ਜੰਡਿਆਲਾ ਗੁਰੂ ਪੁਲਿਸ ਵੱਲੋਂ ਟੈਲੀਫੋਨ ਟਾਵਰਾਂ ਦਾ ਸਮਾਨ ਚੋਰੀ ਕਰਨ ਵਾਲੇ ਦੋ ਗ੍ਰਿਫਤਾਰ-

ਖ਼ਬਰ ਸ਼ੇਅਰ ਕਰੋ
048054
Total views : 161406

ਜੰਡਿਆਲਾ ਗੁਰੂ , 08 ਦਸੰਬਰ (ਸਿਕੰਦਰ ਮਾਨ) — ਜੰਡਿਆਲਾ ਗੁਰੂ ਪੁਲਿਸ ਵੱਲੋਂ ਲਗਾਏ ਨਾਕੇ ਤੇ ਤਲਾਸ਼ੀ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

ਐਸ.ਐਚ.ੳ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਦੋਨੋਂ ਵਿਅਕਤੀਆ ਟੈਲੀਫੋਨ ਟਾਵਰਾਂ ਦਾ ਸਮਾਨ ਚੋਰੀ ਕਰਕੇ ਅੱਗੇ ਵੇਚਦੇ ਸਨ। ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਨਾਕਾਬੰਦੀ ਦੌਰਾਨ ਇਹਨਾਂ ਦੋਵਾਂ ਦੋਸ਼ੀਆਂ ਨੂੰ ਮੋਟਰਸਾਈਕਲ ਤੇ ਚੋਰੀ ਦੇ ਸਮਾਨ ਸਮੇਤ ਕਾਬੂ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।