ਕਿਸਾਨੀ ਸੰਘਰਸ਼ ਦੇ ਸਮਰਥਨ ’ਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ 30 ਦਸੰਬਰ ਨੂੰ ਰਹਿਣਗੇ ਬੰਦ

ਖ਼ਬਰ ਸ਼ੇਅਰ ਕਰੋ
048284
Total views : 162161

ਅੰਮ੍ਰਿਤਸਰ, 29 ਦਸੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨੀ ਸੰਘਰਸ਼ ਦੇ ਸਮਰਥਨ ਇਹ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵੀ 31 ਦਸੰਬਰ ’ਤੇ ਕਰ ਦਿੱਤੀ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣਾ ਹਠੀ ਰਵੱਈਆ ਛੱਡ ਕੇ ਤਰਜੀਹੀ ਪੱਧਰ ਉੱਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮੰਨਣਾ ਚਾਹੀਦਾ ਹੈ।