‘ਅਬਾਦ ਖੇਡ ਟੂਰਨਾਮੈਂਟ’, ਗੁਰਦਾਸਪੁਰ 2023-24 ਦਾ ਸਮਾਪਤੀ ਸਮਾਰੋਹ ਸਫਲਤਾਪੂਰਵਕ ਸੰਪੰਨ

ਖ਼ਬਰ ਸ਼ੇਅਰ ਕਰੋ
035609
Total views : 131856

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ-ਕੈਬਨਿਟ ਮੰਤਰੀ ਧਾਲੀਵਾਲ

ਜ਼ਿਲ੍ਹਾ ਪ੍ਰਸ਼ਾਸਨ ਨੋਜਵਾਨਾਂ ਨੂੰ ਖੇਡਣ ਨਾਲ ਜੋੜਨ ਲਈ ਕਰ ਰਿਹਾ ਹੈ ਸਫਲ ਉਪਰਾਲਾ-ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ

ਬਟਾਲਾ, 7 ਜਨਵਰੀ — ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਤਹਿਤ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਉਲੰਪਿਕ ਐਸ਼ੋਸੀਏਸਨ, ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ‘ਅਬਾਦ ਖੇਡ ਟੂਰਨਾਮੈਂਟ-2023-24 ਦਾ ਸਮਾਪਤੀ ਸਮਾਰੋਹ ਸਫਲਤਾਪੂਰਵਕ ਸੰਪੰਨ ਹੋਇਆ।
ਅੱਜ ਟੂਰਨਾਂਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਸ. ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ, ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਅਤੇ ਸ੍ਰੀ ਸੁਰਿੰਦਰ ਅਗਰਵਾਲ, ਪ੍ਰਧਾਨ ਅਖਿਲ ਭਾਰਤੀ ਅਗਰਵਾਲ ਸੰਮੇਲਨ, ਪੰਜਾਬ (ਮੁੱਖ ਸਪਾਂਸਰ) ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਕਰਵਾਏ ‘ਅਬਾਦ ਖੇਡ ਟੂਰਨਾਂਮੈਂਟ’ ਦੀ ਸਰਾਹਨਾ ਕੀਤੀ ਤੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਜਿਹੇ ਖੇਡ ਟੂਰਨਾਂਮੈਂਟ ਵੱਧ ਤੋਂ ਵੱਧ ਕਰਵਾਏ ਜਾਣ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖਾਸ ਉਪਰਾਲੇ ਕਰ ਰਹੀ ਹੈ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁਲਿਤ ਹੋਇਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੂਬੇ ਅੰਦਰ ਖਿਡਾਰੀਆਂ ਨੂੰ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ, ਜਿਸ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋਂ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖਾਸ ਯਤਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਸੂਬਾ ਬਣਾਉਣ ਲਈ, ਸਰਕਾਰ ਲਗਾਤਾਰ ਯਤਨਸ਼ੀਲ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲਾ ਉਲੰਪਿਕ ਐਸੋਸੀਏਸ਼ਨ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਪੰਜਾਬ ਦੇ ਸਹਿਯੋਗ ਨਾਲ ‘ਅਬਾਦ ਖੇਡ ਟੂਰਨਾਮੈਂਟ-2023-24 ਕਰਵਾਇਆ ਗਿਆ ਹੈ, ਜਿਸ ਵਿੱਚ ਵੱਖ-ਵੱਖ ਖੇਡਾਂ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੋਜਵਾਨਾਂ ਨੂੰ ਖੇਡਾਂ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਪਿੰਡ ਪੱਧਰ ਤੱਕ ਖਿਡਾਰੀਆਂ ਨੂੰ ਖੇਡਣ ਦਾ ਮੋਕਾ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 21 ਦਸੰਬਰ ਨੂੰ ‘ਅਬਾਦ ਖੇਡ ਟੂਰਨਾਮੈਂਟ-2023-24 (ਸੀਜ਼ਨ-1) ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਵਿੱਚ ਫੁੱਟਬਾਲ (ਲੜਕੇ), ਹਾਕੀ (ਲੜਕੇ), ਕਿ੍ਰਕੇਟ (ਲੜਕੇ), ਜਿਮਨਾਸਟਿਕ (ਲੜਕੇ ਤੇ ਲੜਕੀਆਂ) ਅਤੇ ਬੈਡਮਿੰਟਨ (ਲੜਕੇ-ਲੜਕੀਆਂ) ਦੇ ਸ਼ਾਨਦਾਰ ਮੁਕਾਬਲੇ ਕਰਵਾਏ ਗਏ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਤੇ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਖਿਡਾਰੀਆਂ ਨਾਲ ਜਾਣ ਪਹਿਚਾਣ ਵੀ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੁਰਿੰਦਰ ਅਗਰਵਾਲ, ਪ੍ਰਧਾਨ ਅਖਿਲ ਭਾਰਤੀ ਅਗਰਵਾਲ ਸੰਮੇਲਨ, ਪੰਜਾਬ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਖਿਲ ਭਾਰਤੀ ਅਗਰਵਾਲ ਸੰਮੇਲਨ, ਪੰਜਾਬ, ਬੱਚਿਆਂ ਨੂੰ ਖੇਡਾਂ ਤੇ ਲੋੜਵੰਦ ਵਿਦਿਆਰਥੀਆਂ ਨੂੰ ਪੜਾਈ ਵਿੱਚ ਮਦਦ ਕਰਨ ਲਈ ਹਮੇਸ਼ਾ ਤਤਪਰ ਰਹਿੰਦੀ ਹੈ ਅਤੇ ਇਸ ਇਲਾਵਾ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਅਤੇ ਸਮਾਜਿਕ ਕਾਰਜਾਂ ਲਈ ਅਖਿਲ ਭਾਰਤੀ ਅਗਰਵਾਲ ਸੰਮੇਲਨ ਮੋਹਰੀ ਰਹਿੰਦਾ ਹੈ।
ਅੱਜ ਪਿੰਡ ਮਰੜ ਦੇ ਸ਼ਾਨਦਾਰ ਐਸਟਰੋਟਰਫ ਹਾਕੀ ਸਟੇਡੀਅਮ ਵਿੱਚ ਫਾਈਨਲ ਡੇਅ-ਨਾਈਟ ਮੈਚ (ਲੜਕੇ ਸੀਨੀਅਰ ਵਰਗ), ਹਾਕੀ ਸੈਂਟਰ ਘੁੰਮਣ ਕਲਾਂ ਅਤੇ ਰੈਂਕਰਜ਼ ਅਕੈਡਮੀ ਕੋਟ ਧੰਦਲ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਜਿਸ ਵਿੱਚ ਹਾਕੀ ਸੈਂਟਰ ਘੁੰਮਣ ਕਲਾਂ ਦੀ ਟੀਮ ਜੇਤੂ ਰਹੀ। ਇਹ ਮੈਚ ਬਹੁਤ ਦਿਲਚਸਪ ਰਿਹਾ। ਦੋਵੇਂ ਟੀਮਾਂ ਨਿਰਧਾਰਿਤ ਸਮੇਂ ਵਿੱਚ ਬਰਾਬਰ ਰਹੀਆਂ ਤੇ ਮੈਚ ਦਾ ਨਿਰਣਾ ਪੈਨਲਟੀ ਸ਼ੂਟ ਨਾਲ ਹੋਇਆ।
ਉਪਰੰਤ ਚੇਅਰਮੈਨ ਬਲਬੀਰ ਸਿੰਘ ਪਨੂੰ ਅਤੇ ਸ੍ਰੀ ਸੁਰਿੰਦਰ ਅਗਰਵਾਲ, ਪ੍ਰਧਾਨ ਅਖਿਲ ਭਾਰਤੀ ਅਗਰਵਾਲ ਸੰਮੇਲਨ, ਪੰਜਾਬ (ਮੁੱਖ ਸਪਾਂਸਰ) ਤੇ ਉਨ੍ਹਾਂ ਦੀ ਪੂਰੀ ਟੀਮ ਵਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਪਹਿਲੇ ਸਥਾਨ ਤੇ ਰਹੀ ਟੀਮ ਨੂੰ 21 ਹਜਾਰ ਰੁਪਏ ਤੇ ਦੂਜੇ ਸਥਾਨ ਤੇ ਰਹੀ ਟੀਮ ਨੂੰ 11 ਹਜ਼ਾਰ ਰੁਪਏ ਦਾ ਨਗਦ ਇਨਾਮ ਤੇ ਸ਼ਾਨਦਾਰ ਟਰਾਫ਼ੀ ਦਿੱਤੀ ਗਈ।
ਇਸ ਮੌਕੇ ਜਗਵਿੰਦਰ ਸਿੰਘ ਸੰਧੂ, ਐਸ ਪੀ (ਹੈੱਡਕੁਆਰਟਰ),ਤਹਿਸੀਲਦਾਰ ਫਤਿਹਗੜ੍ਹ ਚੂੜੀਆਂ ਸਤਵਿੰਦਰ ਸਿੰਘ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਜਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ,ਅਖਿਲ ਭਾਰਤੀਯ ਅਗਰਵਾਲ ਸੰਮੇਲਨ ਪੰਜਾਬ ਦੇ ਮਹਿਲਾ ਵਿੰਗ ਦੀ ਪ੍ਰਧਾਨ ਸ੍ਰੀਮਤੀ ਸਿਮਰਨ ਅਗਰਵਾਲ, ਦਿਨੇਸ਼ ਗੋਇਲ, ਸੁਨੀਲ ਗੁਪਤਾ, ਨਿਤਿਨ ਅਗਰਵਾਲ, ਅਮਿਤ ਅਗਰਵਾਲ, ਰਾਜੇਸ਼ ਬਾਂਸਲ, ਮਨਪ੍ਰੀਤ ਸਿੰਘ, ਕਨਿਸ਼ਕਾ ਤੁਲੀ, ਰਕੇਸ਼ ਮਾਰਸ਼ਲ, ਵਿਕਰਮ ਵਾਲੀਆ, ਕਮਲਜੀਤ ਸਿੰਘ, ਹਰਮਿੰਦਰ ਸੋਨੀ, ਵਿਨੇ ਭੰਡਾਰੀ, ਪ੍ਰੀਆ ਮਾਰਸ਼ਲ, ਲਖਵਿੰਦਰ ਸਿੰਘ ਸੰਘੇੜਾ, ਗੁਰਪਰੀਤ ਸਿੰਘ, ਲਵਪਰੀਤ ਸਿੰਘ ਤੇ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਦਰਸ਼ਕ ਮੌਜੂਦ ਸਨ।
————————–