Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਸਬੰਧੀ ਹੋਈ ਅਹਿਮ ਮੀਟਿੰਗ

ਖ਼ਬਰ ਸ਼ੇਅਰ ਕਰੋ
043980
Total views : 148964

ਤਰਨ ਤਾਰਨ, 12 ਜਨਵਰੀ- ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੇ ਯੋਗ ਅਗਵਾਈ ਹੇਠ ਦਫਤਰ ਸਰਜਨ ਵਿਖੇ ਰਾਸ਼ਟਰੀ ਬਾਲ ਸਵਾਸਥ ਕਰਿਆਕਰਮ (ਆਰ. ਬੀ. ਐਸ. ਕੇ) ਨਾਲ ਸੰਬੰਧਿਤ ਮੈਡੀਕਲ ਅਫਸਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮ ਬਾਰੇ ਸਕੂਲਾਂ ਦੇ ਵਿੱਚ ਵਿਦਿਆਰਥੀ ਦੀ ਸਿਹਤ ਜਾਂਚ ਅਤੇ ਜਾਗਰੂਕਤਾ ਫੈਲਾਉਣ ਦੀ ਹਿਦਾਇਤ ਕੀਤੀ ਗਈ।

ਇਸ ਮੌਕੇ ਆਪਣੇ ਸੰਬੋਧਨ ਦੇ ਵਿੱਚ ਸਿਵਿਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਂਸ ਅਤੇ 100 ਦੀਨੀ ਟੀਬੀ ਜਾਗਰੂਕਤਾ ਮੁਹਿੰਮ ਬਾਰੇ ਸਕੂਲਾਂ ਦੇ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫਲਾਈ ਜਾਵੇ। ਉਹਨਾਂ ਕਿਹਾ ਕਿ ਆਰਬੀਐਸਕੇ ਦੀਆਂ ਟੀਮਾਂ ਜਦੋਂ ਵੀ ਸਕੂਲਾਂ ਅਤੇ ਆਗਣਵਾੜੀ ਕੇਂਦਰਾਂ ਦਾ ਦੌਰਾ ਕਰਦੀਆਂ ਹਨ ਤਾਂ ਸਾਂਸ ਪ੍ਰੋਗਰਾਮ, ਟੀਬੀ ਪ੍ਰੋਗਰਾਮ ਅਤੇ ਟੀਕਾਕਰਨ ਪ੍ਰੋਗਰਾਮ ਬਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨਾਲ ਜਰੂਰ ਗੱਲਬਾਤ ਕਰਨ।

ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਆਰਬੀਐਸਕੇ ਪ੍ਰੋਗਰਾਮ ਤਹਿਤ ਜਿੱਥੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਦਾ 30 ਬਿਮਾਰੀਆਂ ਦਾ ਇਲਾਜ ਬਿਲਕੁਲ ਮੁਫਤ ਸਿਹਤ ਵਿਭਾਗ ਵੱਲੋਂ ਕੀਤਾ ਜਾਂਦਾ ਹੈ।
ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਚੱਲ ਰਹੇ ਡਿਸਟਰਿਕਟ ਅਰਲੀ ਇੰਟਰਵੈਂਸ਼ਨ ਸੈਂਟਰ (ਡੀ. ਈ.ਆਈ. ਸੀ) ਰਾਹੀਂ ਬੱਚਿਆਂ ਦਾ ਇਲਾਜ ਅਤੇ ਕਾਉਂਸਲਿੰਗ ਕੀਤੀ ਜਾਂਦਾ ਹੈ ਅਤੇ ਬੀਤੇ ਦਿਨੀ ਜ਼ਿਲ੍ਹੇ ਦੇ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਜੀ ਵੱਲੋਂ ਇਸ ਕੇਂਦਰ ਦਾ ਦੌਰਾ ਵੀ ਕੀਤਾ ਗਿਆ।

ਇਸ ਮੌਕੇ ਜ਼ਿਲਾ ਟੀਬੀ ਅਫ਼ਸਰ ਡਾ. ਰਾਜਬੀਰ ਸਿੰਘ, ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਆਰਬੀਐਸਕੇ ਕੋਆਰਡੀਨੇਟਰ ਸ਼੍ਰੀਮਤੀ ਰਜਨੀ ਸ਼ਰਮਾ ਆਦਿ ਰਹੇ।