ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਟਰਾਂਸਪੋਰਟ ਵੈਲਫੇਅਰ ਐਸੋ:, ਜੰਮੂ ਕਸ਼ਮੀਰ ਦੇ ਚੇਅਰਮੈਨ ਅਜੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ–

ਖ਼ਬਰ ਸ਼ੇਅਰ ਕਰੋ
035630
Total views : 131885

ਚੰਡੀਗੜ੍ਹ,  06 ਜਨਵਰੀ– ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਟਰਾਂਸਪੋਰਟ ਵੈਲਫੇਅਰ ਐਸੋਸੀਏਸ਼ਨ, ਜੰਮੂ ਕਸ਼ਮੀਰ ਦੇ ਚੇਅਰਮੈਨ ਸ. ਅਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਕੇ ਜੰਮੂ ਕਸ਼ਮੀਰ ਦੇ ਪੰਥਕ ਮੁੱਦਿਆਂ ਉੱਪਰ ਚਰਚਾ ਕੀਤੀ ਅਤੇ ਨਾਲ ਹੀ ਉਨ੍ਹਾਂ ਜੰਮੂ ਕਸ਼ਮੀਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਇਕਾਈ ਦੀ ਸਥਾਪਨਾ ਦੀ ਮੰਗ ਰੱਖੀ।

ਸ. ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਇਸ ਲਈ ਬਹੁਤ ਜਲਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਫ਼ਦ ਭੇਜ ਕੇ ਜਥੇਬੰਦੀ ਬਣਾਉਣ ਦੀ ਕਾਰਵਾਈ ਆਰੰਭ ਕੀਤੀ ਜਾਵੇਗੀ। ਇਸ ਮੁਲਾਕਾਤ ਦੌਰਾਨ ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਮੈਂਬਰਾਨ ਐਡਵੋਕੇਟ ਬਿਕਰਮਦੀਪ ਸਿੰਘ, ਅਵਤਾਰ ਸਿੰਘ ਖ਼ਾਲਸਾ, ਸਾਬਕਾ ਜਨਰਲ ਸਕੱਤਰ ਡੀਜੀਪੀਸੀ ਜੰਮੂ, ਸੂਰਤ ਸਿੰਘ ਤੂਫਾਨੀ ਐਡਵਾਈਜ਼ਰ, ਸਰਪੰਚ ਸੁਖਦੇਵ ਸਿੰਘ, ਸਰਪੰਚ ਪਰਮਜੀਤ ਸਿੰਘ, ਸ.ਸਤਵੰਤ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ, ਗੁਰਜੀਤ ਸਿੰਘ ਜਨਰਲ ਸਕੱਤਰ, ਧਰਮਵੀਰ ਸਿੰਘ ਪ੍ਰਧਾਨ ਬੱਸ ਯੂਨੀਅਨ ਜੰਮੂ ਤੇ ਸੁੱਚਾ ਸਿੰਘ ਹਾਜ਼ਰ ਸਨ।