Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਛੱਜਲਵੱਡੀ ਵਿੱਚ ਨਵੀਂ ਕਮੇਟੀ ਦਾ ਕੀਤਾ ਗਿਆ ਗਠਨ-

ਖ਼ਬਰ ਸ਼ੇਅਰ ਕਰੋ
050921
Total views : 167417

ਜੰਡਿਆਲਾ ਗੁਰੂ, 20 ਜਨਵਰੀ-(ਸਿਕੰਦਰ ਮਾਨ)-ਅੱਜ BKU ਏਕਤਾ ਸਿੱਧੂਪੁਰ ਦੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਛੱਜਲਵੱਡੀ ਵਿੱਚ ਬਲਾਕ ਆਗੂ ਸਤਨਾਮ ਸਿੰਘ ਧਾਰੜ ਦੀ ਅਗਵਾਈ ਹੇਠ ਬਲਾਕ ਜੰਡਿਆਲਾ ਗੁਰੂ ਪ੍ਰਧਾਨ ਦਲਜੀਤ ਸਿੰਘ ਖਾਲਸਾ, ਅੰਮ੍ਰਿਤਸਰ ਸਿਟੀ ਬਲਾਕ ਪ੍ਰਧਾਨ ਰਵਿੰਦਰ ਸਿੰਘ ਵੱਲ੍ਹਾ ਦੀ ਪ੍ਰਧਾਨਗੀ ਹੇਠ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਕਿਸਾਨ ਆਗੂ ਰਣਬੀਰ ਸਿੰਘ ਭੈਣੀ, ਅਮੋਲਕਜੀਤ ਸਿੰਘ ਨਰੈਣਗੜ੍ਹ, ਮਗਵਿੰਦਰ ਸਿੰਘ ਮੰਡਿਆਲਾ ਵੱਲੋਂ ਕਿਹਾ ਗਿਆ ਕਿ ਜੱਥੇਬੰਦੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਵਾਸੀ ਵੱਲੋਂ ਵੱਡੇ ਪੱਧਰ ਤੇ ਜੱਥੇਬੰਦੀ ਵਿੱਚ ਸ਼ਾਮਿਲ ਹੋਏ ਹਨ ਤੇ ਪਿੰਡ ਵਾਸੀਆਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਸਰਕਾਰ ਵਿਰੁੱਧ ਡੱਟਕੇ ਸੰਘਰਸ਼ ਕਰਨਗੇ ਤੇ ਜੱਥੇਬੰਦੀ ਦੇ ਮੋਢੇ ਨਾਲ ਮੋਢਾ ਜੋੜ ਕੇ ਚਲਣਗੇ।
BKU ਏਕਤਾ ਸਿੱਧੂਪੁਰ ਵੱਡੇ ਪੱਧਰ ਤੇ ਕਿਸਾਨਾਂ, ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਆ ਰਹੀ ਹੈ, ਚਾਹੇ ਪੰਜਾਬ ਦੀ ਮਾਨ ਸਰਕਾਰ ਹੋਵੇ, ਜਾਂ ਕੇਂਦਰ ਦੀ ਮੋਦੀ ਸਰਕਾਰ ਹੋਵੇ। ਸਰਕਾਰਾਂ ਵੱਲੋਂ ਆਮ ਲੋਕਾਂ ਲਈ ਕੀਤੀਆਂ ਵਧੀਕੀਆਂ ਅਤੇ ਧੱਕੇਸ਼ਾਹੀ ਵਿਰੁੱਧ ਜੱਥੇਬੰਦੀ ਅਵਾਜ਼ ਬੁਲੰਦ ਕਰਦੀ ਰਹੇਗੀ। ਤੇ ਜਿਹੜਾ ਸੰਘਰਸ਼ ਖਨੌਰੀ ਅਤੇ ਸ਼ੰਬੂ ਬਾਰਡਰ ਤੇ ਲੜਿਆ ਜਾ ਰਿਹਾ ਉਸਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ ਗਈ। ਪਿੰਡ ਵਾਸੀਆਂ ਕਿਹਾ ਕਿ BKU ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸਰਦਾਰ ਜਗਜੀਤ ਸਿੰਘ ਡੱਲੇਵਾਲ ਵੱਲੋਂ ਖਨੌਰੀ ਬਾਰਡਰ (ਕਿਸਾਨ ਮੋਰਚਾ 2) ਦੀਆਂ ਮੰਗਾਂ ਨੂੰ ਲੈਕੇ ਮਰਨ ਵਰਤ ਰੱਖਿਆ ਗਿਆ ਹੈ, ਅਸੀਂ ਆਮ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਹੁਣ ਆਪਣਾ ਫਰਜ ਸਮਜੀਏ ਤੇ ਖਨੌਰੀ ਬਾਰਡਰ ਤੇ ਵੱਧ ਤੋਂ ਵੱਧ ਨਫਰੀ ਲੈਕੇ ਪਹੁੰਚਿਆ ਜਾਵੇ।
ਇਸ ਮੌਕੇ ਪਿੰਡ ਛੱਜਲਵੱਡੀ ਵਿੱਚ ਚੋਣ ਕਰਵਾਕੇ ਸਰਬ ਸੰਮਤੀ ਨਾਲ ਪ੍ਰਧਾਨ ਕਰਨਜੀਤ ਸਿੰਘ, ਸਕੱਤਰ ਜਗਜੀਤ ਸਿੰਘ,ਖਜਾਨਚੀ ਮੁਖਤਾਰ ਸਿੰਘ, ਪ੍ਰੈਸ ਸਕੱਤਰ ਅਕਾਸ਼ਦੀਪ ਸਿੰਘ , ਮੈਂਬਰ ਜੋਗਾ ਸਿੰਘ, ਜਗਿੰਦਰ ਸਿੰਘ, ਮਲਕੀਤ ਸਿੰਘ, ਸੋਨੂੰ ਸਿੰਘ, ਮੰਗਾ ਸਿੰਘ, ਲਵਪ੍ਰੀਤ ਸਿੰਘ, ਬਿੰਦਰ ਸਿੰਘ, ਭਜਨ ਸਿੰਘ, ਹੈਪੀ ਸਿੰਘ, ਦਲਜੀਤ ਸਿੰਘ, ਨਵਨੀਤ ਸਿੰਘ ਨੂੰ ਬਣਾਇਆ ਗਿਆ।