Flash News
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ-
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-

ਅਜਨਾਲਾ ਹਲਕੇ ਦੇ ਹਰੇਕ ਪਿੰਡ ਦੇ ਪੰਜ ਕਿਲੋਮੀਟਰ ਘੇਰੇ ਵਿੱਚ ਹੋਵੇਗੀ ਪਸ਼ੂ ਡਿਸਪੈਂਸਰੀ- ਧਾਲੀਵਾਲ

ਖ਼ਬਰ ਸ਼ੇਅਰ ਕਰੋ
052030
Total views : 169015

ਕੇਂਦਰ ਕਿਸਾਨਾਂ ਦੀਆਂ ਮੰਗਾਂ ਮੰਨੇ, ਮੀਟਿੰਗਾਂ ਵਿੱਚ ਸਮਾਂ ਬਰਬਾਦ ਨਾ ਕਰੇ -ਧਾਲੀਵਾਲ
ਅੰਮ੍ਰਿਤਸਰ 19 ਜਨਵਰੀ-(ਡਾ ਮਨਜੀਤ ਸਿੰਘ, ਸਿਕੰਦਰ ਮਾਨ)-
ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਚਾਰ ਪਿੰਡਾਂ ਜਗਦੇਵ ਖੁਰਦ, ਸਾਰੰਗਦੇਵ, ਕਾਮਲਪੁਰਾ ਅਤੇ ਮੱਦੂਸਾਂਗਾ ਵਿੱਚ ਲਗਭਗ 54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਪਸੂ ਡਿਸਪੈਂਸਰੀਆਂ ਦੇ ਉਦਘਟਨ ਕਰਨ ਮਗਰੋਂ ਐਲਾਨ ਕੀਤਾ ਕਿ ਅਜਨਾਲਾ ਹਲਕੇ ਦੇ ਹਰੇਕ ਪਿੰਡ ਨੂੰ ਪੰਜ ਕਿਲੋਮੀਟਰ ਦੇ ਘੇਰੇ ਵਿੱਚ ਪਸ਼ੂ ਡਿਸਪੈਂਸਰੀ ਦੀ ਸਹੂਲਤ ਮਿਲੇਗੀ ।ਉਹਨਾਂ ਕਿਹਾ ਕਿ ਇਹ ਡਿਸਪੈਂਸਰੀਆਂ ਦੇ ਨਾਲ ਨਾਲ ਹੋਰ ਡਿਸਪੈਂਸਰੀ ਦਾ ਕੰਮ ਵੀ ਚੱਲ ਰਿਹਾ ਹੈ ਜੋ ਕਿ 31 ਮਾਰਚ ਤੱਕ ਪੂਰਾ ਹੋਵੇਗਾ ਅਤੇ ਬਾਕੀ ਡਿਸਪੈਂਸਰੀਆਂ ਦਾ ਕੰਮ ਨਵੇਂ ਬਜਟ ਵਿੱਚੋਂ ਪੈਸੇ ਮਿਲਣ ਮਗਰੋਂ ਸ਼ੁਰੂ ਕਰਵਾਇਆ ਜਾਵੇਗਾ, ਪਰ ਇਸ ਸਹੂਲਤ ਇਨਾਂ ਕਿਸਾਨਾਂ ਨੂੰ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਇਸ ਦੇ ਨਾਲ ਨਾਲ ਹੀ ਪੰਚਾਇਤ ਘਰਾਂ ਦਾ ਕੰਮ ਵੀ ਪਿੰਡਾਂ ਵਿੱਚ ਚੱਲ ਰਿਹਾ ਹੈ, ਜੋ ਕਿ ਛੇਤੀ ਹੀ ਪੂਰਾ ਹੋਵੇਗਾ।
ਧਾਲੀਵਾਲ ਨੇ ਦੱਸਿਆ ਕਿ ਧੁੱਸੀ ਬੰਨ ਦੇ ਨਾਲ ਨਾਲ 78 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ ਮੌਸਮ ਬਦਲਣ ਦੇ ਨਾਲ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਹਲਕੇ ਦੇ ਵਿੱਚ ਕੰਮ ਲਗਾਤਾਰ ਜਾਰੀ ਹਨ ਅਤੇ ਮੇਰੀ ਕੋਸ਼ਿਸ਼ ਹੈ ਕਿ ਲੋਕਾਂ ਨਾਲ ਕੀਤਾ ਗਿਆ ਹਰੇਕ ਵਾਅਦਾ ਪੂਰਾ ਕੀਤਾ ਜਾਵੇ ।
ਕੇਂਦਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਲਈ ਦਿੱਤੇ ਗਏ ਸੱਦੇ ਦਾ ਸਵਾਗਤ ਕਰਦੇ ਹੋਏ ਸ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਤੋਂ ਕੇਂਦਰ ਅਣਜਾਣ ਨਹੀਂ ਹੈ। ਇਸ ਤੋਂ ਪਹਿਲਾਂ ਦਿੱਲੀ ਧਰਨੇ ਵਿੱਚ ਬੜੀਆਂ ਖੁੱਲ ਕੇ ਵਿਚਾਰਾਂ ਹੋਈਆਂ ਸਨ ਅਤੇ ਕੇਂਦਰ ਨੇ ਗੱਲਾਂ ਮੰਨ ਵੀ ਲਈਆਂ ਸਨ ਪਰ ਉਸ ਤੋਂ ਕੇਂਦਰ ਸਰਕਾਰ ਮੁੱਕਰ ਗਈ। ਹੁਣ ਕੇਂਦਰ ਸਰਕਾਰ ਨੂੰ ਮੀਟਿੰਗਾਂ ਵਿੱਚ ਸਮਾਂ ਬਰਬਾਦ ਨਹੀਂ ਕਰਨਾ ਚਾਹੀਦਾ ਬਲਕਿ ਕਿਸਾਨਾਂ ਦੀਆਂ ਮੰਗੀਆਂ ਹੋਈਆਂ ਮੰਗਾਂ ਪ੍ਰਵਾਨ ਕਰਕੇ ਐਲਾਨ ਕਰਨਾ ਚਾਹੀਦਾ ਹੈ।