




Total views : 154254







ਜੰਡਿਆਲਾ ਗੁਰੂ, 30 ਦਿਸੰਬਰ (ਸਿਕੰਦਰ ਮਾਨ) — ਅੱਜ ਕਿਸਾਨ ਜੱਥਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਜੰਡਿਆਲਾ ਗੁਰੂ ਅਤੇ ਆਸ ਪਾਸ ਦੇ ਇਲਾਕੇ ਵੱਲੋਂ ਭਰਵਾਂ ਸਮਰਥਨ ਮਿਲਿਆ। ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਜੰਡਿਆਲਾ ਗੁਰੂ ਦੇ ਤਮਾਮ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਰਹੇ।
ਜੰਡਿਆਲਾ ਗੁਰੂ ਰਾਸ਼ਟਰੀ ਮਾਰਗ ਤੇ ਸਥਿੱਤ ਨਿਜਰਪੁਰਾ ਟੋਲ ਪਲਾਜ਼ਾ ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਗੱਲਬਾਤ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੀ ਅਣਦੇਖੀ ਕਰਨਾ ਕੇਂਦਰ ਸਰਕਾਰ ਦੀ ਸੌੜੀ ਸੋਚ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਭਵਿੱਖ ਵਿੱਚ ਇਨਸਾਫ਼ ਨਾ ਮਿਲਣ ਦੀ ਸੂਰਤ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।






