Flash News
ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਆਨੰਦਪੁਰ ਸਾਹਿਬ ਲਈ ਰਵਾਨਾ ਖ਼ਾਲਸਾਈ ਪਰੰਪਰਾਵਾਂ ਅਨੁਸਾਰ ਜੈਕਾਰਿਆਂ ਦੀ ਗੂੰਜ ‘ਚ ਅੰਮ੍ਰਿਤਸਰ ਤੋਂ ਹੋਇਆ ਰਵਾਨਾ
ਨਗਰ ਕੀਰਤਨ ਦੇ ਸ਼ਾਨਦਾਰ ਸਵਾਗਤ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ-
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਿਲ੍ਹਾ ਅੰਮ੍ਰਿਤਸਰ ਵਿੱਚੋਂ ਲੰਘਣ ਵਾਲੇ ਨਗਰ ਕੀਰਤਨ ਕਰਕੇ ਜਾਰੀ ਕੀਤੇ ਪਾਬੰਦੀ ਆਦੇਸ਼- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ
ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ – ਚੇਅਰਮੈਨ, ਜਤਿੰਦਰ ਮਸੀਹ ਗੌਰਵ
ਮਾਝੇ ਦੇ ਗਦਰੀਆਂ ਦੀ ਯਾਦ ਵਿਚ ਧਾਲੀਵਾਲ ਵੱਲੋਂ ਗੁਰਵਾਲੀ ਵਿੱਚ ਲਾਇਬਰੇਰੀ ਦਾ ਉਦਘਾਟਨ-
ਵਿਧਾਇਕ ਡਾ. ਅਜੇ ਗੁਪਤਾ ਨੇ ਫਕੀਰ ਸਿੰਘ ਕਲੋਨੀ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਦਾ ਕੀਤਾ ਉਦਘਾਟਨ-

ਦਿੱਲੀ ਅੰਦੋਲਨ 2 ਦੇ ਸੱਦੇ ਨੂੰ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ-

ਖ਼ਬਰ ਸ਼ੇਅਰ ਕਰੋ
047523
Total views : 160051

ਸੜਕਾਂ, ਬਾਜ਼ਾਰ, ਰੇਲ ਟ੍ਰੈਕ ਰਹੇ ਸੁੰਨੇ, ਜਰੂਰੀ ਸੇਵਾਵਾਂ ਨੂੰ ਰਹੀ ਛੋਟ

ਅੰਮ੍ਰਿਤਸਰ, 30 ਦਸੰਬਰ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਫਰਵਰੀ 13 ਤੋਂ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਜਾਰੀ ਦਿੱਲੀ ਅੰਦੋਲਨ 2 ਚਲਾ ਰਹੇ ਦੋਨਾਂ ਫੋਰਮਾਂ, ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਦਿੱਤੇ ਪੰਜਾਬ ਸੱਦੇ ਨੂੰ ਅੱਜ ਵਿਆਪਕ ਪੱਧਰ ਤੇ ਜ਼ੋਰਦਾਰ ਹੁੰਗਾਰਾ ਮਿਲਿਆ ਅਤੇ ਹਰ ਵਰਗ ਵੱਲੋਂ ਖੁੱਲ੍ਹ ਕੇ ਸਾਥ ਦਿੱਤਾ ਗਿਆ। ਇਸ ਮੌਕੇ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਦੇ ਬੰਦ ਨੂੰ ਸਮੂਹ ਪੰਜਾਬੀਆਂ ਵੱਲੋਂ ਮਿਲੇ ਹੁੰਗਾਰੇ ਨੇ ਸਾਬਿਤ ਕਰ ਦਿੱਤਾ ਹੈ ਕਿ ਸ਼ੰਭੂ, ਖਨੌਰੀ ਅਤੇ ਰਤਨਪੁਰਾ ( ਰਾਜਿਸਥਾਨ ) ਬਾਰਡਰਾਂ ਤੇ ਚੱਲ ਰਹੇ ਦਿੱਲੀ ਅੰਦੋਲਨ 2 ਦੀਆਂ ਮੰਗਾਂ ਨਾਲ 3 ਕਰੋੜ ਪੰਜਾਬੀ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਉਹਨਾਂ ਕਿਹਾ ਲੋਕ ਡੱਲੇਵਾਲ ਜੀ ਦੀ ਸਿਹਤ ਲਈ ਫ਼ਿਕਰਮੰਦ ਹਨ ਅਤੇ ਸਰਕਾਰ ਦੇ ਅੜੀਅਲ ਵਤੀਰੇ ਤੋਂ ਹੈਰਾਨ ਅਤੇ ਰੋਸ ਵਿੱਚ ਹਨ। ਉਹਨਾਂ ਦੱਸਿਆ ਕਿ ਅੱਜ ਪੰਜਾਬ ਭਰ ਵਿੱਚ 23 ਜਿਲ੍ਹਿਆਂ ਵਿੱਚ 200 ਤੋਂ ਵੱਧ ਥਾਵਾਂ ਤੇ ਧਰਨੇ ਪ੍ਰਦਰਸ਼ਨ ਕੀਤਾ ਗਏ । ਉਹਨਾਂ ਦੱਸਿਆ ਕਿ ਬਾਜ਼ਾਰਾਂ ਦੇ ਨਾਲ ਨਾਲ ਸੜਕ ਮਾਰਗ ਅਤੇ ਰੇਲ ਮਾਰਗ ਵੀ ਜਾਮ ਰਹੇ ਅਤੇ ਮੈਡੀਕਲ ਅਤੇ ਸਿਹਤ ਸੇਵਾਵਾਂ, ਵਿਆਹ ਸ਼ਾਦੀਆਂ ਵਾਲੀਆਂ ਗੱਡੀਆਂ, ਜਰੂਰੀ ਇੰਟਰਵਿਊ ਲਈ ਜਾਣ ਵਾਲੇ ਜਾਂ ਵਿਦੇਸ਼ ਜਾਣ ਲਈ ਹਵਾਈ ਅੱਡੇ ਨੂੰ ਜਾਣ ਵਾਲੇ ਲੋਕਾਂ ਨੂੰ ਬੰਦ ਤੋਂ ਰਾਹਤ ਦਿੱਤੀ ਗਈ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਦੁਕਾਨਦਾਰਾਂ ਨੇ ਆਪਣੇ ਆਪ ਬਾਜ਼ਾਰਾਂ ਦੇ ਬਾਜ਼ਾਰ ਬੰਦ ਕਰਕੇ ਸਾਥ ਦਿੱਤਾ ਗਿਆ ਉਸਤੋਂ ਸਾਬਿਤ ਹੋਇਆ ਹੈ ਕਿ ਲੋਕ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਤੇਜ਼ੀ ਨਾਲ ਸਮਝ ਰਹੇ ਹਨ।             ਉਹਨਾਂ ਕਿਹਾ ਕਿ ਸਵੇਰੇ 7 ਵਜੇ ਤੋਂ ਹੀ ਲੋਕਾਂ ਵੱਲੋਂ ਆਪਣੇ ਆਪ ਸੜਕਾਂ ਖਾਲੀ ਕਰ ਦਿੱਤੀਆ ਗਈਆਂ। ਉਹਨਾਂ ਇਸ ਬੰਦ ਨੂੰ ਸਫਲ ਬਣਾਉਣ ਵਿੱਚ ਸਾਥ ਦੇਣ ਵਾਲੇ ਸਮੂਹ ਪੰਜਾਬੀਆਂ ਸਮੇਤ ਸਾਰੀਆਂ ਜਨਤਕ ਤੇ ਟਰੇਡ ਯੂਨੀਅਨਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਅਜਿਹਾ ਏਕਾ ਸਰਕਾਰ ਨੂੰ ਝੰਜੋੜਨ ਦਾ ਕੰਮ ਕਰੇਗਾ। ਉਹਨਾਂ ਕਿਹਾ ਕਿ ਫ਼ਸਲਾਂ ਦੀ ਖਰੀਦ ਤੇ ਐਮ ਐਸ ਪੀ ਦਾ ਗਰੰਟੀ ਕਾਨੂੰਨ ਅਤੇ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ, ਮਨਰੇਗਾ ਵਿੱਚ 200 ਦਿਨ ਰੁਜਗਾਰ ਅਤੇ ਦਿਹਾੜੀ 700 ਕਰਨ, ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਆਦਿਵਾਸੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਸਵਿਧਾਨ ਦੀ 5ਵੀਂ ਸੂਚੀ ਲਾਗੂ ਕਰਨ ਸਮੇਤ ਸਾਰੀਆਂ ਮੰਗਾਂ ਦੇ ਠੋਸ ਹੱਲ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਪੰਜਾਬ ਜਾਂ ਕੇਂਦਰ ਸਰਕਾਰ ਖਨੌਰੀ ਤੇ ਕੋਈ ਜਬਰ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਵੱਧ ਚੜ ਕੇ ਪਹੁੰਚਿਆ ਜਾਵੇ ।