Total views : 131910
ਅੰਮ੍ਰਿਤਸਰ 23 ਦਸੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਹਾਲ ਹੀ ਵਿੱਚ ਹੋਈਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਲਈ ਪੰਜਾਬ ਦੇ ਸ਼ਹਿਰੀ ਵੋਟਰਾਂ ਦਾ ਧੰਨਵਾਦ ਕਰਦੇ ਕਿਹਾ ਕਿ ਤੁਹਾਡੀ ਬਦੌਲਤ ਪਾਰਟੀ ਸ਼ਹਿਰੀ ਖੇਤਰ ਵਿੱਚ ਸਭ ਤੋਂ ਵੱਧ ਵੋਟ ਹਾਸਲ ਕਰਨ ਵਾਲੀ ਪਾਰਟੀ ਇਹਨਾਂ ਚੋਣਾਂ ਵਿੱਚ ਬਣੀ ਹੈ। ਉਹਨਾਂ ਕਿਹਾ ਕਿ ਅਜਿਹਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਚਲਾਏ ਜਾ ਰਹੇ ਲੋਕ ਪੱਖੀ, ਕਲਿਆਣਕਾਰੀ ਅਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਕਾਰਨ ਸੰਭਵ ਹੋਇਆ ਹੈ । ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਇਸ ਜਿੱਤ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇੰਨਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 55 ਫੀਸਦੀ ਤੋਂ ਵੱਧ ਸੀਟਾਂ ਜਿੱਤੀਆਂ ਹਨ ਜਦ ਕਿ ਬਾਕੀ ਸਾਰੀਆਂ ਪਾਰਟੀਆਂ ਮਿਲ ਕੇ 45 ਫੀਸਦੀ ਸੀਟਾਂ ਲੈਣ ਵਿੱਚ ਕਾਮਯਾਬ ਹੋਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਚੋਣਾਂ ਵਿੱਚ ਐਲਾਨੇ ਗਏ ਨਤੀਜੇ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਅਟੁੱਟ ਭਰੋਸਾ ਕੀਤਾ ਹੈ ਅਤੇ ਇਹ ਨਤੀਜੇ ਇਹ ਵੀ ਸਾਬਤ ਕਰਦੇ ਹਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਲੋਕ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਲਈ ਕਾਹਲੇ ਹਨ। ਉਹਨਾਂ ਕਿਹਾ ਕਿ ਪਟਿਆਲਾ ਨਗਰ ਨਿਗਮ ਸਮੇਤ ਕਈ ਨਗਰ ਕੌਂਸਲਾਂ ਦੇ ਨਤੀਜੇ ਇੱਕ ਤਰਫਾ ਹੀ ਆਏ ਹਨ ਅਤੇ ਲੋਕਾਂ ਨੇ ਖੁੱਲ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਉਹਨਾਂ ਦੇ ਭਰੋਸੇ ਉੱਤੇ ਪਾਈਆਂ ਹਨ। ਉਹਨਾਂ ਕਿਹਾ ਕਿ ਪਹਿਲਾਂ ਸਾਡੇ ਕੋਲ ਕਿਧਰੇ ਵੀ ਕੋਈ ਮੇਅਰ ਜਾਂ ਨਗਰ ਕੌਂਸਲ ਪ੍ਰਧਾਨ ਨਹੀਂ ਸੀ ਜਦ ਕਿ ਹੁਣ ਵੱਡੇ ਸ਼ਹਿਰਾਂ ਵਿੱਚ ਮੇਅਰ ਅਤੇ ਨਗਰ ਕੌਂਸਲਾਂ ਵਿੱਚ ਕਮੇਟੀਆਂ ਦੇ ਬਹੁਤੇ ਪ੍ਰਧਾਨ ਸਾਡੇ ਬਣਨੇ ਹਨ, ਜੋ ਕਿ ਪਾਰਟੀ ਵਰਕਰਾਂ ਲਈ ਵੱਡੇ ਮਾਣ ਵਾਲੀ ਗੱਲ ਹੈ।
===—