Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਪਿੰਡਾਂ ਦਾ ਸ਼ਹਿਰੀ ਤਰਜ ਤੇ ਕਰਾਂਗੇ ਵਿਕਾਸ – ਈ.ਟੀ.ਓ.

ਖ਼ਬਰ ਸ਼ੇਅਰ ਕਰੋ
046264
Total views : 154286

ਪਿੰਡ ਸਰਜਾ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਅੰਮ੍ਰਿਤਸਰ 7 ਦਸੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਖਾਸ ਕਰਕੇ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇ ਆਧਾਰ ਤੇ ਕਰਨ ਲਈ ਵਚਨਬੱਧ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ ਟੀ ਓ ਨੇ ਜੰਡਿਆਲਾ ਗੁਰੂ ਦੇ ਪਿੰਡ ਸਰਜਾ ਵਿਖੇ ਗਲੀਆਂ, ਨਾਲੀਆਂ ਅਤੇ ਰਸਤੇ ਦੇ ਕੰਮਾਂ ਦਾ ਉਦਘਾਟਨ ਕਰਨ ਪਿਛੋਂ ਕੀਤਾ।
ਸ: ਈ ਟੀ ਓ ਨੇ ਕਿਹਾ ਕਿ ਪਿੰਡਾਂ ਦਾ ਸ਼ਹਿਰੀ ਤਰਜ ਤੇ ਵਿਕਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪਿੰਡ ਦੇ ਲੋਕਾਂ ਨੂੰ ਵੀ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਉਨਾਂ ਨੇ ਪਿੰਡ ਸਰਜਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਭਰੋਸਾ ਦਵਾਇਆ ਕਿ ਤੁਹਾਡੀਆਂ ਮੁਸ਼ਕਿਲਾਂ ਦਾ ਪਹਿਲਾਂ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਜਿਮਨੀ ਚੋਣਾਂ ਵਿੱਚ ਲੋਕਾਂ ਨੇ ਸਾਡੇ ਕੰਮਾਂ ਤੇ ਮੋਹਰ ਲਗਾਈ ਹੈ ਅਤੇ ਅਸੀਂ ਵੀ ਭਰੋਸ ਦਵਾਉਂਦੇ ਹਾਂ ਕਿ ਆਉਂਦੇ ਸਮੇਂ ਵਿੱਚ ਹੋਰ ਤੇਜੀ ਨਾਲ ਵਿਕਾਸ ਕਾਰਜ ਕੀਤੇ ਜਾਣਗੇ।
ਸ: ਈ ਟੀ ਓ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਸਿਹਤ, ਸਿੱਖਿਆ ਦੇ ਨਾਲ ਨਾਲ ਰੋਜ਼ਗਾਰ ਮਿਸ਼ਨ ਤਹਿਤ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਚਾ ਚੁਕੇ ਹਨ, ਜਿਸ ਵਿੱਚ ਕਰੀਬ 2.5 ਕਰੋੜ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ ਹੈ। ਉਨਾਂ ਕਿਹਾ ਕਿ ਮਿਸ਼ਨ ਰੋਜ਼ਗਾਰ ਤਹਿਤ ਅਸੀਂ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਰੀਬ 51000 ਨੌਕਰੀਆਂ ਨੌਜਵਾਨਾਂ ਨੂੰ ਮੁਹੱਈਆ ਕਰਵਾਈਆਂ ਹਨ ਅਤੇ ਇਹ ਨੌਕਰੀਆਂ ਬਿਨਾਂ ਕਿਸੇ ਭੇਦਭਾਵ , ਵੱਡੀ ਅਤੇ ਭਾਈ-ਭਤੀਜਾਵਾਦ ਤੋਂ ਦੂਰ ਰਹਿ ਕੇ ਯੋਗਤਾ ਦੇ ਆਧਾਰ ਤੇ ਦਿੱਤੀਆਂ ਹਨ।
ਇਸ ਮੌਕੇ ਸਰਪੰਚ ਸ: ਗੁਰਮੁੱਖ ਸਿੰਘ ਸਰਜਾ, ਗੁਰਦਿਆਲ ਸਿੰਘ, ਜਰਨੈਲ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ ਸਾਬਕਾ ਸਰਪੰਚ, ਮਿਰਜਾ ਸਿੰਘ ਮੈਂਬਰ, ਅੰਗਰੇਜ ਸਿੰਘ ਮੈਂਬਰ, ਨਿਰਮਲ ਸਿੰਘ ਮੈਂਬਰ, ਸੁਰਜਨ ਸਿੰਘ ਮੈਂਬਰ, ਜਗੀਰ ਸਿੰਘ ਫੌਜੀ, ਲੱਖਾ ਸਿੰਘ, ਜਸਵੰਤ ਸਿੰਘ, ਸਤਨਾਮ ਸਿੰਘ, ਨਿਸ਼ਾਨ ਸਿੰਘ, ਅਵਤਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਨਿਵਾਸੀ ਹਾਜ਼ਰ ਸਨ।
ਕੈਪਸ਼ਨ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ ਟੀ ਓ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ।
==–