




Total views : 161406






Total views : 161406ਜੰਡਿਆਲਾ ਗੁਰੂ, 14 ਜਨਵਰੀ (ਸਿਕੰਦਰ ਮਾਨ) — ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਸ੍ਰ. ਚਰਨਜੀਤ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਜੰਡਿਆਲਾ ਗੁਰੂ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਚਾਈਨਾ ਡੋਰ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਜੰਡਿਆਲਾ ਗੁਰੂ ਦੇ ਐੱਸ.ਐੱਚ.ੳ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਪਿੰਡ ਬੰਡਾਲਾ ਵਿਖੇ ਨਾਕਾਬੰਦੀ ਕੀਤੀ ਗਈ। ਜਿਸ ਦੌਰਾਨ ਕਾਰ ਤੇ ਸਵਾਰ ਇੱਕ ਵਿਅਕਤੀ ਨੂੰ ਚਾਈਨਾ ਡੋਰ ਸਮੇਤ ਕਾਬੂ ਕਰ ਲਿਆ ਗਿਆ ਅਤੇ ਮੁਢਲੀ ਤਫ਼ਤੀਸ਼ ਦੇ ਅਧਾਰ ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।







