ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੇ ਕੁੱਝ ਬੂਥਾਂ ਦਾ ਬਦਲਿਆ ਗਿਆ ਸਥਾਨ

ਖ਼ਬਰ ਸ਼ੇਅਰ ਕਰੋ
035606
Total views : 131852

ਅੰਮ੍ਰਿਤਸਰ 20 ਦਸੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਚੋਣਾਂ 2024 ਲਈ ਜਿਲ੍ਹਾ ਅੰਮ੍ਰਿਤਸਰ ਦੇ ਵਾਸੀਆਂ ਦੇ ਸਹੂਲਤ ਲਈ ਵੱਖ-ਵੱਖ ਰਿਟਰਨਿੰਗ ਅਫ਼ਸਰਾਂ ਵਲੋਂ ਕੁੱਝ ਪੋਲਿੰਗ ਬੂਥਾਂ ਦੇ ਸਥਾਨਾਂ ਵਿੱਚ ਤਬਦੀਲੀ ਕੀਤੀ ਗਈ ਹੈ ਤਾਂ ਜੋ ਆਮ ਜਨਤਾ ਨੂੰ ਵੋਟਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਾ ਆਵੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵਾਰਡ ਨੰ: 16 ਦੇ ਪੋਲਿੰਗ ਬੂਥ 1, 2 ਅਤੇ 3 ਦਾ ਪੁਰਾਣਾ ਪੋਲਿੰਗ ਸਟੇਸ਼ਨ ਨੂੰ ਬਦਲ ਕੇ ਨਵੇਂ ਗਾਂਧੀ ਮੈਮੋਰੀਅਲ ਹਾਈ ਸਕੂਲ ਜਗਦੰਬੇ ਕਾਲੋਨੀ ਮਜੀਠਾ ਰੋਡ ਵਿਖੇ ਅਤੇ ਵਾਰਡ ਨੰਬਰ 5 ਦੇ ਪੋਲਿੰਗ ਬੂਥ ਨੰਬਰ 7, 8,9 ਅਤੇ 10 ਦਾ ਜੋ ਕਿ ਪਹਿਲਾਂ ਪੀ.ਬੀ.ਐਨ ਹਾਈ ਸਕੂਲ ਦਯਾਨੰਦ ਨਗਰ ਵਿਖੇ ਸੀ ਨੂੰ ਬਦਲ ਕੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਪੁਲਿਸ ਲਾਈਨ, ਵਾਰਡ ਨੰਬਰ 9 ਦੇ ਪੋਲਿੰਗ ਬੂਥ ਨੰਬਰ 3 ਨੂੰ ਸਰਕਾਰੀ ਐਲੀਮੈਂਟਰੀ ਸਕੂਲ ਗੰਡਾਸਿੰਘ ਵਾਲਾ ਨੂੰ ਬਦਲ ਕੇ ਸਰਕਾਰੀ ਹਾਈ ਸਕੂਲ ਗੰਡਾ ਸਿੰਘ ਵਾਲਾ, ਵਾਰਡ ਨੰਬਰ 12 ਦੇ ਪੋਲਿੰਗ ਬੂਥ ਨੰਬਰ 3 ਅਤੇ 4ਨੂੰ ਸਰਕਾਰੀ ਐਲੀਮੈਂਟਰੀ ਸਕੂਲ ਤੁੰਗਬਾਲਾ ਤੋਂ ਬਦਲ ਕੇ ਸਰਕਾਰੀ ਹਾਈ ਸਕੂਲ ਤੁੰਗਬਾਲਾ, ਵਾਰਡ ਨੰਬਰ 45 ਦੇ ਪੋਲਿੰਗ ਬੂਥ ਨੰਬਰ 6,7 ਅਤੇ 8 ਨੂੰ ਸ਼ਕਤੀ ਮਾਡਲ ਸਕੂਲ ਸ਼ਰਮਾ ਕਲੋਨੀ ਨੂੰ ਬਦਲ ਕੇ ਗੁਰੂਕੁਲ ਪਬਲਿਕ ਸਕੂਲ, ਗੁਰੂ ਨਾਨਕ ਕਲੋਨੀ ਗਲੀ ਨੰਬਰ-2, ਵਾਰਡ ਨੰਬਰ 82 ਦੇ ਪੋਲਿੰਗ ਬੂਥ ਨੰਬਰ 1,2 ਅਤੇ 3 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੂਪੁਰ ਨੂੰ ਬਦਲ ਕੇ ਸਰਕਾਰੀ ਹਾਈ ਸਕੂਲ ਕਾਲਾ, ਵਾਰਡ ਨੰਬਰ 82 ਦੇ ਪੋਲਿੰਗ ਬੂਥ ਨੰਬਰ 4 ਨੂੰ ਸਪਰਿੰਗ ਸਟੱਡੀ ਸਕੂਲ ਨੂੰ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਕਾਲਾ, ਵਾਰਡ ਨੰਬਰ 86 ਦੇ ਪੋਲਿੰਗ ਬੂਥ ਨੰਬਰ 6 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੂੰਪੁਰ ਨੂੰ ਬਦਲ ਕੇ ਸਪਰਿੰਗ ਸਟੱਡੀ ਸਕੂਲ ਸ਼ੇਰਸ਼ਾਹ ਸੂਰੀ ਰੋਡ ਅਤੇ ਵਾਰਡ ਨੰਬਰ 82 ਦੇ ਹੀ ਪੋਲਿੰਗ ਬੂਥ 7 ਅਤੇ 8 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੂੰਪੁਰ ਤੋਂ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਕਾਲਾ ਅੰਮ੍ਰਿਤਸਰ, ਵਾਰਡ ਨੰਬਰ 56 ਦੇ ਪੋਲਿੰਗ ਬੂਥ ਨੰਬਰ 1 ਨੂੰ ਪੂਜਿਆ ਸ੍ਰੀ ਸੋਹਨ ਲਾਲ ਜੈਨ ਸੀਨੀਅਰ ਸੈਕੰਡਰੀ ਸਕੂਲ ਤੋਂ ਬਦਲ ਕੇ ਐਸ.ਜੀ.ਆਰ.ਡੀ. ਕਿਡਜ਼ ਕੇਸ਼ਲ ਪਬਲਿਕ ਸਕੂਲ ਟਾਊਨ ਹਾਲ, ਅਤੇ ਵਾਰਡ ਨੰਬਰ 58 ਦੇ ਪੋਲਿੰਗ ਬੂਥ ਨੰਬਰ 8 ਨੂੰ ਪੂਜਿਆ ਸ੍ਰੀ ਸੋਹਨ ਲਾਲ ਜੈਨ ਸੀਨੀਅਰ ਸੈਕੰਡਰੀ ਸਕੂਲ ਤੋਂ ਬਦਲ ਕੇ ਐਸ.ਜੀ.ਆਰ.ਡੀ. ਕਿਡਜ਼ ਕੇਸ਼ਲ ਪਬਲਿਕ ਸਕੂਲ ਟਾਊਨ ਹਾਲ ਵਿਖੇ ਬਦਲ ਦਿੱਤਾ ਗਿਆ ਹੈ।
ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਬਾਬਾ ਬਕਾਲਾ ਸਾਹਿਬ ਵਿਖੇ ਵਾਰਡ ਨੰਬਰ 1 ਦੇ ਪੋਲਿੰਗ ਬੂਥ ਨੰਬਰ 1 ਅਤੇ ਵਾਰਡ ਨੰਬਰ 2 ਦੇ ਪੋਲਿੰਗ ਬੂਥ ਨੰਬਰ 2 ਜੋ ਕਿ ਪਹਿਲਾਂ ਖੇਤੀਬਾੜੀ ਦਫ਼ਤਰ ਬਾਬਾ ਬਕਾਲਾ ਸਾਹਿਬ ਵਿਖੇ ਸੀ ਨੂੰ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ ਅਤੇ ਵਾਰਡ ਨੰਬਰ 3 ਦੇ ਪੋਲਿੰਗ ਬੂਥ ਨੰਬਰ 3 ਦੇ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਤੋਂ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ ਸੱਜਾ ਪਾਸਾ ਅਤੇ ਵਾਰਡ ਨੰਬਰ 12 ਦੇ ਪੋਲਿੰਗ ਬੂਥ ਨੰਬਰ 12 ਜੋ ਕਿ ਪਹਿਲਾਂ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸੀ ਨੂੰ ਹੁਣ ਬਦਲ ਕੇ ਸੰਤ ਮਾਝਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਕਰ ਦਿੱਤਾ ਗਿਆ ਹੈ।
ਜਿਲ੍ਹਾ ਚੋਣ ਅਧਿਕਾਰੀ ਨੇ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵੋਟ ਦੇ ਅਧਿਕਾਰੀ ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਕੈਪਸ਼ਨ ਫਾਈਲ ਫੋਟੋ ਜਿਲ੍ਹਾ ਚੋਣ ਅਧਿਕਾਰੀ ਮੈਡਮ ਸਾਕਸ਼ੀ ਸਾਹਨੀ
===–