




Total views : 161400






Total views : 161400ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਮਾਰਕੀਟਿੰਗ ਡਰਾਫਟ ਦੇ ਖਲੜੇ ਨੂੰ 13 ਜਨਵਰੀ, ਲੋੜੀ ਵਾਲੇ ਦਿਨ ਫੂਕਣ ਦੀ ਅਪੀਲ-
ਮੋਰਚੇ ਵੱਲੋਂ 10 ਜਨਵਰੀ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਪ੍ਰਤੀ ਅਪਣਾਏ ਗਏ ਰੁੱਖ ਦੇ ਵਿਰੋਧ ਦੇ ਵਿੱਚ ਦੇਸ਼ ਭਰ ਵਿੱਚ ਮੋਦੀ ਦੇ ਪੁਤਲੇ ਫੂਕਣ ਦਾ ਐਲਾਨ-
ਸ਼ੰਭੂ ਬਾਰਡਰ, 06 ਜਨਵਰੀ- 326 ਦਿਨਾਂ ਤੋਂ ਲਗਾਤਾਰ ਕਿਸਾਨੀ ਮਸਲਿਆਂ ਦੇ ਨਿਪਟਾਰੇ ਲਈ ਚੱਲ ਰਹੇ ਕਿਸਾਨ ਅੰਦੋਲਨ 2 (ਦਿੱਲੀ ਅੰਦੋਲਨ 2) ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ ਸ਼ੰਭੂ ਮੋਰਚੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਜਿਸ ਵਿੱਚ ਮੋਰਚੇ ਤੇ ਮੌਜੂਦ ਕਿਸਾਨਾਂ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਵਿੱਚੋਂ ਸੰਗਤ ਨੇ ਸ਼ਿਰਕਤ ਕੀਤੀ। ਜਿੱਥੇ ਮੰਚ ਤੋਂ ਪੂਰੇ ਦੇਸ਼ ਵਾਸੀਆਂ ਨੂੰ ਫੋਰਮ ਦੇ ਲੀਡਰਾਂ ਨੇ ਵਧਾਈਆਂ ਦਿੱਤੀਆਂ, ਉੱਥੇ ਗੁਰੂ ਸਾਹਿਬ ਵੱਲੋਂ ਦਿਖਾਏ ਹੋਏ ਰਾਸਤੇ ਤੇ ਚੱਲਣ ਦੀ ਵੀ ਪ੍ਰੇਰਨਾ ਦਿੱਤੀ।
ਮੋਰਚੇ ਤੇ ਪ੍ਰੈਸ ਨੂੰ ਸੰਬੋਧਨ ਕਰਦਿਆ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਅਤੇ ਆਮਰਨ ਅਨਸ਼ਨ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੇ ਬਾਰੇ ਦਿਖਾਏ ਅਤੇ ਅਪਣਾਏ ਨਜ਼ਰੀਏ ਨੂੰ ਨਿਖਿਦਿਆ। ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਡਰਾਫਟ ਤੇ ਬੋਲਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸ ਤਰ੍ਹਾਂ ਇਹ ਨਵੀਂ ਡਰਾਫਟ ਪਾਲਸੀ ਕਿਸਾਨੀ ਹਿੱਤਾਂ ਦੇ ਖਿਲਾਫ ਹੈ ਨਾਲੇ ਕਿਸ ਤਰ੍ਹਾਂ ਤਿੰਨੋਂ ਕਾਲੇ ਕਾਨੂੰਨ ਨੂੰ ਨਵੇਂ ਖਲੜੇ ਵਿੱਚ ਪਾ ਕੇ ਪੇਸ਼ ਕਰਨ ਦਾ ਇੱਕ ਯਤਨ ਕੀਤਾ ਗਿਆ ਹੈ। ਉਹਨਾਂ ਐਲਾਨ ਕੀਤਾ ਕਿ ਆਉਣ ਵਾਲੀ 13 ਜਨਵਰੀ ਨੂੰ ਲੋੜੀ ਵਾਲੇ ਦਿਨ ਕੇਂਦਰ ਵੱਲੋਂ ਜਾਰੀ ਖੇਤੀ ਮਾਰਕੀਟਿੰਗ ਡਰਾਫਟ ਦੇ ਖਲੜੇ ਨੂੰ ਪੂਰੇ ਦੇਸ਼ ਭਰ ਵਿੱਚ ਫੂਕਿਆ ਜਾਵੇ। ਇਸ ਦੇ ਨਾਲ ਨਾਲ ਮੋਰਚੇ ਵੱਲੋਂ 10 ਜਨਵਰੀ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਪ੍ਰਤੀ ਅਪਣਾਏ ਗਏ ਰੁੱਖ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਕੇੱਦਰ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ।







