Flash News
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ-
ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਆਗਾਜ਼ ਅੱਜ ਸੂਬਾ ਪੱਧਰੀ ਸਮਾਗਮ ਨਾਲ – ਕੁਲਦੀਪ ਸਿੰਘ ਧਾਲੀਵਾਲ
ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਕਰਨਗੇ ਇਕੱਠਾ- ਜਿਲ੍ਹਾ ਚੋਣ ਅਫ਼ਸਰ
7 ਫਰਵਰੀ ਨੂੰ ਜੰਡਿਆਲਾ ਦੇ ਡਾਲੀਆਣਾ ਮੰਦਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਗਿੱਲ
ਪੰਜਾਬ ਸਰਕਾਰ ਵੱਲੋਂ 10 ਫਰਵਰੀ ਨੂੰ ਮਹਾਨ ਯੋਧੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ-

ਸਿਹਤਮੰਦ ਪੁਲਿਸ ਤਾਂ ਸੁਰੱਖਿਅਤ ਸਮਾਜ ਦੇ ਮੱਦੇਨਜ਼ਰ ਪਟਿਆਲਾ ਰੇਂਜ ਦੇ ਸਾਰੇ ਜ਼ਿਲ੍ਹਿਆਂ ‘ਚ ਲਗਾਏ ਜਾਣਗੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ- ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ

ਖ਼ਬਰ ਸ਼ੇਅਰ ਕਰੋ
048785
Total views : 163270

ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਪਟਿਆਲਾ ਪੁਲਿਸ ਲਾਇਨ ਵਿਖੇ ਲਾਏ ਕੈਂਪ ‘ਚ 696 ਪੁਲਿਸ ਕਰਮਚਾਰੀਆਂ ਤੇ ਪਰਿਵਾਰਕ ਮੈਂਬਰਾਂ ਦੇ ਟੈਸਟ
ਪਟਿਆਲਾ, 5 ਜਨਵਰੀ- ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸਿਹਤਮੰਦ ਪੁਲਿਸ ਤਾਂ ਸੁਰੱਖਿਅਤ ਸਮਾਜ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਜਨਤਕ ਤੰਦਰੁਸਤੀ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪਟਿਆਲਾ ਰੇਂਜ ਦੇ ਸਾਰੇ ਜ਼ਿਲ੍ਹਿਆਂ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਵਿਖੇ ਵੀ ਕੁਲਵੰਤ ਸਿੰਘ ਧਾਲੀਵਾਲ ਯੂਕੇ ਦੀ ਅਗਵਾਈ ਹੇਠਲੀ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ।
ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਪੁਲਿਸ ਲਾਇਨ, ਪਟਿਆਲਾ ਵਿਖੇ ਕੁਲਵੰਤ ਸਿੰਘ ਧਾਲੀਵਾਲ ਯੂਕੇ ਦੀ ਅਗਵਾਈ ਹੇਠ ‘ਜਾਗਰੂਕਤਾ ਹੀ ਸ਼ਕਤੀਕਰਨ ਹੈ’ ਤਹਿਤ ਸਮੂਹ ਪੁਲਿਸ ਕਰਮਚਾਰੀਆਂ/ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੋਸਾਇਟੀ ਵੱਲੋਂ ਲਗਾਏ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਦਾ ਉਦਘਾਟਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਪਟਿਆਲਾ ਡਾ. ਨਾਨਕ ਸਿੰਘ ਵੀ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਇਸ ਕੈਂਪ ਦੀ ਮਹੱਤਤਾ ਸਬੰਧੀ ਜਾਣੂੰ ਕਰਵਾਇਆ ਅਤੇ ਦਿਨੋਂ–ਦਿਨ ਵੱਧ ਰਹੀ ਇਸ ਕੈਂਸਰ ਦੀ ਬਿਮਾਰੀ ਲਈ ਟੈਸਟ ਕਰਵਾਉਣ ਦੀ ਅਹਿਮੀਅਤ ਸਬੰਧੀ ਵੀ ਜਾਗਰੂਕ ਕੀਤਾ।

ਮਨਦੀਪ ਸਿੰਘ ਸਿੱਧੂ ਨੇ ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਮੁਖੀ ਕੁਲਵੰਤ ਸਿੰਘ ਧਾਲੀਵਾਲ ਯੂਕੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਅੱਜ ਇਸ ਕੈਂਪ ਲਈ ਵਿਸ਼ੇਸ਼ ਤੌਰ ‘ਤੇ ਯੂ.ਕੇ. ਤੋਂ ਪਹੁੰਚੇ ਹਨ ਅਤੇ ਨਿਰਸਵਾਰਥ ਸੇਵਾਵਾਂ ਨਿਭਾਅ ਰਹੇ ਹਨ ਜੋ ਕਿ ਸਮਾਜ ਭਲਾਈ ਲਈ ਬਹੁਤ ਵਧੀਆ ਉਪਰਾਲਾ ਹੈ।
ਡੀ.ਆਈ.ਜੀ. ਸਿੱਧੂ ਨੇ ਕਿਹਾ ਕਿ ਪੰਜਾਬ ਪੁਲਿਸ ਜਿੱਥੇ ਆਪਣੇ ਮੁਲਾਜ਼ਮਾਂ ਦੀ ਸਿਹਤ ਸੰਭਾਲ ਪ੍ਰਤੀ ਵਚਨਬੱਧ ਹੈ ਉੱਥੇ ਹੀ ਆਮ ਲੋਕਾਂ ਦੀ ਭਲਾਈ ਲਈ ਵੀ ਯਤਨਸ਼ੀਲ ਹੈ। ਇਸ ਲਈ ਜਿਹੜੇ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅੱਜ ਟੈਸਟਾਂ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਦੀ ਸਹੂਲਤ ਲਈ ਰੇਂਜ ਦੇ ਬਾਕੀ ਜ਼ਿਲ੍ਹਿਆਂ ਵਿੱਚ ਅਜਿਹੇ ਕੈਂਪ ਲਗਾਏ ਜਾਣਗੇ।
ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੇ ਇਸ ਕੈਂਪ ਦੌਰਾਨ ਜਿੱਥੇ ਕੈਂਸਰ ਜਾਂਚ ਦੇ ਨਾਲ-ਨਾਲ ਸ਼ੂਗਰ, ਬਲੱਡ ਪ੍ਰੈਸ਼ਰ, ਅੱਖਾਂ ਦੀ ਜਾਂਚ ਅਤੇ ਹੋਰ ਜਨਰਲ ਸਿਹਤ ਜਾਂਚ ਦੇ ਟੈਸਟ ਮੁਫ਼ਤ ਕੀਤੇ ਗਏ ਹਨ। ਇਸ ਮੌਕੇ ਡੀ.ਆਈ.ਜੀ. ਸਿੱਧੂ ਤੇ ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਕੁਲਵੰਤ ਸਿੰਘ ਧਾਲੀਵਾਲ ਨੂੰ ਪੰਜਾਬ ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ।
ਯੂ.ਕੇ ਤੋਂ ਵਿਸ਼ੇਸ਼ ਤੌਰ ਤੇ ਪੁੱਜੇ ਕੁਲਵੰਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਜੀਵਨਸ਼ੈਲੀ ਵਿੱਚ ਹੋਏ ਬਦਲਾਅ ਕਾਰਨ ਇਹ ਨਾ–ਮੁਰਾਦ ਬਿਮਾਰੀ ਦਿਨ–ਪ੍ਰਤੀ–ਦਿਨ ਆਪਣੇ ਪੈਰ ਪਸਾਰ ਰਹੀ ਹੈ। ਹਰ ਇੱਕ ਉਮਰ ਦੇ ਵਿਅਕਤੀ ਇਸ ਨਾ–ਮੁਰਾਦ ਬਿਮਾਰੀ ਦਾ ਸਿ਼ਕਾਰ ਹੋ ਰਹੇ ਹਨ। ਜਿਸ ਕਰਕੇ ਸਾਲ ਵਿੱਚ ਦੋ ਵਾਰ ਆਪਣੇ ਸਰੀਰ ਦੀ ਮੈਡੀਕਲ ਜਾਂਚ ਕਰਵਾਉਣੀ ਜਰੂਰੀ ਹੈ ਤਾਂ ਜੋ ਪਹਿਲੀ ਸਟੇਜ ਤੇ ਹੀ ਕੈਂਸਰ ਜਾਂ ਕਿਸੇ ਹੋਰ ਬਿਮਾਰੀ ਦਾ ਪਤਾ ਲੱਗ ਸਕੇ ਅਤੇ ਇਸਦੀ ਰੋਕਥਾਮ ਸਬੰਧੀ ਯੋਗ ਇਲਾਜ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਉਹ ਇਨ੍ਹਾਂ ਟੈਸਟਾਂ ਨੂੰ ਕਰਨ ਲਈ ਉਹ ਵਿਸ਼ੇਸ਼ ਤੌਰ ‘ਤੇ ਆਪਣੀ ਮਾਹਿਰ ਡਾਕਟਰਾਂ ਦੀ ਟੀਮ ਅਤੇ 09 ਮੈਡੀਕਲ ਵੈਨਾਂ ਸਮੇਤ ਪੁਲਿਸ ਲਾਇਨ, ਪਟਿਆਲਾ ਵਿਖੇ ਪੁੱਜੇ ਹਨ।
ਇਸ ਕੈਂਪ ਦੌਰਾਨ ਕੁੱਲ 696 ਪੁਲਿਸ ਕਰਮਚਾਰੀਆਂ ਦੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਟੈਸਟ ਕੀਤੇ ਗਏ ਜਿਨ੍ਹਾਂ ਵਿੱਚ 295 ਪੁਰਸ਼ ਅਤੇ 301 ਔਰਤਾਂ ਸ਼ਾਮਲ ਸਨ। 58 ਔਰਤਾਂ ਦੇ ਮੈਮੋਗ੍ਰਾਫ਼ੀ, 92 ਔਰਤਾਂ ਦੇ ਆਈ ਸਕੈਨ, 183 ਪੁਰਸ਼ਾਂ ਦੇ ਪੀ.ਐਸ.ਏ. ਟੈਸਟ ਅਤੇ 514 ਵਿਅਕਤੀਆਂ ਦੇ ਬੀ.ਐਮ.ਡੀ. ਟੈਸਟ ਕੀਤੇ ਗਏ।