Flash News
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ-
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-

ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਕਰਵਾਇਆ ਗਿਆ ਜ਼ਿਲਾ ਪੱਧਰੀ ਸਮਾਗਮ

ਖ਼ਬਰ ਸ਼ੇਅਰ ਕਰੋ
052031
Total views : 169018

ਤਰਨ ਤਾਰਨ 09 ਦਸੰਬਰ- ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਰਾਹੁਲ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ, ਤਰਨਤਾਰਨ ਗਗਨਦੀਪ ਸਿੰਘ, ਵਲੋਂ ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਸ਼੍ਰੀ ਗੁਰੁ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਵਿਖੇ ਕਰਵਾਇਆ ਗਿਆ। ਇਸ ਮੌਕੇ ਪੈਰਾ ਪਾਵਰ ਲਿਫਟਰ ਖਿਡਾਰੀ ਗੁਰਸੇਵਕ ਸਿੰਘ ਨੂੰ ਵਿਸ਼ੇਸ਼ ਸਨਮਾਨ ਦਿਤਾ ਗਿਆ ਅਤੇ ਜ਼ਿਲੇ ਵਿਚ ਦਿਵਿਆਂਗਜਨਾਂ ਲਈ ਕੰਮ ਕਰਨ ਵਾਲੇ ਐਨ ਜ਼ੀ ਓ ਅਤੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵੱਖ ਵੱਖ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਪ੍ਰਾਪਤ ਕਰਨ ਵਾਲੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ ਦੇ ਦਿਵਿਆਂਗ ਵਿਦਿਆਰਥੀਆਂ ਨੂੰ ਵੀ ਪੁਰਸਕਾਰਾਂ ਦੀ ਵੰਡ ਕੀਤੀ ਗਈ। ਫੈਂਸੀ ਡਰੈਸ ਅਤੇ ਡਰਾਇੰਗ ਪ੍ਰਤੀਯੌਗਤਾ ਕਰਵਾਈ ਗਈ ਅਤੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। ਇਸ ਮੌਕੇ ਮੁਖ ਮਹਿਮਾਨ ਵਜੋਂ ਪ੍ਰਧਾਨ ਕੁਲਵੰਤ ਸਿੰਘ ਪੰਨੂ, ਕਿਸਾਨ ਵਿੰਗ ਪ੍ਰਧਾਨ ਕੁਲਦੀਪ ਸਿੰਘ ਵੀ ਪਹੁੰਚੇ। ਜ਼ਿਲਾ ਸਮਾਜਿਕ ਸੁਰੱਖਿਆ ਅਫਸਰ, ਤਰਨਤਾਰਨ ਵਲੋਂ ਵਿਭਾਗ ਦੀਆ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪ੍ਰੋਗਰਾਮ ਵਿਚ ਪਹੁੰਚੇ ਸਭ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਜ਼ਿਲਾ ਸਪੈਸ਼ਲ ਐਜੂਕੇਟਰ ਅਨੁਜ਼ ਚੌਧਰੀ ਵਲੋਂ ਪ੍ਰੋਗਰਾਮ ਵਿੱਚ ਵਿਸ਼ੇਸ਼ ਯੋਗਦਾਨ ਦਿੱਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਆਹਲੂਵਾਲੀਆ, ਸ਼ਹੀਦ ਭਗਤ ਸਿੰਘ ਹੈਡੀਕੈਪ ਐਕਸ਼ਨ ਕਮੇਟੀ ਦੇ ਪ੍ਰਧਾਨ ਨਵਦੀਪ ਸਿੰਘ ਰਤੀਆ, ਭਗਤ ਪੂਰਨ ਸਪੈਸ਼ਲ ਸਕੂਲ ਤੋਂ ਮੈਡਮ ਨਵਜ਼ੌਤ ਕੌਰ, ਸ਼੍ਰੀ ਗੁਰੂ ਨਾਨਕ ਦੇਵ ਅਕੈਡਮੀ ਤੌਂ ਮੈਡਮ ਰਜਵੰਤ ਕੌਰ, ਵਿਜ਼ੇ ਸਭਰਵਾਲ ਅਤੇ ਬੱਚਿਆਂ ਦੇ ਅਧਿਆਪਕ, ਗਾਰਡੀਅਨ ਅਤੇ ਮਾਪੇ ਹਾਜ਼ਰ ਹੋਏ।
—————-