ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ 21 ਨੂੰ ਹੋਣਗੀਆਂ

ਖ਼ਬਰ ਸ਼ੇਅਰ ਕਰੋ
035606
Total views : 131852

ਚੰਡੀਗੜ੍ਹ, 8 ਦਸੰਬਰ 2025- ਪੰਜਾਬ ਦੇ 5 ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਅਤੇ ਪਟਿਆਲਾ ਸਮੇਤ 44 ਨਗਰ ਕੌਂਸਲਾਂ ਲਈ ਚੋਣਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਪੰਜਾਬ ਰਾਜ ਕਮਲ ਚੌਧਰੀ ਆਈ.ਏ.ਐਸ. ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ 21 ਦਸੰਬਰ ਨੂੰ ਵੋਟਿੰਗ ਹੋਵੇਗੀ ਤੇ ਉਸੇ ਦਿਨ ਸ਼ਾਮ ਨੂੰ ਨਤੀਜੇ ਘੋਸ਼ਿਤ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਲਿਆ ਗਿਆ ਹੈ। ਨਾਮਜ਼ਦਗੀਆਂ 9 ਦਸੰਬਰ ਤੋਂ ਸ਼ੁਰੂ ਹੋਣਗੀਆਂ ਜੋ ਸਵੇਰੇ 11 ਵਜੇ ਤੋਂ 3 ਵਜੇ ਤੱਕ ਹੋਵੇਗ। 12 ਦਸੰਬਰ ਕਾਗਜ਼ ਭਰਨ ਦੀ ਆਖਰੀ ਤਾਰੀਕ ਹੋਵੇਗੀ। 13 ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। 14 ਦਸੰਬਰ ਤੱਕ ਉਮੀਦਵਾਰ ਵਾਪਸ ਲੈ ਸਕਦੇ ਨੇ ਨਾਮਜ਼ਦਗੀਆਂ। 21 ਦਸੰਬਰ ਨੂੰ ਸਵੇਰੇ 7 ਵਜੇ ਤੋ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ।