Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਦੀ ਪ੍ਰੈਸ ਕਲੱਬ ਆਫ ਅੰਮ੍ਰਿਤਸਰ ਵੱਲੋਂ ਨਿਊ ਅੰਮ੍ਰਿਤਸਰ ਵਿਖੇ ਮਨਾਈ ਗਈ ਲੋਹੜੀ –

ਖ਼ਬਰ ਸ਼ੇਅਰ ਕਰੋ
051764
Total views : 168650

ਅੰਮ੍ਰਿਤਸਰ,  10 ਜਨਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਦੀ ਪ੍ਰੈਸ ਕਲੱਬ ਆਫ ਅੰਮ੍ਰਿਤਸਰ ਵੱਲੋਂ ਨਿਊ ਅੰਮ੍ਰਿਤਸਰ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਅੰਮ੍ਰਿਤਸਰ ਦੇ ਡੀ.ਸੀ.ਪੀ ਆਲਮ ਵਿਜੇ ਸਿੰਘ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ। ਲੋਹੜੀ ਮੌਕੇ ਜਿਲੇ ਭਰ ਦੇ ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਦੇ ਪੱਤਰਕਾਰਾਂ ਵੱਲੋਂ ਵੱਡੀ ਗਿਣਤੀ ਚ ਉਤਸਾਹ ਪੂਰਵਕ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਭੁੱਗਾ ਬਾਲਣ ਦੀ ਰਸਮ ਮੁੱਖ ਮਹਿਮਾਨ ਆਲਮ ਵਿਜੇ ਸਿੰਘ ਵਲੋਂ ਅਦਾ ਕੀਤੀ ਗਈ। ਸਮਾਗਮ ਦੀ ਆਰੰਭਤਾ ਮੌਕੇ ਪਿਛਲੇ ਅਰਸੇ ਦੌਰਾਨ ਇਸ ਦੁਨੀਆ ਤੋਂ ਰੁਖਸਤ ਹੋਏ ਪੱਤਰਕਾਰ ਸਾਥੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਉਪਰੰਤ ਪ੍ਰੈਸ ਕਲੱਬ ਦੇ ਪ੍ਰਧਾਨ ਰਾਜੇਸ਼ ਗਿੱਲ , ਜਨਰਲ ਸੈਕਟਰੀ ਮਨਿੰਦਰ ਸਿੰਘ ਮੋਂਗਾ, ਜਸਵੰਤ ਸਿੰਘ ਜੱਸ , ਕਮਲ ਪਹਿਲਵਾਨ ਅਤੇ ਵਿਪਨ ਰਾਣਾ ਵਲੋਂ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਨੂੰ ਆਖਿਆ ਗਿਆ।
ਇਸ ਦੌਰਾਨ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਲੋਹੜੀ ਦੀ ਪਵਿੱਤਰ ਅਗਨੀ ਦੇ ਸਨਮੁੱਖ ਚਾਈਨਾ ਡੋਰ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਪ੍ਰਣ ਕੀਤਾ ਗਿਆ।
ਸਮਾਗਮ ਮੌਕੇ ਆਏ ਪੱਤਰਕਾਰਾਂ ਵੱਲੋਂ ਨੱਚ ਗਾ ਕੇ ਲੋਹੜੀ ਦੇ ਜਸ਼ਨ ਮਨਾਏ ਗਏ।