Flash News
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉੱਦਮਤਾ ਨੂੰ ਸਮਰਪਿਤ ਸਮਾਗਮ ‘ਚ ਕੀਤੀ ਸ਼ਿਰਕਤ-

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੰਡਿਆਲਾ ਦਾਣਾ ਮੰਡੀ ਵਿੱਚ ਹੋਵੇਗੀ ਵਿਸ਼ਾਲ ਰੈਲੀ- 26 ਨੂੰ ਵੱਡੇ ਮਾਲਾਂ, ਸਾਏਲੋ ਗੋਦਾਮਾਂ ਅਤੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਜਾਣਗੇ ਹਜ਼ਾਰਾਂ ਟਰੈਕਟਰ-

ਖ਼ਬਰ ਸ਼ੇਅਰ ਕਰੋ
050284
Total views : 166229

ਅੰਮ੍ਰਿਤਸਰ, 22 ਜਨਵਰੀ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਜਨਵਰੀ 13/ 2024 ਤੋਂ ਲਗਾਤਾਰ ਸ਼ੰਭੂ, ਖਨੌਰੀ ਅਤੇ ਰਤਨਪੁਰਾ (ਰਾਜਸਥਾਨ) ਬਾਰਡਰਾਂ ਤੇ ਜਾਰੀ ਦਿੱਲੀ ਅੰਦੋਲਨ 2 ਨੂੰ ਵਧੇਰੇ ਮਜਬੂਤ ਕਰਨ ਲਈ ਦਿੱਤੇ ਗਏ ਪ੍ਰੋਗਰਾਮਾਂ ਤਹਿਤ 26 ਜਨਵਰੀ ਦੇ ਟਰੈਕਟਰ ਮਾਰਚ ਅਤੇ 29 ਜਨਵਰੀ ਨੂੰ ਸ਼ੰਭੂ ਬਾਡਰ ਮੋਰਚੇ ਵੱਲ ਹਜ਼ਾਰਾਂ ਟਰੈਕਟਰ ਟਰਾਲੀਆਂ ਰਾਹੀਂ ਕੂਚ ਕਰਨ ਦੇ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਤਿਆਰੀਆਂ ਦੇ ਚਲਦੇ, ਅੰਮ੍ਰਿਤਸਰ ਦੇ ਪ੍ਰੈਸ ਕਲੱਬ ਵਿੱਚ ਸੂਬਾ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਦੀ ਤਿਆਰੀ ਲਈ 23 ਜਨਵਰੀ ਨੂੰ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਜਿਲ੍ਹੇ ਦੀਆਂ ਅੱਠ ਜੋਨਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਮਾਤਾਵਾਂ ਹਿੱਸਾ ਲੈਣਗੀਆਂ। ਉਹਨਾਂ ਦੱਸਿਆ ਕਿ ਦਿੱਲੀ ਅੰਦੋਲਨ 2 ਦੇ ਐਲਾਨ ਅਨੁਸਾਰ ਦੇਸ਼ ਭਰ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਲੱਖਾਂ ਦੀ ਗਿਣਤੀ ਵਿੱਚ ਟਰੈਕਟਰ ਕੱਢ ਕੇ ਦੇਸ਼ ਭਰ ਵਿਚ ਕਾਰਪੋਰੇਟ ਘਰਾਣਿਆਂ ਦੇ ਸ਼ੌਪਿੰਗ ਮਾਲਾ, ਸੈਲੋ ਗੁਦਾਮਾ ਅਤੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਖੜੇ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਵੱਖ ਵੱਖ ਥਾਵਾਂ ਤੇ ਇਹ ਐਕਸ਼ਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਕਾਰਪੋਰੇਟ ਘਰਾਣੇ ਅੱਜ ਖੇਤੀ ਸੈਕਟਰ ਦੇ ਉੱਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਸੇ ਤਰ੍ਹਾਂ ਦੁਕਾਨਦਾਰਾਂ ਦੇ ਕਾਰੋਬਾਰਾਂ ਲਈ ਕਾਰਪੋਰੇਟ ਘਰਾਣਿਆਂ ਦੁਆਰਾ ਬਣਾਏ ਗਏ ਸ਼ੋਪਿੰਗ ਮਾਲ ਨੁਕਸਾਨਦੇਹ ਸਾਬਤ ਹੋ ਰਹੇ ਹਨ। ਉਹਨਾਂ ਕਿਹਾ ਕਿ ਜਿਸ ਤਰੀਕੇ ਪਰਚੂਨ ਦੁਕਾਨਦਾਰੀ ਨੂੰ ਖਤਮ ਕਰਨ ਲਈ ਜਮੈਟੋ, ਜੈਪਟੋ, ਐਮਾਜੋਨ, ਸਵਿੱਗੀ ਆਦਿ ਆਨਲਾਈਨ ਖਰੀਦੋ ਫਰੋਖਤ ਦੀਆਂ ਕੰਪਨੀਆਂ ਕੰਮ ਕਰ ਰਹੀਆਂ ਹਨ, ਉਹਨਾਂ ਨੇ ਲੋਕਲ ਦੁਕਾਨਦਾਰ ਦੇ ਕਾਰੋਬਾਰ ਨੂੰ ਭਾਰੀ ਸੱਟ ਮਾਰੀ ਹੈ। ਇਸ ਲਈ ਸਾਡਾ ਮੰਨਣਾ ਹੈ ਕਿ 26 ਜਨਵਰੀ ਦੇ ਸਾਡੇ ਐਕਸ਼ਨ ਸਿਰਫ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਉਭਾਰਨ ਵਾਲਾ ਨਾ ਹੋ ਕੇ ਪੂਰੇ ਸਮਾਜ ਦਾ ਬਚਾਅ ਕਰਨ ਵਾਲਾ ਐਕਸ਼ਨ ਹੈ। ਇਸ ਲਈ ਖਾਸ ਕਰਕੇ ਸ਼ਹਿਰੀ ਦੁਕਾਨਦਾਰ ਵਰਗ ਨੂੰ ਇਸ ਐਕਸ਼ਨ ਦੇ ਵਿੱਚ ਖੁੱਲ ਕੇ ਸਪੋਰਟ ਕਰਨੀ ਚਾਹੀਦੀ ਹੈ। ਉਹਨਾਂ ਪ੍ਰਵੇਸ਼ ਵਰਮਾ ਭਾਜਪਾ ਆਗੂ ਦੇ ਪੰਜਾਬੀਆਂ ਅਤੇ ਸਿੱਖਾਂ ਬਾਰੇ ਦਿੱਤੇ ਗਏ ਬਿਆਨ ਦੀ ਪੁਰਜ਼ੋਰ ਸ਼ਬਦਾਂ ‘ਚ ਨਿਖੇਧੀ ਕੀਤੀ। ਉਹਨਾਂ ਸਪਸ਼ਟ ਕੀਤਾ ਕਿ ਇਹ ਅੰਦੋਲਨ ਮੰਗਾਂ ਮਨਵਾਉਣ ਤੱਕ ਜਾਰੀ ਰਹੇਗਾ।