Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

30 ਦਸੰਬਰ ਦੇ ਪੰਜਾਬ ਬੰਦ ਨੂੰ ਕਾਮਯਾਬ ਬਣਾਉਣ ਦਾ ਸੱਦਾ-

ਖ਼ਬਰ ਸ਼ੇਅਰ ਕਰੋ
046259
Total views : 154271

ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ- ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ-

ਅੰਮ੍ਰਿਤਸਰ, 24 ਦਸੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਵੱਲੋਂ ਅੱਜ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਵਿੱਚ ਪਿੰਡ ਵੱਲ੍ਹਾ ਵਿਖੇ ਜਿਲ੍ਹੇ ਭਰ ਤੋਂ ਜੋਨ ਪੱਧਰੀ ਟੀਮਾਂ ਨਾਲ ਮੀਟਿੰਗ ਕਰਕੇ, ਦਿੱਲੀ ਅੰਦੋਲਨ 2 ਦੇ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਤਿਆਰੀਆਂ ਸਬੰਧੀ, ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਾਜ਼ਰ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ , ਜਰਮਨਜੀਤ ਸਿੰਘ ਬੰਡਾਲਾ ਅਤੇ ਜਿਲ੍ਹਾ ਆਗੂ ਬਾਜ਼ ਸਿੰਘ ਸਰੰਗੜਾ ਨੇ ਕਿਹਾ ਕਿ ਜਿਵੇਂ ਵਿਕਾਸ ਦੇ ਨਾਂਅ ਤੇ ਕੇਂਦਰ ਅਤੇ ਪੰਜਾਬ ਸਰਕਾਰ ਖੇਤੀ ਸਮੇਤ ਸਾਰੇ ਕਾਰੋਬਾਰਾਂ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਵੱਡੇ ਪੱਧਰ ਤੇ ਖੁੱਲ੍ਹ ਦੇ ਕੇ ਦੁਕਾਨਦਾਰਾਂ, ਛੋਟੇ ਕਾਰੋਬਾਰੀਆਂ, ਰੇੜ੍ਹੀ ਫੜ੍ਹੀ ਵਾਲਿਆਂ ਅਤੇ ਮਜਦੂਰਾਂ ਦੇ ਰੁਜਗਾਰ ਖਤਮ ਕਰਨ ਦੇ ਸਮਿਆਨੇ ਬਣਾ ਚੁੱਕੀ ਹੈ ਅਤੇ ਜਿਸ ਤਰ੍ਹਾਂ ਕੇਂਦਰ ਸਰਕਾਰ ਵੱਲੋਂ 13 ਫਰਵਰੀ ਤੋਂ ਸ਼ੁਰੂ ਹੋਏ ਦਿੱਲੀ ਅੰਦੋਲਨ ਤੇ ਅਤਿਆਚਾਰ ਕੀਤਾ ਗਿਆ ਹੈ ਅਤੇ 26 ਨਵੰਬਰ ਤੋਂ ਜਾਰੀ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ, ਅਜਿਹੀਆਂ ਹਾਲਤਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਅਪੀਲ ਹੈ ਕਿ ਉਹ ਅੰਦੋਲਨ ਨਾਲ ਇੱਕਜੁਟਤਾ ਦਿਖਾਉਂਦੇ ਹੋਏ ਆਪਣੇ ਕਾਰੋਬਾਰ ਇੱਕ ਦਿਨ ਲਈ ਬੰਦ ਕਰਕੇ ਸਹਿਯੋਗ ਦੇਣ ਤਾਂ ਜ਼ੋ ਇਹਨਾਂ ਕਾਰੋਬਾਰਾਂ ਤੇ ਬੁਰੀ ਨਜ਼ਰ ਰੱਖਣ ਵਾਲੇ ਕਾਰਪੋਰੇਟ ਘਰਾਣਿਆਂ ਨੂੰ ਸਾਂਝੇ ਰੂਪ ਵਿੱਚ ਹੱਕਾਂ ਦੀ ਰਾਖੀ ਲਈ ਦ੍ਰਿੜਤਾ ਜ਼ਾਹਰ ਕੀਤੀ ਜਾ ਸਕੇ।

ਆਗੂਆਂ ਕਿਹਾ ਕਿ ਅੱਜ ਅੰਦੋਲਨ ਦੇਸ਼ ਪੱਧਰ ਤੇ ਪਹੁੰਚ ਬਣਾ ਚੁੱਕਾ ਹੈ ਅਤੇ ਦੇਸ਼ ਭਰ ਵਿੱਚ ਅੱਜ ਅੰਦੋਲਨ ਦੀ ਹਮਾਇਤ ਵਿੱਚ ਮੋਮਬੱਤੀ ਮਾਰਚ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ 27 ਦਸੰਬਰ ਨੂੰ ਪੂਰੇ ਜਿਲ੍ਹੇ ਦੇ ਪਿੰਡ ਕਸਬਿਆਂ ਅਤੇ ਵੱਡੇ ਸ਼ਹਿਰਾਂ ਵਿੱਚ ਕਿਸਾਨਾਂ ਮਜਦੂਰਾਂ ਵੱਲੋਂ ਪੈਦਲ ਯਾਤਰਾ ਕਰਕੇ ਦੁਕਾਨਦਾਰਾਂ, ਰੇੜ੍ਹੀ ਫੜ੍ਹੀ ਵਾਲਿਆਂ, ਵਿੱਦਿਅਕ ਅਦਾਰਿਆਂ ਆਦਿ ਨੂੰ ਬੰਦ ਦਾ ਸਮਰਥਨ ਕਰਨ ਲਈ ਬੇਨਤੀ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਜਿਵੇਂ ਮੈਡੀਕਲ ਸਟੋਰ, ਹਸਪਤਾਲ, ਐਂਬੁਲੈਂਸ, ਵਿਆਹ ਸ਼ਾਦੀਆਂ, ਏਅਰਪੋਰਟ ਨੂੰ ਜਾਣ ਆਉਣ ਆਦਿਕ ਨੂੰ ਛੋਟ ਰਹੇਗੀ। ਇਸ ਮੌਕੇ ਜਿਲ੍ਹਾ ਆਗੂ ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ, ਸਵਿੰਦਰ ਸਿੰਘ ਰੂਪੋਵਾਲੀ, ਗੁਰਦੇਵ ਸਿੰਘ ਗੱਗੋਮਾਹਲ, ਕੁਲਜੀਤ ਸਿੰਘ ਕਾਲੇ ਘਣੂਪੁਰ, ਸੁਖਦੇਵ ਸਿੰਘ ਚਾਟੀਵਿੰਡ ਅਤੇ ਕੰਵਰਦਲੀਪ ਸੈਦੋਲੇਹਲ ਤੋਂ ਇਲਾਵਾ ਸੈਕੜੇ ਜੋਨ ਪੱਧਰੀ ਕਿਸਾਨ ਮਜ਼ਦੂਰ ਆਗੂ ਹਾਜ਼ਿਰ ਸਨ।