Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਹਰਭਜਨ ਸਿੰਘ ਈ.ਟੀ.ੳ ਨੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ

ਖ਼ਬਰ ਸ਼ੇਅਰ ਕਰੋ
046264
Total views : 154289

ਜੰਡਿਆਲਾ ਗੁਰੂ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ
ਜੰਡਿਆਲਾ ਗੁਰੂ, 22 ਦਸੰਬਰ-(ਸਿਕੰਦਰ ਮਾਨ)- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਜੰਡਿਆਲਾ ਵਾਸੀਆਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਦੇ ਹੋਏ ਅੱਜ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖ ਦਿੱਤਾ, ਜੋ ਕਿ ਆਉਣ ਵਾਲੇ 18 ਮਹੀਨਿਆਂ ਦੇ ਵਿੱਚ ਬਣ ਕੇ ਤਿਆਰ ਹੋ ਜਾਵੇਗਾ।
ਇਸ ਮੌਕੇ ਜੰਡਿਆਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਕਿ ਜੰਡਿਆਲਾ ਗੁਰੂ ਵਿੱਚ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕਰਦੇ ਹੋਏ ਜੋ ਸੀਵਰੇਜ ਟਰੀਟਮੈਂਟ ਪਲਾਂਟ ਬਣਾਇਆ ਜਾ ਰਿਹਾ ਹੈ ਉਹ ਅਗਲੇ 25 ਸਾਲ ਤੱਕ ਦੀਆਂ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਹੈ। ਉਹਨਾਂ ਦੱਸਿਆ ਕਿ ਇਸ ਵੇਲੇ ਜੰਡਿਆਲਾ ਗੁਰੂ ਦੀ ਆਬਾਦੀ ਅਨੁਸਾਰ ਤਿੰਨ ਲੱਖ ਮੀਟਰਕ ਲਿਟਰ ਦੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਲੋੜ ਸੀ ਪਰ ਮੈਂ ਵੱਧ ਰਹੀ ਜੰਡਿਆਲਾ ਗੁਰੂ ਦੀ ਆਬਾਦੀ ਅਤੇ ਜੀਟੀ ਰੋਡ ਉੱਤੇ ਆ ਰਹੇ ਵੱਡੇ ਵੱਡੇ ਪ੍ਰੋਜੈਕਟਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਸਮਰੱਥਾ ਛੇ ਐਮਐਲਡੀ ਕੀਤੀ ਹੈ ਤਾਂ ਜੋ ਇਹ ਅਗਲੇ 25 ਸਾਲਾਂ ਤੱਕ ਸਾਡੀਆਂ ਲੋੜਾਂ ਪੂਰੀਆਂ ਕਰਦਾ ਰਹੇ। ਉਨਾਂ ਕਿਹਾ ਕਿ ਇਹ ਪਲਾਂਟ ਚਾਲੂ ਹੋਣ ਨਾਲ ਜੰਡਿਆਲਾ ਗੁਰੂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਦੀ ਕੋਈ ਸਮੱਸਿਆ ਨਹੀਂ ਰਹੇਗੀ ਜਿਸ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਜੰਡਿਆਲਾ ਨਗਰ ਕੌਂਸਲ ਨੇ ਦੋ ਏਕੜ ਜਮੀਨ ਖਰੀਦ ਕੇ ਆਪਣਾ ਪ੍ਰੋਜੈਕਟ ਸ਼ੁਰੂ ਕੀਤਾ ਹੋਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਦਾ ਕੰਮ ਆਉਣ ਵਾਲੇ ਡੇਢ ਸਾਲ ਤੱਕ ਪੂਰਾ ਹੋ ਜਾਵੇਗਾ ਅਤੇ ਇਹ ਸੀਵਰੇਜ ਦੇ ਪਾਣੀ ਨੂੰ ਸਾਫ ਕਰਕੇ ਖੇਤੀ ਲਈ ਵਰਤੋਂ ਯੋਗ ਬਣਾ ਦੇਵੇਗਾ। ਉਹਨਾਂ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਇਸ ਕੰਮ ਦੀ ਗੁਣਵੱਤਾ ਕਾਇਮ ਰੱਖਣ ਲਈ ਆਪਣਾ ਫਰਜ਼ ਨਾਲੋਂ ਨਾਲ ਨਿਭਾਉਂਦੇ ਰਹਿਣ। ਸ ਹਰਭਜਨ ਸਿੰਘ ਨੇ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ ਅਤੇ ਇਹਨਾਂ ਦੀਆਂ ਲੋੜਾਂ ਦਾ ਧਿਆਨ ਰੱਖਣਾ ਮੇਰਾ ਫਰਜ਼ ਹੈ, ਜਿਸ ਵਿੱਚ ਮੈਂ ਰਤੀ ਭਰ ਵੀ ਕੁਤਾਈ ਨਹੀਂ ਕਰਦਾ। ਉਹਨਾਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਜੰਡਿਆਲਾ ਗੁਰੂ ਵਿਖੇ ਸਬ ਤਹਿਸੀਲ ਕੰਪਲੈਕਸ, ਬਾਬਾ ਅੰਬੇਦਕਰ ਦਾ ਬੁੱਤ, ਮਲਟੀ ਲੈਵਲ ਪਾਰਕਿੰਗ , 30 ਬਿਸਤਰਿਆਂ ਦਾ ਹਸਪਤਾਲ, ਮਲਟੀ ਪਰਪਜ਼ ਸਟੇਡੀਅਮ, ਪੰਚਾਇਤ ਸੰਮਤੀ ਵਿਖੇ ਆਰਾਮ ਘਰ ਵੀ ਬਣਾਏ ਜਾਣਗੇ।
ਇਸ ਮੌਕੇ ਚੇਅਰਮੈਨ ਸਨਾਖ ਸਿੰਘ, ਸ੍ਰੀ ਨਰੇਸ਼ ਪਾਠਕ ਚੇਅਰਮੈਨ ਗੁਰਵਿੰਦਰ ਸਿੰਘ, ਮਾਤਾ ਸੁਰਿੰਦਰ ਕੌਰ, ਐਕਸੀਅਨ ਮਨਿਦਰ ਸਿੰਘ,ਸਤਿੰਦਰ ਸਿੰਘ, ਸੁਨੈਨਾ ਰੰਧਾਵਾ, ਸਰਬਜੋਤ ਸਿੰਘ ਡਿੰਪੀ , ਗੁਲਸ਼ਨ ਜੈਨ, ਡਾਕਟਰ ਸਤਵਿੰਦਰ ਸਿੰਘ, ਰਾਜ ਕੁਮਾਰ ਮਲਹੋਤਰਾ, ਜੰਡਿਆਲਾ ਹਲਕੇ ਦੇ ਸਾਰੇ ਸਰਪੰਚ ਸਾਹਿਬਾਨ, ਸਾਰੇ ਬਲਾਕ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਕੈਪਸ਼ਨ
ਜੰਡਿਆਲਾ ਗੁਰੂ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ।