ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਨਵਾਂਸ਼ਹਿਰ ਵਿਖੇ ਬਿਜਲੀ ਘਰ ਅਤੇ ਸਕੂਲ ਇਮਾਰਤ ਦੀ ਅਚਨਚੇਤ ਚੈਕਿੰਗ

ਖ਼ਬਰ ਸ਼ੇਅਰ ਕਰੋ
035606
Total views : 131852

ਨਵਾਂਸ਼ਹਿਰ, 10 ਦਸੰਬਰ- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਜਿਥੇ ਉਨ੍ਹਾਂ ਬਿਜਲੀ ਘਰ ਨਵਾਂਸ਼ਹਿਰ ਦੀ ਚੈਕਿੰਗ ਕੀਤੀ ਉੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਵਿਖੇ ਲੋਕ ਨਿਰਮਾਣ ਵਿਭਾਗ ਵੱਲੋਂ ਉਸਾਰੀ ਜਾ ਰਹੀ ‘ਜੀ ਪਲੱਸ ਫੋਰ’ ਇਮਾਰਤ ਦੇ ਕੰਮ ਦਾ ਵੀ ਨਿਰੀਖਣ ਕੀਤਾ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇਕ ਵੱਕਾਰੀ ਸੰਸਥਾ ਹੈ, ਜਿਥੇ 1450 ਦੇ ਕਰੀਬ ਬੱਚੇ ਸਿੱਖਿਆ ਗ੍ਰਹਿਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੂਲ ਵਿਚ ਲੋਕ ਨਿਰਮਾਣ ਵਿਭਾਗ ਵੱਲੋਂ ਉਸਾਰੀ ਜਾ ਰਹੀ ‘ਜੀ ਪਲੱਸ ਫੋਰ’ ਇਮਾਰਤ ਦਾ 95 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ ਦਸੰਬਰ ਦੇ ਅਖ਼ੀਰ ਤੱਕ ਮੁਕੰਮਲ ਕਰਕੇ ਸਿੱਖਿਆ ਵਿਭਾਗ ਦੇ ਸਪੁਰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਾਸੀਆਂ ਨੂੰ ਨਿਰਵਿਘਨ ਬਿਜਲੀ ਮੁੱਹਈਆ ਕਰਵਾਉਣੀ ਯਕੀਨੀ ਬਣਾਈ ਜਾਵੇਗੀ ਅਤੇ ਇਸ ਸਬੰਧੀ ਇਲਾਕਾ ਵਾਸੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਦੋਵਾਂ ਵਿਭਾਗਾਂ ਦਾ ਸਮੁੱਚਾ ਸਟਾਫ ਮਿਹਨਤ ਅਤੇ ਲਗਨ ਨਾਲ ਕੰਮ ਕਰ ਰਿਹਾ ਹੈ, ਜਿਸ ਦੇ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਧਾਈ ਦਾ ਪਾਤਰ ਹੈ, ਜਿਸ ਵੱਲੋਂ ਸਮੇਂ-ਸਮੇਂ ‘ਤੇ ਇਨ੍ਹਾਂ ਦੇ ਕੰਮਾਂ ਦਾ ਨਿਰੀਖਣ ਕੀਤਾ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਜਿਥੇ ਬਿਜਲੀ ਘਰ ਦੇ ਕੰਮਕਾਜ਼ ਦਾ ਜਾਇਜ਼ਾ ਲੈਣ ਤੋਂ ਇਲਾਵਾ ਸਟਾਫ ਦੀ ਹਾਜ਼ਰੀ ਚੈੱਕ ਕੀਤੀ ਉੱਥੇ ਸਮਾਰਟ ਸਕੂਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ- ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਬਣ ਰਹੀ ਬਿਲਡਿੰਗ ਵਿਚ ਸੇਫਟੀ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਗੁੱਡ ਗਵਰਨੈਸ ਫੈਲੋ ਅਸਮਿਤਾ ਪਰਮਾਰ, ਹਰਜੋਤ ਕੌਰ ਲੋਹਟੀਆ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਖਟਕੜ, ਪ੍ਰਿੰਸੀਪਲ ਸਰਬਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਤਜਿੰਦਰ ਸਿੰਘ, ਐਸ.ਡੀ.ਓ ਹਿਮਾਂਸ਼ੂ, ਜੇ. ਈ ਰਮੇਸ਼ ਕੁਮਾਰ, ਨੀਰਜ, ਅਕਸ਼ੇ ਤੇ ਪ੍ਰਿਅੰਕਾ ਤੋਂ ਇਲਾਵਾ ਬਿਜਲੀ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

ਫੋਟੋ ਕੈਪਸ਼ਨ :
-ਨਵਾਂਸ਼ਹਿਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ। ਨਾਲ ਹਨ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ (ਜਾ) ਰਾਜੀਵ ਵਰਮਾ ਤੇ ਹੋਰ।