Flash News
ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਆਨੰਦਪੁਰ ਸਾਹਿਬ ਲਈ ਰਵਾਨਾ ਖ਼ਾਲਸਾਈ ਪਰੰਪਰਾਵਾਂ ਅਨੁਸਾਰ ਜੈਕਾਰਿਆਂ ਦੀ ਗੂੰਜ ‘ਚ ਅੰਮ੍ਰਿਤਸਰ ਤੋਂ ਹੋਇਆ ਰਵਾਨਾ
ਨਗਰ ਕੀਰਤਨ ਦੇ ਸ਼ਾਨਦਾਰ ਸਵਾਗਤ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ-
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਿਲ੍ਹਾ ਅੰਮ੍ਰਿਤਸਰ ਵਿੱਚੋਂ ਲੰਘਣ ਵਾਲੇ ਨਗਰ ਕੀਰਤਨ ਕਰਕੇ ਜਾਰੀ ਕੀਤੇ ਪਾਬੰਦੀ ਆਦੇਸ਼- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ
ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ – ਚੇਅਰਮੈਨ, ਜਤਿੰਦਰ ਮਸੀਹ ਗੌਰਵ
ਮਾਝੇ ਦੇ ਗਦਰੀਆਂ ਦੀ ਯਾਦ ਵਿਚ ਧਾਲੀਵਾਲ ਵੱਲੋਂ ਗੁਰਵਾਲੀ ਵਿੱਚ ਲਾਇਬਰੇਰੀ ਦਾ ਉਦਘਾਟਨ-
ਵਿਧਾਇਕ ਡਾ. ਅਜੇ ਗੁਪਤਾ ਨੇ ਫਕੀਰ ਸਿੰਘ ਕਲੋਨੀ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਦਾ ਕੀਤਾ ਉਦਘਾਟਨ-

ਪਿੰਡਾਂ ਵਿੱਚ ਮਹਿਲਾ ਸਰਪੰਚਾਂ ਦੀ ਹੋਂਦ ਮਹਿਲਾ ਸਸ਼ਕਤੀਕਰਨ ਵੱਲ ਵਧਦੇ ਕਦਮ- ਹਰਭਜਨ ਸਿੰਘ ਈ.ਟੀ.ੳ

ਖ਼ਬਰ ਸ਼ੇਅਰ ਕਰੋ
047523
Total views : 160051

ਸਰਪੰਚ ਆਪਣਾ ਫ਼ਰਜ਼ ਬਿਨਾਂ ਪੱਖਪਾਤ ਤੋਂ ਨਿਭਾਉਣ – ਡਿਪਟੀ ਕਮਿਸ਼ਨਰ
ਜੰਡਿਆਲਾ ਹਲਕੇ ਦੇ ਮਹਿਲਾ ਸਰਪੰਚਾਂ ਦੇ ਸਨਮਾਨ ਵਿੱਚ ਨਿਵੇਕਲਾ ਸਮਾਗਮ
ਜੰਡਿਆਲਾ ਗੁਰੂ, 30 ਨਵੰਬਰ-(ਸਿਕੰਦਰ ਮਾਨ)- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਆਪਣੇ ਹਲਕੇ ਵਿੱਚ ਚੁਣੇ ਗਏ ਮਹਿਲਾ ਸਰਪੰਚਾਂ ਦੇ ਸਨਮਾਨ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੱਦਾ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਕੰਮ ਕਰਨ। ਉਹਨਾਂ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਆਪਕ ਵਿਕਾਸ ਲਈ ਜਨਤਾ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਯਕੀਨੀ ਬਣਾਉਣਾ ਲਾਜ਼ਮੀ ਹੈ। ਉਹਨਾਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਇਸ ਵਾਰ 53 ਫੀਸਦੀ ਮਹਿਲਾ ਸਰਪੰਚ ਹਨ।
ਉਨ੍ਹਾਂ ਕਿਹਾ ਕਿ ਜੇ ਸਰਪੰਚ ਆਪਣੀ ਡਿਊਟੀ ਬਾਖੂਬੀ ਨਾਲ ਨਿਭਾਉਣ ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਸਰਪੰਚਾਂ ਨੂੰ ਹਰ ਨੇਕ ਕੰਮ ਲਈ ਪੂਰਾ ਸਹਿਯੋਗ ਦੇਵੇਗੀ।
ਉਨਾਂ ਮਹਿਲਾ ਸਰਪੰਚਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਪੰਚਾਂ ਦੀ ਸਰਗਰਮ ਭੂਮਿਕਾ ਨਾਲ ਪੰਜਾਬ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਪੰਚਾਂ ਦੀ ਵੱਡੀ ਭੂਮਿਕਾ ਹੁੰਦੀ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣੀ ਚਾਹੀਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੇ ਦੇਸ਼ ਦੀ ਲਗਭਗ 70 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਜਿਸ ਕਾਰਨ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦੇ ਚਾਨਣ ਮੁਨਾਰੇ ਵਜੋਂ ਦੇਖਿਆ ਜਾਂਦਾ ਹੈ।
ਸ ਹਰਭਜਨ ਸਿੰਘ ਨੇ ਸਰਪੰਚਾਂ ਨੂੰ ਭਰੋਸਾ ਦਿਵਾਇਆ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਰਪੰਚਾਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇਣ ਤਾਂ ਜੋ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਕੰਮ ਸ਼ੁਰੂ ਕਰਵਾਏ ਜਾ ਸਕਣ। ਉਨਾਂ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਚਾਇਤਾਂ ਨੂੰ ਮਤੇ ਪਾਸ ਕਰਨੇ ਚਾਹੀਦੇ ਹਨ ਅਤੇ ਸੂਬਾ ਸਰਕਾਰ ਇਸ ਲਈ ਹਰ ਹੀਲਾ ਵਰਤੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਸਾਰਿਆਂ ਨੂੰ ਉਸਾਰੂ ਮੁਹਿੰਮ ਸ਼ੁਰੂ ਕਰ ਕੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਤਾਂ ਜੋ ਅਸੀਂ ਰੰਗਲਾ ਪੰਜਾਬ ਸਿਰਜ ਸਕੀਏ। ਉਨ੍ਹਾਂ ਸਰਪੰਚਾਂ ਨੂੰ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਵੀ ਕਿਹਾ। ਉਹਨਾਂ ਨੂੰ ਕਿਹਾ ਕਿ ਤੁਸੀਂ ਪਿੰਡਾਂ ਦੇ ਵਿਕਾਸ ਲਈ ਜੋ ਵੀ ਪ੍ਰੋਗਰਾਮ ਉਲੀਕੋਗੇ ਜ਼ਿਲ੍ਹਾ ਪ੍ਰਸ਼ਾਸਨ ਤੁਹਾਡਾ ਡਟਕੇ ਸਾਥ ਦੇਵੇਗਾ। ਇਸ ਮੌਕੇ ਆਪ ਦੇ ਮਹਿਲਾ ਪ੍ਰਧਾਨ ਸ੍ਰੀਮਤੀ ਸੁਨੇਨਾ ਰੰਧਾਵਾ, ਸ੍ਰੀ ਨਰੇਸ਼ ਪਾਠਕ, ਡੀਐਸਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

ਕੈਪਸ਼ਨ
ਮਹਿਲਾ ਸਰਪੰਚਾਂ ਨਾਲ ਯਾਦਗਾਰੀ ਤਸਵੀਰ ਵਿੱਚ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ।