




Total views : 161400






Total views : 161400ਪਸਤੌਲ, ਹੈਰੋਇਨ ਤੇ ਡਰੱਗ ਮਨੀ ਬਰਾਮਦ-
ਜੰਡਿਆਲਾ ਗੁਰੂ, 5 ਜਨਵਰੀ-(ਸਿਕੰਦਰ ਮਾਨ)- ਡੀ.ਆਈ.ਜੀ ਸਤਿੰਦਰ ਸਿੰਘ ਅਤੇ ਐਸ.ਐਸ.ਪੀ ਅੰਮ੍ਰਿਤਸਰ (ਦਿਹਾਤੀ) ਚਰਨਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਡੀ.ਐਸ.ਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ ਦੀ ਅਗਵਾਈ ਹੇਠ ਐੱਸ. ਐੱਚ ੳ. ਜਸਵਿੰਦਰ ਸਿੰਘ ਤੇ ਪੁਲਿਸ ਪਾਰਟੀ ਹਵੇਲੀ ਨੇੜੇ ਟੀ ਪੁਆਇੰਟ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਰਾਤ ਕਰੀਬ 10 ਵਜੇ ਇੱਕ ਕਾਰ ਸਫੇਦ ਰੰਗ ਦੀ ਗਲਤ ਸਾਈਡ ਤੋਂ ਤਰਨਤਾਰਨ ਵੱਲ ਨੂੰ ਆਉਂਦੀ ਦਿਖਾਈ ਦਿੱਤੀ। ਜੀ.ਟੀ ਰੋਡ ਜੰਡਿਆਲਾ ਗੁਰੂ ਬਹੁਤ ਹੀ ਤੇਜ਼ ਰਫਤਾਰ ਨਾਲ। ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਸਵਾਰਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪਰ ਐਸ.ਆਈ ਨੇ ਤੁਰੰਤ ਕਾਰ ਰੋਕ ਕੇ ਡਰਾਈਵਰ ਨੂੰ ਬਾਹਰ ਕੱਢ ਲਿਆ। ਉਨਾਂ ਦੀ ਤਲਾਸ਼ੀ ਲੈਣ ‘ਤੇ ਇਕ ਪਾਸੋਂ ਪਿਸਤੌਲ ਬਰਾਮਦ ਹੋਇਆ, ਜਿਸ ‘ਤੇ ‘ਮੇਡ ਇਨ ਜਾਪਾਨ’ ਲਿਖਿਆ ਹੋਇਆ ਸੀ। ਦੂਸਰੇ ਕੋਲੋਂ ਤਲਾਸ਼ੀ ਲੈਣ ‘ਤੇ 20 ਗ੍ਰਾਮ ਹੈਰੋਇਨ ਅਤੇ 2500 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਜਦੋਂ ਕਿ ਉਹ ਜਿਸ ਕਾਰ ਵਿੱਚ ਸਫ਼ਰ ਕਰ ਰਹੇ ਸਨ, ਉਸ ਦਾ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। ਪੁਲੀਸ ਨੇ ਕਾਰ ਨੂੰ ਬਰਾਮਦ ਕਰਕੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।







