Flash News
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ-
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਰੱਖ ਸ਼ੇਖਫੱਤਾ ‘ਚ ਕੀਤਾ ਗਿਆ ਨਵੀਂ ਕਮੇਟੀ ਦਾ ਗਠਨ

ਖ਼ਬਰ ਸ਼ੇਅਰ ਕਰੋ
052030
Total views : 169017

ਜੰਡਿਆਲਾ ਗੁਰੂ, 15 ਜਨਵਰੀ-(ਸਿਕੰਦਰ ਮਾਨ)- ਅੱਜ BKU ਏਕਤਾ ਸਿੱਧੂਪੁਰ ਦੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਰੱਖ ਸ਼ੇਖਫੱਤਾ ਵਿੱਚ ਬਲਾਕ ਆਗੂ ਸਤਨਾਮ ਸਿੰਘ ਧਾਰੜ ਦੀ ਅਗਵਾਈ ਹੇਠ ਬਲਾਕ ਪ੍ਰਧਾਨ ਦਲਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਕਿਸਾਨ ਆਗੂ ਰਣਬੀਰ ਸਿੰਘ ਭੈਣੀ, ਅਮੋਲਕਜੀਤ ਸਿੰਘ ਨਰੈਣਗੜ੍ਹ ਵੱਲੋਂ ਕਿਹਾ ਗਿਆ ਕਿ ਜੱਥੇਬੰਦੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਵਾਸੀਆਂ ਵੱਲੋਂ ਵੱਡੇ ਪੱਧਰ ਤੇ ਜੱਥੇਬੰਦੀ ਦਾ ਪੱਲਾ ਫੜਿਆ ਗਿਆ ਤੇ ਵਿਸ਼ਵਾਸ ਦਵਾਇਆ ਗਿਆ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਸਰਕਾਰ ਵਿਰੁੱਧ ਡੱਟਕੇ ਸੰਘਰਸ਼ ਕਰਨਗੇ ਤੇ ਜੱਥੇਬੰਦੀ ਦੇ ਮੋਢੇ ਨਾਲ ਮੋਢਾ ਜੋੜ ਕੇ ਚਲਣਗੇ। BKU ਏਕਤਾ ਸਿੱਧੂਪੁਰ ਵੱਡੇ ਪੱਧਰ ਤੇ ਕਿਸਾਨਾਂ, ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਆ ਰਹੀ ਹੈ, ਚਾਹੇ ਪੰਜਾਬ ਦੀ ਮਾਨ ਸਰਕਾਰ ਹੋਵੇ, ਜਾਂ ਕੇਂਦਰ ਦੀ ਮੋਦੀ ਸਰਕਾਰ ਹੋਵੇ। ਸਰਕਾਰਾਂ ਵੱਲੋਂ ਆਮ ਲੋਕਾਂ ਲਈ ਕੀਤੀਆਂ ਵਧੀਕੀਆਂ ਅਤੇ ਧੱਕੇਸ਼ਾਹੀ ਵਿਰੁੱਧ ਜੱਥੇਬੰਦੀ ਅਵਾਜ਼ ਬੁਲੰਦ ਕਰਦੀ ਰਹੇਗੀ। ਤੇ ਜਿਹੜਾ ਸੰਘਰਸ਼ ਖਨੌਰੀ ਅਤੇ ਸ਼ੰਬੂ ਬਾਰਡਰ ਤੇ ਲੜਿਆ ਜਾ ਰਿਹਾ ਉਸਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ ਗਈ। ਪਿੰਡ ਵਾਸੀਆਂ ਕਿਹਾ ਕਿ BKU ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸਰਦਾਰ ਜਗਜੀਤ ਸਿੰਘ ਡੱਲੇਵਾਲ ਵੱਲੋਂ ਖਨੌਰੀ ਬਾਰਡਰ (ਕਿਸਾਨ ਮੋਰਚਾ 2) ਦੀਆਂ ਮੰਗਾਂ ਨੂੰ ਲੈਕੇ ਮਰਨ ਵਰਤ ਰੱਖਿਆ ਗਿਆ ਹੈ, ਅਸੀਂ ਆਮ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਹੁਣ ਆਪਣਾ ਫਰਜ ਸਮਜੀਏ ਤੇ ਖਨੌਰੀ ਬਾਰਡਰ ਤੇ ਵੱਧ ਤੋਂ ਵੱਧ ਵਰਕਰ ਲੈ ਕੇ ਪਹੁੰਚਿਆ ਜਾਵੇ।
ਇਸ ਮੌਕੇ ਪਿੰਡ ਰੱਖ ਸ਼ੇਖਫੱਤਾ ਵਿੱਚ ਚੋਣ ਕਰਵਾਕੇ ਸਰਬ ਸੰਮਤੀ ਨਾਲ ਪ੍ਰਧਾਨ ਧਰਮਿੰਦਰ ਸਿੰਘ, ਸਕੱਤਰ ਸ਼ਮਸ਼ੇਰ ਸਿੰਘ,ਖਜਾਨਚੀ ਸ਼ਮਸ਼ੇਰ ਸਿੰਘ, ਪ੍ਰੈਸ ਸਕੱਤਰ ਅਤਿੰਦਰਪਾਲ ਸਿੰਘ , ਮੈਂਬਰ ਬਲਦੇਵ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ, ਸੰਤੋਖ ਸਿੰਘ, ਗੁਰਚਰਨ ਸਿੰਘ, ਗੁਰਧਿੰਦਰ ਸਿੰਘ, ਗੁਰਚਰਨ ਸਿੰਘ, ਅਕਾਸ਼ਦੀਪ ਸਿੰਘ, ਹਰਦਿਆਲ ਸਿੰਘ, ਸੁਖਦੇਵ ਸਿੰਘ ਨੂੰ ਬਣਾਇਆ ਗਿਆ।