Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਜਿਲ੍ਹਾ ਮੈਜਿਸਟਰੇਟ ਨੇ ਵੋਟਾਂ ਅਤੇ ਗਿਣਤੀ ਵਾਲੇ ਦਿਨ ਡਰਾਈ ਡੇਅ ਕੀਤਾ ਘੋਸ਼ਿਤ

ਖ਼ਬਰ ਸ਼ੇਅਰ ਕਰੋ
046264
Total views : 154289

ਜਿਲ੍ਹੇ ਵਿੱਚ ਕਿਸੇ ਵੀ ਕਿਸਮ ਦੇ ਹਥਿਆਰ ਲਿਜਾਣ ਤੇ ਰਹੇਗੀ ਮਨਾਹੀ
ਅੰਮ੍ਰਿਤਸਰ 19 ਦਸੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਰਾਜ ਚੋਣ ਕਮਿਸ਼ਨ, ਪੰਜਾਬ ਅਤੇ ਆਬਕਾਰੀ ਕਮਿਸ਼ਨਰ, ਪੰਜਾਬ ਵਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਰੋਸ਼ਨੀ ਵਿੱਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135(ਸੀ) ਵਿੱਚ ਕੀਤੀ ਗਈ ਕਾਨੂੰਨ ਵਿਸਸਥਾ ਤਹਿਤ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਸਾਕਸ਼ੀ ਸਾਹਨੀ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 (1) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੀ ਨਗਰ ਨਿਗਮ/ਨਗਰ ਪੰਚਾਇਤ ਦੀ ਮਾਲ ਹਦੂਦ ਅੰਦਰ ਮਿਤੀ 21.12.2024 ਨੂੰ ਵੋਟਾਂ ਅਤੇ ਗਿਣਤੀ ਵਾਲਾ ਦਿਨ “ਡ੍ਰਾਈ ਡੇਅ” (Dry Day) ਘੋਸ਼ਿਤ ਕੀਤਾ ਹੈ। ਉਨਾਂ ਕਿਹਾ ਕਿ ਨਗਰ ਨਿਗਮ/ਨਗਰ ਪੰਚਾਇਤਾਂ/ਨਗਰ ਕੌਂਸਲਾਂ ਦੇ ਖੇਤਰਾਂ ਜਿਥੇ ਚੋਣਾਂ ਹੋ ਰਹੀਆਂ ਹਨ ਅਤੇ ਉਹ ਖੇਤਰ ਜੋ ਆਦਰਸ਼ ਚੋਣ ਜਾਬਤੇ ਦੇ ਅਧੀਨ ਆਉਂਦਾ ਹੈ ਉਥੇ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਵੇਚਣ, ਸ਼ਰਾਬ ਸਟੋਰ ਕਰਨ ਅਤੇ ਵੇਚਣ ਤੇ ਪੂਰਣ ਰੂਪ ਵਿੱਚ ਪਾਬੰਦੀ ਹੋਵੇਗੀ। ਇਹ ਹੁਕਮ ਆਰਦਸ਼ ਚੋਣ ਜਾਬਤੇ ਅਧੀਨ ਆਉਣ ਵਾਲੇ ਨਗਰ ਨਿਗਮ/ਨਗਰ ਪੰਚਾਇਤਾਂ/ਨਗਰ ਕੌਂਸਲਾਂ ਦੇ ਖੇਤਰਾਂ ਵਿੱਚ ਬਣੇ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਅਹਾਤਿਆਂ ਜਿਥੇ ਸ਼ਰਾਬ ਪੀਣ ਅਤੇ ਵੇਚਣ ਦੀ ਕਾਨੂੰਨੀ ਇਜਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।
ਜਿਲ੍ਹੇ ਵਿੱਚ ਕਿਸੇ ਵੀ ਕਿਸਮ ਦੇ ਹਥਿਆਰ ਲਿਜਾਣ ਤੇ ਰਹੇਗੀ ਮਨਾਹੀ
ਇਸਦੇ ਨਾਲ ਹੀ ਜਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 BNSS ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਤੇ ਇਨ੍ਹਾਂ ਚੋਣਾਂ ਨੂੰ ਸ਼ਾਂਤੀ ਪੂਰਵਕ ਕਰਵਾਉਣ ਲਈ ਜਿਲ੍ਹੇ ਦੇ ਨਗਰ ਨਿਗਮ/ਨਗਰ ਪੰਚਾਇਤਾਂ/ਨਗਰ ਕੌਂਸਲਾਂ ਜਿੱਥੇ ਚੌਣਾਂ ਹੋ ਰਹੀਆਂ ਜਾਂ ਜੋ ਆਦਰਸ਼ ਚੋਣ ਜਾਬਤੇ ਅਧੀਨ ਖੇਤਰ ਆਉਂਦੇ ਹਨ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦੇ ਅਗਨ ਸ਼ਾਸਤਰ, ਅਸਲਾ ਵਿਸਫੋਟਕ ਜਲਣਸ਼ੀਲ ਵਸਤਾਂ ਅਤੇ ਤੇਜ ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸੁਲ ਆਦਿ ਸ਼ਾਮਲ ਹਨ ਨੂੰ ਲੈ ਕੇ ਚੱਲਣ ਦੀ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤਾ ਹੈ।
ਇਹ ਹੁਕਮ 22 ਦਸੰਬਰ 2024 ਤੱਕ ਲਾਗੂ ਰਹੇਗਾ।
==—