Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਜੰਡਿਆਲਾ ਗੁਰੂ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਮਨਾਇਆ ਜਨਮ ਦਿਹਾੜਾ-

ਖ਼ਬਰ ਸ਼ੇਅਰ ਕਰੋ
043982
Total views : 148979
ਸ਼ਹੀਦ ਕੌਮ ਦਾ ਸਰਮਾਇਆ ਹੁੰਦੇ- ਅਜੈਪਾਲ ਸਿੰਘ ਮੀਰਾਂਕੋਟ
ਜੰਡਿਆਲਾ ਗੁਰੂ, 26 ਦਸੰਬਰ-( ਸਿਕੰਦਰ ਮਾਨ)- ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ਼ਹੀਦ ਊਧਮ ਸਿੰਘ ਚੌਕ ਵਿਖੇ ਕਲੱਬ ਦੇ ਸਰਪ੍ਰਸਤ ਐਡਵੋਕੇਟ ਅਮਰੀਕ ਸਿੰਘ ਮਲਹੋਤਰਾ ਦੀ ਰਹਿਨੁਮਾਈ ਹੇਂਠ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ  ਦੀ ਸ਼ਹਾਦਤ ਨੂੰ ਵੀ ਕੋਟਿ ਕੋਟਿ ਪ੍ਰਣਾਮ ਕੀਤਾ ਗਿਆ।
      ਇਸ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਅਜੈਪਾਲ ਸਿੰਘ ਮੀਰਾਂਕੋਟ, ਸਰਪ੍ਰਸਤ ਐਡਵੋਕੇਟ ਅਮਰੀਕ ਸਿੰਘ ਮਲਹੋਤਰਾ ਅਤੇ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਜੋਸਨ ਅਤੇ ਅਵਤਾਰ ਸਿੰਘ ਟੱਕਰ ਸਾਬਕਾ ਪ੍ਰਧਾਨ ਖਾਲਸਾ ਆਟੋ ਰਿਕਸ਼ਾ ਯੂਨੀਅਨ ਨੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਟ ਕਰਦਿਆ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ,  ਲੋੜ ਹੈ ਇਨਾਂ ਦੀ ਸੋਚ ਤੇ ਪਹਿਰਾ ਦੇਣ ਦੀ ਤਾਂ ਹੀਂ ਇਕ ਵਧੀਆ ਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
      ਇਸ ਮੌਕੇ ਹੋਰਨਾਂ ਤੋ ਇਲਾਵਾ ਡਾ. ਹਰਜਿੰਦਰ ਸਿੰਘ ਧੰਜਲ, ਚਰਨਜੀਤ ਸਿੰਘ ਟੀਟੋ, ਡਾ. ਲਖਵਿੰਦਰ ਸਿੰਘ ਰੰਧਾਵਾ, ਕਾਮਰੇਡ ਸ਼ੇਰਗਿੱਲ, ਰਾਜਵਿੰਦਰ ਸਿੰਘ ਥਿੰਦ, ਡਾ. ਗੁਲਜਾਰ ਸਿੰਘ ਜੋਸਨ, ਡਾ. ਦਵਿੰਦਰ ਸਿੰਘ, ਸੰਜੀਵ ਕੁਮਾਰ, ਸਤੀਸ਼ ਕੁਮਾਰ, ਹਰਜਿੰਦਰ ਸਿੰਘ, ਸੁਰਿੰਦਰ ਸਿੰਘ ਭੱਟੀ, ਗੁਰਮੀਤ ਸਿੰਘ ਥਿੰਦ, ਭੁਪਿੰਦਰ ਸਿੰਘ ਭਿੰਦਾ, ਐਡਵੋਕੇਟ ਸੁਰਿੰਦਰ ਸਿੰਘ, ਸਿਮਰਨਦੀਪ ਸਿੰਘ ਭੱਟੀ, ਮੰਗਾ, ਸਿਕੰਦਰ ਮਾਨ, ਦਿਆਲ ਅਰੋੜਾ ਬਿੱਲਾ, ਬਾਬਾ ਪ੍ਰਭੂ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਜਿੰਨਾਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।