Flash News
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਲਈ ਕੱਲ੍ਹ ਬੰਦ ਰਹਿਣਗੇ-

ਮਨੋਹਰ ਵਾਟਿਕਾ ਪਬਲਿਕ ਸੀਨੀ: ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਕਰਵਾਇਆ ਗਿਆ ਸਲਾਨਾ ਇਨਾਮ ਵੰਡ ਸਮਾਰੋਹ (ਆਰੰਗਮ)-

ਖ਼ਬਰ ਸ਼ੇਅਰ ਕਰੋ
046250
Total views : 154252

ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ੳ ਹੋਏ ਮੁੱਖ ਮਹਿਮਾਨ ਵਜੋੰ ਸ਼ਾਮਲ-

ਜੰਡਿਆਲਾ ਗੁਰੂ, 16 ਦਸੰਬਰ (ਸਿਕੰਦਰ ਮਾਨ) – ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ (ਆਰੰਗਮ) ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ੳ ਸ਼ਾਮਲ ਹੋਏ,  ਜਦੋਂਕਿ ਸਮਾਜ ਸੇਵੀ ਸੀ.ਏ ਸੁਨੀਲ ਸੂਰੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

ਸਕੂਲ ਵਿਦਿਆਰਥੀਆਂ ਵੱਲੋਂ ਭਾਸ਼ਨ, ਰੰਗਾਰੰਗ ਪ੍ਰੋਗਰਾਮ ਅਤੇ ਸਕਿੱਟਾਂ ਰਾਹੀਂ ਆਏ ਹੋਏ ਮਹਿਮਾਨਾਂ ਦਾ ਮਨੋਰੰਜਨ ਕੀਤਾ ਗਿਆ। ਸਕੂਲ ਵੱਲੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਵੱਖ ਵੱਖ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਵਾਲ਼ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ੳ ਅਤੇ ਪੀ.ਐਸ.ਐਸ.ਬੋਰਡ ਮੈਂਬਰ ਨਰੇਸ਼ ਪਾਠਕ ਵੱਲੋਂ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਡਾਇਰੈਕਟਰ ਸੁਰੇਸ਼ ਕੁਮਾਰ, ਪ੍ਰਿੰਸੀਪਲ ਸਵਿਤਾ ਕਪੂਰ ਅਤੇ ਡੀਨ ਨਿਸ਼ਾ ਜੈਨ ਅਤੇ ਸਮੂਹ ਸਕੂਲ ਸਟਾਫ਼ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਸਮੇਤ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ੳ ਦੇ ਮਾਤਾ ਸੁਰਿੰਦਰ ਕੌਰ, ਸਤਿੰਦਰ ਸਿੰਘ, ਸਰਬਜੀਤ ਸਿੰਘ ਡਿੰਪੀ ਸ਼ਹਿਰੀ ਆਮ ਆਦਮੀ ਪਾਰਟੀ ਪ੍ਰਧਾਨ ਜੰਡਿਆਲਾ ਗੁਰੂ, ਸੁਨੈਨਾ ਰੰਧਾਵਾ, ਜੰਡਿਆਲਾ ਗੁਰੂ ਥਾਣਾ ਮੁਖੀ ਜਸਵਿੰਦਰ ਸਿੰਘ, ਟਾਊਨ ਇੰਚਾਰਜ ਨਰੇਸ਼ ਕੁਮਾਰ, ਬਲਵਿੰਦਰ ਸਿੰਘ ਇੰਸਪੈਕਟਰ ਨਗਰ ਕੌਂਸਲ ਜੰਡਿਆਲਾ ਗੁਰੂ,

ਸੰਤੋਖ ਸਿੰਘ, ਐਡਵੋਕੇਟ ਅਨਿਲ ਸੂਰੀ, ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸ ਜੈਨ, ਜਗਦੀਸ਼ਪਾਲ ਸ਼ਰਮਾ, ਨਿਰਵੈਰ ਸੇਠੀ, ਸਰਪੰਚ ਪਿੰਡ ਜਾਣੀਆਂ ਅਤੇ ਸਮੂਹ ਪੱਤਰਕਾਰ ਭਾਈਚਾਰਾ ਵਿਸ਼ੇਸ਼ ਤੌਰ ਹਾਜ਼ਿਰ ਸਨ।