Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਯੁਵਕ ਸੇਵਾਵਾਂ ਵਿਭਾਗ ਅਮ੍ਰਿਤਸਰ ਵੱਲੋਂ ਹਰਸ਼ਾ ਛੀਨਾ ਵਿਚਲਾ ਕਿਲਾ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਸੈਮੀਨਾਰ ਕੀਤਾ ਆਯੋਜਿਤ

ਖ਼ਬਰ ਸ਼ੇਅਰ ਕਰੋ
046259
Total views : 154271

ਨਸ਼ਾ ਰੋਕਣ ਲਈ ਸਮੂਹਿਕ ਯਤਨ ਜ਼ਰੂਰੀ -ਪ੍ਰੀਤ ਕੋਹਲੀ
ਅੰਮ੍ਰਿਤਸਰ , 12 ਦਸੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ ਹਰਸ਼ਾ ਛੀਨਾ ਵਿਚਲਾ ਕਿਲਾ ਵਿੱਚ ਸੈਮੀਨਾਰ ਅਤੇ ਨਾਟਕ ਕਰਵਾਇਆ ਗਿਆ।
ਇਸ ਦੌਰਾਨ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸ਼ਾ ਕਰਨ ਵਾਲੇ ਆਪਣੇ ਭਵਿੱਖ ਦੇ ਨਾਲ ਨਾਲ ਆਪਣੇ ਪਰਿਵਾਰ ਦੀ ਭਵਿੱਖ ਵੀ ਖਰਾਬ ਕਰਦੇ ਹਨ, ਨਸ਼ੇ ਦੇ ਨਾਲ ਸਮਾਜ ਵਿੱਚ ਹੋਰ ਵੀ ਬਹੁਤ ਸਾਰੇ ਜੁਰਮ ਵਧ ਰਹੇ ਹਨ, ਇਸ ਲਈ ਨਸ਼ੇ ਦੇ ਸੈਲਾਬ ਨੂੰ ਰੋਕਣ ਲਈ ਸਭ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
ਲੋਕ ਕਲਾ ਮੰਚ ਮਜੀਠਾ ਦੇ ਕਲਾਕਾਰਾਂ ਵੱਲੋਂ ਡਾਇਰੈਕਟਰ ਗੁਰਮੇਲ ਸ਼ਾਮਨਗਰ ਦੀ ਅਗਵਾਈ ਵਿਚ ਨਾਟਕ ਖੇਡਿਆ ਗਿਆ ।
ਇਸ ਸੈਮੀਨਾਰ ਵਿੱਚ ਸਰਪੰਚ ਅੰਗਰੇਜ਼ ਸਿੰਘ ਦੁਆਰਾ ਸਾਰਿਆਂ ਦਾ ਸਵਾਗਤ ਕੀਤਾ ਗਿਆ
ਡਾ ਤਸਵੀਰ ਸਿੰਘ ਦੁਆਰਾ ਨਸ਼ੇ ਦੇ ਦੁਸ਼ਪ੍ਰਭਾਵਾ ਬਾਰੇ ਵਿਸ਼ੇਸ਼ ਲੈਕਚਰ ਦਿੱਤਾ ਗਿਆ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਨਸ਼ੇ ਕਰਨ ਵਾਲਿਆਂ ਦੀ ਉਮਰ ਬਹੁਤ ਥੋੜੀ ਹੁੰਦੀ ਹੈ। ਨਸ਼ੇ ਕਰਨ ਵਾਲਾ ਨੌਜਵਾਨ ਹੋਰ ਵੀ ਬਹੁਤ ਸਾਰੀਆਂ ਬਿਮਾਰੀਆਂ ਦੀ ਜਕੜ ਵਿੱਚ ਆ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਹ ਨਸ਼ਾ ਛੁਡਾਉ ਕੇਂਦਰਾਂ ਵਿੱਚ ਜਾ ਕੇ ਨਸ਼ਾ ਛੁਡਵਾ ਸਕਦੇ ਹਨ।
ਸੈਮੀਨਾਰ ਦੇ ਅੰਤ ਵਿੱਚ ਨਸ਼ਿਆਂ ਦੇ ਮਾਰੂ ਅਸਰ ਦਿਖਾਉਂਦਾ ਇੱਕ ਪੂਰਾ ਨਾਟਕ ਵੀ ਖੇਡਿਆ ਗਿਆ।ਅੰਤ ਵਿੱਚ ਨਵਜੀਤ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ, ਹਰਸ਼ਾ ਛੀਨਾ ਵੱਲੋਂ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਸਾਰੀ ਟੀਮ ਅਤੇ ਪਿੰਡ ਦੇ ਸਰਪੰਚ ਅੰਗਰੇਜ਼ ਸਿੰਘ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।
ਪ੍ਰਧਾਨ ਨਵਜੀਤ ਦੁਆਰਾ ਸਟੇਜ ਸਕੱਤਰ ਦੀ ਭੂਮੀਕਾ ਨਿਭਾਈ ਗਈ ।ਵਾਈਸ ਪ੍ਰਧਾਨ ਗੁਰਪਾਲ ਸਿੰਘ ਦੁਆਰਾ ਸਾਰੇ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਕਲੱਬ ਖਜ਼ਾਨਚੀ ਰਣਜੀਤ ਸਿੰਘ,ਗੁਰਭਿੰਦਰ ਸਿੰਘ,ਗੁਰਪ੍ਰੀਤ ਸਿੰਘ ,ਹਰਭਿੰਦਰ ਸਿੰਘ ,ਲਵਦੀਪ ਸਿੰਘ,ਬਲਜੀਤ ਸਿੰਘ ਫੋਜੀ ਗੁਲਜਾਰ ਸਿੰਘ,ਯਾਦਵਿੰਦਰ ਵੀ ਹਾਜ਼ਰ ਸਨ