Total views : 131852
ਜੰਡਿਆਲਾ ਗੁਰੂ, 6 ਦਸੰਬਰ (ਸਿਕੰਦਰ ਮਾਨ)- ਗੁਰਦੁਆਰਾ ਬਾਬਾ ਹੁੰਦਾਲ ਜੀ, ਜੰਡਿਆਲਾ ਗੁਰੂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਮੁੱਖ ਸੇਵਾਦਾਰ ਬਾਬਾ ਪਰਮਾਨੰਦ ਜੀ ਦੀ ਰਹਿਨੁਮਾਈ ਹੇਠ ਹਲਕਾ ਜੰਡਿਆਲਾ ਗੁਰੂ ਦੇ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਮਿਤੀ 7 ਦਸੰਬਰ 2024 ਨੂੰ ਸ਼ਾਮ 6 ਤੋਂ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਭਾਈ ਕਰਨੈਲ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਅਤੇ ਭਾਈ ਗੁਰਕੀਰਤ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਗੁਰਬਾਣੀ ਦੇ ਇਲਾਹੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ।