Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਮੱਲੀਆਂ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਖ਼ਬਰ ਸ਼ੇਅਰ ਕਰੋ
051750
Total views : 168632

ਕੈਬਨਿਟ ਮੰਤਰੀ ਹਰਭਜਨ ਸਿੰਘ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦੀ ਤਰਜੀਹ
ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਜ਼ਰੂਰੀ –
ਅੰਮ੍ਰਿਤਸਰ 15 ਦਸੰਬਰ- (ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਮਲੀਆਂ ਵਿਖੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ੳ ਨੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਤ ਕਰਨ ਵਾਸਤੇ ਨਵੇਂ ਸਟੇਡੀਅਮ ਦਾ ਉਦਘਾਟਨ ਅੱਜ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ ਜਿਸ ਲਈ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਨਗੇ ਅਤੇ ਸਾਡੇ ਪਿੰਡਾਂ ਵਿੱਚੋਂ ਵੱਡੇ ਖਿਡਾਰੀ ਤਿਆਰ ਹੋਣਗੇ।
ਸ ਹਰਭਜਨ ਸਿੰਘ ਨੇ ਕਿਹਾ ਕਿ ਕਬੱਡੀ ਸਾਡੇ ਪਿੰਡਾਂ ਦੇ ਸਭਿਆਚਾਰ ਨਾਲ ਜੁੜੀ ਹੋਈ ਖੇਡ ਹੈ ਅਤੇ ਇਹ ਸਟੇਡੀਅਮ ਸਾਡੇ ਇਲਾਕੇ ਦੇ ਬੱਚਿਆਂ ਨੂੰ ਮਾਂ ਖੇਡ ਵੱਲ ਪ੍ਰੇਰਤ ਵੀ ਕਰਨਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਲਿਆ ਗਿਆ ਹੈ, ਉਸ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਜ਼ਰੂਰੀ ਹੈ ਤੇ ਇਹ ਸਟੇਡੀਅਮ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦਾ ਇਕ ਉਪਰਾਲਾ ਹੈ। ਇਸ ਮੌਕੇ ਸ੍ਰੀ ਰਾਜ ਭਨੋਟ , ਸਰਪੰਚ ਨਵਕਿਰਨ ਸਿੰਘ, ਮੱਲ੍ਹੀ ਟਰਾਂਸਪੋਰਟਰ, ਸਰਬਜੀਤ ਡਿੰਪੀ, ਸਤਿੰਦਰ ਸਿੰਘ, ਸਮੂਹ ਪਿੰਡ ਵਾਸੀ ਮੱਲੀਆਂ ਅਤੇ ਖਿਡਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।।
ਕੈਪਸ਼ਨ
ਪਿੰਡ ਮੱਲੀਆਂ ਵਿਖੇ ਸਟੇਡੀਅਮ ਦਾ ਉਦਘਾਟਨ ਕਰਦੇ ਹੋਏ ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ।