06 ਜਨਵਰੀ-(ਡਾ. ਦਵਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੂਸਾਰ ਸਿਵਲ ਸਰਜਨ ਤਰਨਤਾਰਨ ਡਾ ਕਮਲਪਾਲ ਵਲੋਂ ਸ਼ੀਤ ਰੁੱਤ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਐਡਵਾਜਰੀ ਜਾਰੀ ਕੀਤੀ ਹੈ। ਇਸ ਮੌਕੇ ਉਹਨਾਂ ਕਿਹਾ ਕਿ ਸਰਦੀ ਦੇ ਮੋਸਮ ਵਿਚ ਬਜੁਰਗ ਅਤੇ ਬੱਚੇ ਦੋਵਾਂ ਦੀ ਹੀ ਸਿਹਤ ਪ੍ਰਭਾਵਿਤ ਹੁੰਦੀ ਹੈ ਕਿਉਕਿ ਉਹ ਬਹੁਤ ਜਲਦ ਠੰਡ ਲਗਣ ਕਾਰਣ ਬੀਮਾਰ ਹੋ ਸਕਦੇ ਹਨ। ਅਜਿਹੇ ਮੌਸਮ ਵਿਚ ਸਾਰੇ ਬਜੁਰਗਾਂ ਖਾਸ ਕਰਕੇ ਜਿਨਾਂ ਨੂੰ ਸ਼ੁਗਰ, ਦਮਾ ਜਾਂ ਦਿਲ ਦੀ ਬੀਮਾਰੀਆਂ ਹਨ ਨੂੰ ਠੰਢ ਤੋਂ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਬਿਨਾਂ ਕੰਮ ਤੋਂ ਘਰੋਂ ਬਾਹਰ ਨਹੀ ਜਾਣਾ ਚਾਹੀਦਾ। ਛੋਟੇ ਬੱਚਿਆਂ ਨੂੰ ਨਿੱਘਾ ਰੱਖਣਾ ਚਾਹੀਦਾ ਹੈ, ਗਰਮ ਕਪੜੇ ਦਾ ਕੇ ਰੱਖਣੇ ਚਾਹੀਦੇ ਹਨ, ਸਿਰ ਅਤੇ ਪੈਰਾਂ ਨੂੰ ਕਵਰ ਕਰਕੇ ਰੱਖਣਾ ਚਾਹੀਦਾ ਹੈ ਅਤੇ ਖਾਂਸੀ ਜੁਕਾਮ, ਦਸਤ, ਉਲਟੀ ਜਾਂ ਬੁਖਾਰ ਹੋਣ ਤੇ ਤੁਰੰਤ ਮਾਹਿਰ ਡਾਕਟਰਾਂ ਪਾਸ ਜਾਣਾ ਚਾਹੀਦਾ ਹੈ। ਉਹਨਾਂ ਆਖਿਆ ਕਿ ਬੰਦ ਕਮਰੇ ਵਿਚ ਅੰਗੀਠੀ ਨਾਂ ਬਾਲੋ, ਕਿਉਕਿ ਇਸ ਨਾਲ ਕਾਰਬਨ ਮੋਨੌਅਕਸਾਈਡ ਗੈਸ ਪੈਦਾ ਹੁੰਦੀ ਹੈ, ਜੋ ਕਿ ਜਾਨ-ਲੇਵਾ ਸਾਬਿਤ ਹੋ ਸਕਦੀ ਹੈ। ਭਰ ਸਰਦੀ ਵਿਚ ਆਪਣੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਸਮੇਂ-ਸਮੇਂ ਤੇ ਗਰਮ ਤਰਲ ਪਦਾਰਥ ਲੈਣੇ ਚਾਹੀਦੇ ਹਨ। ਇਸਤੋਂ ਇਲਾਵਾ ਮੌਸਮ ਵਿਭਾਗ ਦੀਆਂ ਚੇਤਾਵਨੀਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਜਿਆਦਾ ਧੁੰਦ, ਬਾਰਿਸ਼, ਕੋਹਰਾ ਜਾਂ ਗੜੇ ਪੈਣ ਦੀ ਸੂਰਤ ਵਿਚ ਘਰੋਂ ਬਾਹਰ ਨਹੀ ਜਾਣਾ ਚਾਹੀਦਾ ਅਤੇ ਕਾਂਬਾ ਲਗਣ ਵਾਲੀ ਸਥਿਤੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਸਤੋਂ ਇਲਾਵਾ ਆਪਣੇ ਪਾਲਤੂ ਜਾਨਵਰਾਂ, ਮੱਝਾਂ, ਗਾਵਾਂ ਆਦਿ ਨੂੰ ਠੰਢ ਤੋਂ ਬਚਾਉਣਾ ਚਾਹੀਦਾ ਹੈ। ਇਸ ਮੌਕੇ ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੌਰ, ਜਿਲਾ੍ਹ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।